Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 12:22 pm

+91 90915 01313 , +91 90916 01313

punjabbanni@gmail.com
punjabbani@yahoo.com

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ
ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

ਅਰਥ : ਰਾਗ ਟੋਡੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ॥੧॥ ਰਹਾਉ ॥ ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ)। ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ॥੧॥ (ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਨਾਨਕ ਆਖਦਾ ਹੈ- (ਹੇ ਭਾਈ!) ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ॥੨॥੧॥੬॥

Advertisement
Advertisement
Advertisement
Advertisement
Scroll to Top