Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:51 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਸਿਰਫ਼ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਸਿਰਫ਼ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਸਿਰਫ਼ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ
ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਅਧਿਕਾਰੀਆਂ ਨੂੰ ਵੀ ਦਿਸ਼ਾ ਨਿਰਦੇਸ਼ ਦਿੱਤੇ
ਸੰਗਰੂਰ, 25 ਸਤੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਨਾਜ ਮੰਡੀਆਂ ਵਿੱਚ ਸੁੱਕਾ ਤੇ ਸਾਫ਼ ਸੁਥਰਾ ਝੋਨਾ ਹੀ ਲਿਆਉਣ ਤਾਂ ਜੋ ਉਨ੍ਹਾਂ ਦੁਆਰਾ ਲਿਆਂਦੀ ਗਈ ਜਿਣਸ ਦੀ ਨਾਲੋ ਨਾਲ ਖਰੀਦ ਕੀਤੀ ਜਾ ਸਕੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਕਿਸਾਨਾਂ ਦੁਆਰਾ ਲਿਆਂਦੀ ਜਾਣ ਵਾਲੀ ਨਮੀ ਰਹਿਤ ਫ਼ਸਲ ਦੀ ਨਾਲੋ ਨਾਲ ਖਰੀਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੁੱਕਾ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਵਿਕਰੀ ਸਬੰਧੀ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਖਰੀਦ ਸਬੰਧੀ ਸਰਕਾਰ ਵੱਲੋਂ ਜਾਰੀ ਮਾਪਦੰਡਾਂ ਦੀ ਪਾਲਣਾ ਬਾਰੇ ਸਮੂਹ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਰੋਜ਼ਾਨਾ ਦੇ ਆਧਾਰ ’ਤੇ ਝੋਨੇ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਸਬੰਧੀ ਕਾਰਵਾਈ ਦੀ ਸਮੀਖਿਆ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਸਾਨਾਂ ਨੂੰ ਮੁੜ ਅਪੀਲ ਕਰਦਿਆਂ ਕਿਹਾ ਕਿ ਅਨਾਜ ਮੰਡੀਆਂ ਵਿੱਚ ਕੇਵਲ ਸੁੱਕਾ ਝੋਨਾ ਹੀ ਲਿਆਂਦਾ ਜਾਵੇ ਕਿਉਂਕਿ ਝੋਨੇ ਵਿੱਚ ਨਮੀ ਦੀ ਮਾਤਰਾ ਪ੍ਰਵਾਨਿਤ ਹੱਦ ਨਾਲੋਂ ਜਿਆਦਾ ਪਾਏ ਜਾਣ ਦੀ ਸੂਰਤ ਵਿੱਚ ਖਰੀਦ ਏਜੰਸੀਆਂ ਝੋਨੇ ਦੀ ਖਰੀਦ ਤੋਂ ਇਨਕਾਰ ਕਰ ਸਕਦੀਆਂ ਹਨ।
ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਕਿਸਾਨਾਂ ਤੇ ਆੜ੍ਹਤੀਆਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਬਾਰੇ ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ, ਮੰਡੀ ਬੋਰਡ, ਮਾਰਕੀਟ ਕਮੇਟੀਆਂ, ਫੂਡ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਹੈ ਤਾਂ ਜੋ ਅਨਾਜ ਮੰਡੀਆਂ ਵਿੱਚ ਝੋਨਾ ਲਿਆਉਣ ਵਾਲੇ ਕਿਸਾਨਾਂ ਨੂੰ ਇਸ ਬਾਰੇ ਅਗੇਤੇ ਤੌਰ ’ਤੇ ਜਾਣੂ ਕਰਵਾਇਆ ਜਾ ਸਕੇ।

Advertisement
Advertisement
Advertisement
Advertisement
Scroll to Top