Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 1:05 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਕਰੇਗੀ ਰਾਜੋਆਣਾ ਦੀ ਸਜ਼ਾ-ਏ-ਮੌਤ ਨੂੰ ਘਟਾਉਣ ਦੀ ਪਟੀਸ਼ਨ ਤੇ ਗ਼ੌਰ

ਸੁਪਰੀਮ ਕੋਰਟ ਕਰੇਗੀ ਰਾਜੋਆਣਾ ਦੀ ਸਜ਼ਾ-ਏ-ਮੌਤ ਨੂੰ ਘਟਾਉਣ ਦੀ ਪਟੀਸ਼ਨ ਤੇ ਗ਼ੌਰ

ਸੁਪਰੀਮ ਕੋਰਟ ਕਰੇਗੀ ਰਾਜੋਆਣਾ ਦੀ ਸਜ਼ਾ-ਏ-ਮੌਤ ਨੂੰ ਘਟਾਉਣ ਦੀ ਪਟੀਸ਼ਨ ਤੇ ਗ਼ੌਰ
ਨਵੀਂ ਦਿੱਲੀ : ਭਾਰਤ ਦੇਸ਼ ਦੀ ਮਾਨਯੋਗ ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਗਏ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ-ਏ-ਮੌਤ ਨੂੰ ਘਟਾ ਕੇ ਉਮਰ ਕੈਦ ਕਰਨ ਦੀ ਪਟੀਸ਼ਨ ਉਤੇ ਮੁੜ-ਗ਼ੌਰ ਕਰਨ ਲਈ ਹਾਮੀ ਭਰੀ ਹੈ। ਇਸ ਤੋਂ ਕਰੀਬ 16 ਮਹੀਨੇ ਪਹਿਲਾਂ ਸਿਖਰਲੀ ਅਦਾਲਤ ਨੇ ਅਜਿਹੀ ਇਕ ਪਟੀਸ਼ਨ ਖ਼ਾਰਜ ਕਰ ਦਿੱਤੀ ਸੀ। ਸੁਪਰੀਮ ਕੋਰਟ ਦੇ ਜਸਟਿਬ ਬੀਆਰ ਗਵਈ ਦੀ ਅਗਵਾਈ ਵਾਲੇ ਇਕ ਬੈਂਚ ਨੇ ਰਾਜੋਆਣਾ ਵੱਲੋਂ ਇਸ ਸਬੰਧੀ ਦਾਇਰ ਪਟੀਸ਼ਨ ਉਤੇ ਨੋਟਿਸ ਜਾਰੀ ਕਰ ਕੇ ਕੇਂਦਰ ਤੇ ਪੰਜਾਬ ਸਰਕਾਰਾਂ ਤੋਂ ਜਵਾਬ ਤਲਬ ਕੀਤਾ ਹੈ। ਪਟੀਸ਼ਨ ਇਸ ਬਿਨਾਅ ਉਤੇ ਪਾਈ ਗਈ ਹੈ ਕਿ ਕੇਂਦਰ ਸਰਕਾਰ ਉਸ ਵੱਲੋਂ 25 ਮਾਰਚ, 2012 ਨੂੰ ਪਾਈ ਰਹਿਮ ਦੀ ਅਪੀਲ ਉਤੇ ਹੁਣ ਤੱਕ ਫ਼ੈਸਲਾ ਲੈਣ ਵਿਚ ਨਾਕਾਮ ਰਹੀ ਹੈ।ਜਿਕਰਯੋਗ ਹੈ ਕਿ 1995 ਵਿਚ ਹੋਏ ਬੇਅੰਤ ਸਿੰਘ ਕਤਲ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਗਏ ਰਾਜੋਆਣਾ ਬੀਤੇ 28 ਸਾਲਾਂ ਤੋਂ ਜੇਲ੍ਹ ਵਿਚ ਬੰਦ ਸਜ਼ਾ ਦਾ ਇੰਤਜ਼ਾਰ ਕਰ ਰਹੇ ਹਨ। ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਦੇ ਮੁੱਖ ਦਰਵਾਜ਼ੇ ਦੇ ਸਾਹਮਣੇ 31 ਅਗਸਤ, 1995 ਨੂੰ ਕੀਤੇ ਗਏ ਖ਼ੁਦਕੁਸ਼ ਬੰਬ ਧਮਾਕੇ ਵਿਚ ਮੌਕੇ ਦੇ ਮੁੱਖ ਮੰਤਰੀ ਬੇਅੰਤ ਸਿੰਘ ਅਤੇ 16 ਹੋਰਨਾਂ ਦੀ ਜਾਨ ਜਾਂਦੀ ਰਹੀ ਸੀ।ਇਸ ਮਾਮਲੇ ਵਿਚ ਵਿਸ਼ੇਸ਼ ਅਦਾਲਤ ਨੇ ਰਾਜੋਆਣਾ ਨੂੰ 2007 ਵਿਚ ਦੋਸ਼ੀ ਕਰਾਰ ਦਿੰਦਿਆਂ ਸਜ਼ਾ-ਏ-ਮੌਤ ਸੁਣਾਈ ਸੀ। ਰਾਜੋਆਣਾ ਦੀ ਰਹਿਮ ਦੀ ਅਪੀਲ ਬੀਤੇ 12 ਸਾਲਾਂ ਤੋਂ ਵੱਧ ਅਰਸੇ ਤੋਂ ਲਟਕ ਰਹੀ ਹੈ।ਸੁਪਰੀਮ ਕੋਰਟ ਨੇ 3 ਮਈ, 2023 ਨੂੰ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੀ ਅਪੀਲ ਖ਼ਾਰਜ ਕਰ ਦਿੱਤੀ ਸੀ ਅਤੇ ਕੇਂਦਰ ਨੂੰ ਕਿਹਾ ਸੀ ਕਿ ‘ਉਸ ਨੂੰ ਜਦੋਂ ਵੀ ਤੇ ਜਿਵੇਂ ਵੀ ਜ਼ਰੂਰੀ ਜਾਪੇ’ ਰਹਿਮ ਦੀ ਅਪੀਲ ਉਤੇ ਫ਼ੈਸਲਾ ਲਵੇ।

Advertisement
Advertisement
Advertisement
Advertisement
Scroll to Top