Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 10:20 am

+91 90915 01313 , +91 90916 01313

punjabbanni@gmail.com
punjabbani@yahoo.com

ਪੀ. ਯੂ. ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਹੋਇਆ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ

ਪੀ. ਯੂ. ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਹੋਇਆ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ

ਪੀ. ਯੂ. ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਹੋਇਆ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ
ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਵਿਚ ਬਣੀ ਪੰਜਾਬੀ ਯੂਨੀਵਰਸਿਟੀ ਵਿਚ ਬਣੇ ਕੈਂਪਸ ਵਿਚ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਵਿਅਕਤੀ ਫੜਿਆ ਤਾਂ ਬੇਸ਼ਕ ਹਾਲੇ ਤੱਕ ਨਹੀਂ ਜਾ ਸਕਿਆ ਪਰ ਉਹ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਜ਼ਰੂਰ ਹੋ ਚੁੱਕਿਆ ਹੈ । ਦੱਸਣਯੋਗ ਹੈ ਕਿ ਕੈਂਪਸ ਵਿੱਚ 200 ਤੋਂ ਵੱਧ ਸੁਰੱਖਿਆ ਗਾਰਡ ਤਾਇਨਾਤ ਹੋਣ ਦੇ ਬਾਵਜੂਦ ਵੀ ਇਸ ਵਿਅਕਤੀ ਨੂੰ ਕਾਬੂ ਨਹੀਂ ਕੀਤਾ ਜਾ ਸਕਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇੱਥੋਂ ਦੇ ਅਰਬਨ ਅਸਟੇਟ ਫੇਜ਼-2 ਵਿੱਚ ਬੁੱਧਵਾਰ ਸਵੇਰੇ 6 ਵਜੇ ਇੱਕ ਵਿਅਕਤੀ ਔਰਤਾਂ ਨਾਲ ਅਸ਼ਲੀਲ ਹਰਕਤਾਂ ਕਰਦਾ ਪਾਇਆ ਗਿਆ ਪਰ ਇਸ ਵਿਅਕਤੀ ਨੂੰ ਕਿਸੇ ਨੇ ਫੜਿਆ ਨਹੀਂ। ਹਾਲਾਂਕਿ ਬੁੱਧਵਾਰ ਨੂੰ ਇਹ ਵਿਅਕਤੀ ਮੇਨ ਗੇਟ ਰਾਹੀਂ ਯੂਨੀਵਰਸਿਟੀ ਕੈਂਪਸ ਵਿੱਚ ਦਾਖ਼ਲ ਹੋਇਆ ਪਰ ਕੈਂਪਸ ਵਿੱਚ ਕੋਈ ਅਸ਼ਲੀਲ ਹਰਕਤ ਨਹੀਂ ਕੀਤੀ । ਯੂਨੀਵਰਸਿਟੀ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਵਿਅਕਤੀ ਵੱਖ-ਵੱਖ ਭੇਸ ਵਿੱਚ ਕੈਂਪਸ ਵਿੱਚ ਦਾਖ਼ਲ ਹੁੰਦਾ ਹੈ ਅਤੇ ਕਦੇ ਪਿਛਲੇ ਪਾਸੇ ਤੋਂ ਅਤੇ ਕਦੇ ਯੂਨੀਵਰਸਿਟੀ ਦੇ ਮੁੱਖ ਗੇਟ ਤੋਂ ਹੁੰਦਾ ਹੈ। ਜਿਸ ਕਾਰਨ ਇਸ ਦੀ ਪਛਾਣ ਕਰਨਾ ਯੂਨੀਵਰਸਿਟੀ ਦੇ ਸੁਰੱਖਿਆ ਗਾਰਡਾਂ ਲਈ ਚੁਣੌਤੀ ਬਣਿਆ ਹੋਇਆ ਹੈ। ਇਸ ਸਬੰਧੀ ਜਦੋਂ ਡੀਨ ਸਟੂਡੈਂਟਸ ਵੈਲਫੇਅਰ ਮੋਨਿਕਾ ਚਾਵਲਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਆਖਿਆ ਕਿ ਇਸ ਵਿਅਕਤੀ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ ।

Advertisement
Advertisement
Advertisement
Advertisement
Scroll to Top