Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 1:33 pm

+91 90915 01313 , +91 90916 01313

punjabbanni@gmail.com
punjabbani@yahoo.com

ਸਟੇਟ ਕਾਲਜ ਦੇ ਵਿਦਿਆਰਥੀਆਂ ਵੱਲੋਂ ਰੀਸਾਈਕਲ ਕੈਫ਼ੇ ਦਾ ਦੌਰਾ

ਸਟੇਟ ਕਾਲਜ ਦੇ ਵਿਦਿਆਰਥੀਆਂ ਵੱਲੋਂ ਰੀਸਾਈਕਲ ਕੈਫ਼ੇ ਦਾ ਦੌਰਾ

ਸਟੇਟ ਕਾਲਜ ਦੇ ਵਿਦਿਆਰਥੀਆਂ ਵੱਲੋਂ ਰੀਸਾਈਕਲ ਕੈਫ਼ੇ ਦਾ ਦੌਰਾ
ਪਟਿਆਲਾ, 24 ਸਤੰਬਰ : ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਨਗਰ ਨਿਗਮ ਕਮਿਸ਼ਨਰ ਡਾ. ਰਜਤ ਓਬਰਾਏ ਦੀ ਅਗਵਾਈ ਹੇਠ ਨਗਰ ਨਿਗਮ ਵੱਲੋਂ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਦੇ 50 ਵਿਦਿਆਰਥੀਆਂ ਨੂੰ ਜਾਗਰੂਕਤਾ ਦੌਰਾ ਕਰਵਾਇਆ ਗਿਆ ਅਤੇ ਗਿੱਲੇ ਕੂੜੇ ਤੋਂ ਬਣਾਈ ਗਈ ਜੈਵਿਕ ਖਾਦ ਵੰਡੀ ਗਈ।
ਇਸ ਮੌਕੇ ਨਗਰ ਨਿਗਮ ਪਟਿਆਲਾ ਦੇ ਸਕੱਤਰ ਹੈਲਥ ਸੁਨੀਲ ਕੁਮਾਰ ਮਹਿਤਾ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਵਿੱਚ ਵਿਦਿਆਰਥੀਆਂ ਨੂੰ ਕਬਾੜ ਸਮਝੀਆਂ ਜਾਂਦੀਆਂ ਵਸਤਾਂ ਜਿਵੇਂ ਕਿ ਲੱਕੜ, ਗੱਤਾ, ਪਲਾਸਟਿਕ ਆਦਿ ਤੋਂ ਕਿਵੇਂ ਨਵੀਂਆਂ ਅਤੇ ਉਪਯੋਗੀ ਵਸਤਾਂ ਜਿਵੇਂ ਕਿ ਕੁਰਸੀਆਂ, ਮੇਜ਼, ਗੁਲਦਸਤੇ ਅਤੇ ਹੋਰ ਸਜਾਵਟੀ ਵਸਤਾਂ ਬਣਾਈਆਂ ਜਾ ਸਕਦੀਆਂ ਹਨ ਸਬੰਧੀ ਜਾਣਕਾਰੀ ਦਿੱਤੀ।
ਇਸ ਤੋਂ ਇਲਾਵਾ ਹੈਲਥ ਅਫ਼ਸਰ ਨਵਇੰਦਰ ਸਿੰਘ ਵੱਲੋਂ ਦੱਸਿਆ ਗਿਆ ਕਿ ਸ਼ਹਿਰ ਨੂੰ ਸਾਫ਼ ਅਤੇ ਸੋਹਣਾ ਬਣਾਉਣ ਵਿੱਚ ਸਥਾਨਕ ਨਿਵਾਸੀਆਂ ਦੀ ਮੁੱਖ ਭੂਮਿਕਾ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੰਤਵ ਨਾਗਰਿਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਫੈਲਾਉਣਾ ਅਤੇ ਪਲਾਸਟਿਕ ਦੀ ਵਰਤੋਂ ਨੂੰ ਘਟਾਉਣਾ ਅਤੇ ਪਲਾਸਟਿਕ ਨੂੰ ਰੀਸਾਈਕਲ ਕਰਨਾ ਹੈ। ਇਸ ਲਈ, ਹਰ ਮੁਹੱਲੇ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਸਕੂਲਾਂ, ਕਾਲਜਾਂ ਅਤੇ ਬਾਜ਼ਾਰਾਂ ਵਿੱਚ ਵੱਖ-ਵੱਖ ਸਫ਼ਾਈ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ । ਇਸ ਤੋਂ ਇਲਾਵਾ ਸਮਾਜਿਕ ਸੰਸਥਾ ਪਾਵਰ ਹਾਊਸ ਯੂਥ ਕਲੱਬ ਦੇ ਜਤਵਿੰਦਰ ਗਰੇਵਾਲ ਨੇ ਵਿਦਿਆਰਥੀਆਂ ਨੂੰ ਡਰੱਗ ਫ਼ਰੀ ਕੰਪੇਨ ਤਹਿਤ ਜਾਗਰੂਕ ਕੀਤਾ । ਇਸ ਮੌਕੇ ਚ ਸੈਨੇਟਰੀ ਇੰਸਪੈਕਟਰ ਇੰਦਰਜੀਤ ਸਿੰਘ, ਰਿਸ਼ਭ ਗੁਪਤਾ, ਅਮਨਦੀਪ ਸੇਖੋਂ ਆਈ.ਈ.ਸੀ ਐਕਸਪਰਟ, ਪ੍ਰੋਗਰਾਮ ਅਫ਼ਸਰ ਜਵਾਲਾ ਸਿੰਘ, ਪ੍ਰੋਗਰਾਮ ਅਫ਼ਸਰ ਮਨਦੀਪ ਸਿੰਘ, ਪਰਮਿੰਦਰ ਭਲਵਾਨ, ਸਟੇਟ ਕਾਲਜ ਵੱਲੋਂ ਮੈਡਮ ਯੋਗਿਤਾ ਸਰਵਾਲ ਅਤੇ ਮੈਡਮ ਹਰਦੀਪ ਕੌਰ ਮੌਜੂਦ ਸੀ।

Advertisement
Advertisement
Advertisement
Advertisement
Scroll to Top