Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 5:45 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਬਣਨ ਮਗਰੋਂ ਪਹਿਲੀ ਵਾਰ ਲਹਿਰਾ ਪੁੱਜੇ ਬਰਿੰਦਰ ਕੁਮਾਰ ਗੋਇਲ ਦਾ ਲੋਕਾਂ ਵੱਲੋਂ ਸ਼ਾਨਦਾਰ ਸਵਾਗਤ

ਕੈਬਨਿਟ ਮੰਤਰੀ ਬਣਨ ਮਗਰੋਂ ਪਹਿਲੀ ਵਾਰ ਲਹਿਰਾ ਪੁੱਜੇ ਬਰਿੰਦਰ ਕੁਮਾਰ ਗੋਇਲ ਦਾ ਲੋਕਾਂ ਵੱਲੋਂ ਸ਼ਾਨਦਾਰ ਸਵਾਗਤ

ਕੈਬਨਿਟ ਮੰਤਰੀ ਬਣਨ ਮਗਰੋਂ ਪਹਿਲੀ ਵਾਰ ਲਹਿਰਾ ਪੁੱਜੇ ਬਰਿੰਦਰ ਕੁਮਾਰ ਗੋਇਲ ਦਾ ਲੋਕਾਂ ਵੱਲੋਂ ਸ਼ਾਨਦਾਰ ਸਵਾਗਤ
ਲੋਕਾਂ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰਾ ਕਰਾਂਗੇ- ਬਰਿੰਦਰ ਗੋਇਲ
ਲਹਿਰਾ ਹਲਕੇ ਨਾਲ ਲੱਗਿਆ ਪਿਛੜੇਪਣ ਦਾ ਸ਼ਬਦ ਹਟਾਉਣ ਲਈ ਪੂਰੀ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਵਾਂਗਾ : ਬਰਿੰਦਰ ਗੋਇਲ
ਮਾਈਨਿੰਗ ਮਾਫੀਆ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ – ਬਰਿੰਦਰ ਗੋਇਲ
ਲਹਿਰਾਗਾਗਾ, 24 ਸਤੰਬਰ : ਪੰਜਾਬ ਦੇ ਨਵ ਨਿਯੁਕਤ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਦਾ ਅੱਜ ਸ਼ਾਮ ਮੰਤਰੀ ਬਣਨ ਮਗਰੋਂ ਪਹਿਲੀ ਵਾਰ ਲਹਿਰਾਗਾਗਾ ਪਹੁੰਚਣ ਤੇ ਇਲਾਕਾ ਵਾਸੀਆਂ ਵੱਲੋਂ ਨਿੱਘਾ ਅਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਮਾਰਕਿਟ ਕਮੇਟੀ ਦਫਤਰ ਵਿਖੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੂੰ ਜ਼ਿਲ੍ਹਾ ਪੁਲਿਸ ਦੀ ਟੁਕੜੀ ਵੱਲੋਂ ਰਸਮੀ ਸਲਾਮੀ ਵੀ ਦਿੱਤੀ ਗਈ। ਕੈਬਨਿਟ ਮੰਤਰੀ ਵਜੋਂ ਮਿਲੀ ਨਵੀਂ ਜ਼ਿੰਮੇਵਾਰੀ ਲਈ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ ਤੇ ਸਤਿਕਾਰ ਦਾ ਸ਼ੁਕਰਾਨਾ ਕਰਦਿਆਂ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਉਹ ਲੋਕਾਂ ਦੇ ਵਿਸ਼ਵਾਸ ਅਤੇ ਭਰੋਸੇ ਨੂੰ ਬਰਕਰਾਰ ਰੱਖਦੇ ਹੋਏ ਵਿਧਾਨ ਸਭਾ ਹਲਕਾ ਲਹਿਰਾਗਾਗਾ ਦੇ ਬਹੁਪੱਖੀ ਵਿਕਾਸ ਨੂੰ ਯਕੀਨੀ ਬਣਾਉਣਗੇ । ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਹਨਾਂ ਹਲਕੇ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਦੀ ਬਦੌਲਤ ਉਹ ਵਿਧਾਇਕ ਵਜੋਂ ਜਿੱਤ ਹਾਸਲ ਕਰ ਸਕੇ ਅਤੇ ਪੰਜਾਬ ਸਰਕਾਰ ਨੇ ਹੁਣ ਉਹਨਾਂ ਨੂੰ ਇਹ ਵੱਡੀ ਤੇ ਅਹਿਮ ਜ਼ਿੰਮੇਵਾਰੀ ਸੌਂਪੀ ਹੈ । ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਉਹ ਪਿਛਲੇ ਢਾਈ ਸਾਲਾਂ ਤੋਂ ਲਹਿਰਾ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਯੋਜਨਾਬਧ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜੁਟੇ ਹੋਏ ਹਨ ਅਤੇ ਹੁਣ ਹੋਰ ਵੀ ਤਨਦੇਹੀ ਨਾਲ ਵਿਕਾਸ ਕੰਮ ਕਰਦੇ ਹੋਏ ਲਹਿਰਾ ਹਲਕੇ ਨਾਲ ਲੱਗੇ ਪਿਛੜੇਪਣ ਦੇ ਸ਼ਬਦ ਨੂੰ ਪੂਰਨ ਤੌਰ ਤੇ ਹਟਾ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਪਿਛਲੇ ਢਾਈ ਸਾਲਾਂ ਵਿੱਚ ਹਲਕਾ ਲਹਿਰਾ ਦਾ ਜਿੰਨਾ ਵਿਕਾਸ ਹੋਇਆ ਹੈ ਓਨਾ ਵਿਕਾਸ ਪਿਛਲੇ 40 ਸਾਲਾਂ ਵਿੱਚ ਨਹੀਂ ਹੋਇਆ ਸੀ । ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਜਿਹੇ ਕੰਮਾਂ ਨੂੰ ਮੁਕੰਮਲ ਕੀਤਾ ਜਿਸ ਦੇ ਨਾਲ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਹੋਇਆ ਹੈ। ਉਹਨਾਂ ਵਿਧਾਨ ਸਭਾ ਹਲਕਾ ਲਹਿਰਾ ਵਿੱਚ ਹੋਏ ਵਿਕਾਸ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕੇ ਵਿੱਚ ਲਗਭਗ 17000 ਏਕੜ ਰਕਬੇ ਨੂੰ ਨਹਿਰੀ ਪਾਣੀ ਮੁਹਈਆ ਕਰਵਾਇਆ ਗਿਆ ਹੈ ਜਦਕਿ ਘੱਗਰ ਦਰਿਆ ਦੀ ਮੁੱਖ ਸਮੱਸਿਆ ਨੂੰ ਹੱਲ ਕਰਨ ਦੇ ਨਾਲ ਨਾਲ ਭਾਖੜਾ ਉੱਤੇ ਰੇਲਿੰਗ ਲਗਵਾਈ ਗਈ ਅਤੇ ਮੌਜੂਦਾ ਸਮੇਂ ਵਿੱਚ ਵੀ ਹਲਕੇ ਦੇ ਸਾਰੇ 79 ਪਿੰਡਾਂ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ । ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਮਾਈਨਿੰਗ ਮਾਫੀਆ ਨਾਲ ਸਖਤੀ ਨਾਲ ਨਜਿੱਠਣ ਲਈ ਹਰ ਢੁਕਵੇ ਅਤੇ ਲੋੜੀਂਦੇ ਕਦਮ ਚੁੱਕੇਗੀ। ਉਹਨਾਂ ਕਿਹਾ ਕਿ ਲੋਕਾਂ ਨਾਲ ਕੀਤੇ ਗਏ ਹਰ ਇੱਕ ਵਾਅਦੇ ਨੂੰ ਪੂਰਾ ਕਰਨ ਲਈ ਅਸੀਂ ਪੂਰੀ ਤਰ੍ਹਾਂ ਵਚਨਬਧ ਹਾਂ । ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਲਹਿਰਾ ਸ਼ਹਿਰ ਦੇ ਵਿੱਚੋਂ ਵਿੱਚ ਸਥਿਤ ਪੁਰਾਣੇ ਬਿਜਲੀ ਘਰ ਦੀ ਇਮਾਰਤ ਨੂੰ ਕਰੀਬ 4 ਕਰੋੜ ਰੁਪਏ ਦੀ ਲਾਗਤ ਨਾਲ ਸ਼ਾਨਦਾਰ ਇਮਾਰਤ ਦੇ ਰੂਪ ਵਿੱਚ ਤਬਦੀਲ ਕੀਤਾ ਜਾਵੇਗਾ ਜਿਸ ਲਈ ਮੁਢਲੇ ਕਾਰਜ ਛੇਤੀ ਹੀ ਆਰੰਭ ਕੀਤੇ ਜਾ ਰਹੇ ਹਨ । ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ, ਐਸਐਸਪੀ ਸਰਤਾਜ ਸਿੰਘ ਚਾਹਲ, ਐਸਡੀਐਮ ਸੂਬਾ ਸਿੰਘ, ਤਹਿਸੀਲਦਾਰ ਸੁਰਿੰਦਰਪਾਲ ਸਿੰਘ ਪੰਨੂ, ਡੀਐਸਪੀ ਦੀਪਿੰਦਰ ਜੇਜੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸ਼੍ਰੀ ਗੋਇਲ ਦੇ ਲੜਕੇ ਗੌਰਵ ਗੋਇਲ ਅਤੇ ਹੋਰ ਪਰਿਵਾਰਕ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਹਲਕੇ ਦੇ ਲੋਕਾਂ ਨੇ ਕੈਬਨਿਟ ਮੰਤਰੀ ਦਾ ਜ਼ੋਰਦਾਰ ਸਵਾਗਤ ਕੀਤਾ ਅਤੇ ਗੁਲਦਸਤੇ ਭੇਟ ਕੀਤੇ ।

Advertisement
Advertisement
Advertisement
Advertisement
Scroll to Top