Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 10:19 am

+91 90915 01313 , +91 90916 01313

punjabbanni@gmail.com
punjabbani@yahoo.com

ਲਾਅ ਯੂਨੀਵਰਸਿਟੀ ਵਿਚ ਵਿਦਿਆਰਥਣਾਂ ਖਿਲਾਫ਼ ਮਾਮਲੇ ਦੀ ਹੋਵੇ ਜਾਂਚ : ਪ੍ਰੋ. ਬਡੂੰਗਰ

ਲਾਅ ਯੂਨੀਵਰਸਿਟੀ ਵਿਚ ਵਿਦਿਆਰਥਣਾਂ ਖਿਲਾਫ਼ ਮਾਮਲੇ ਦੀ ਹੋਵੇ ਜਾਂਚ : ਪ੍ਰੋ. ਬਡੂੰਗਰ

ਲਾਅ ਯੂਨੀਵਰਸਿਟੀ ਵਿਚ ਵਿਦਿਆਰਥਣਾਂ ਖਿਲਾਫ਼ ਮਾਮਲੇ ਦੀ ਹੋਵੇ ਜਾਂਚ : ਪ੍ਰੋ. ਬਡੂੰਗਰ
ਪਟਿਆਲਾ 26 ਸਤੰਬਰ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਲਾਅ ਯੂਨੀਵਰਸਿਟੀ ਪਟਿਆਲਾ ਵਿਚ ਵਾਪਰੀ ਘਟਨਾ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਸਮਾਜ ਵਿਚ ਔਰਤਾਂ ਦਾ ਹੋ ਰਿਹਾ ਜਿਣਸੀ ਸ਼ੋਸ਼ਣ ਮੰਦਭਾਗਾ ਹੈ, ਉਥੇ ਹੀ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਵਿਚ ਵਾਪਰੀ ਘਟਨਾ ਸ਼ਰਮਨਾਕ ਹੈ, ਜਿਥੇ ਦਾ ਵਾਈਸ ਚਾਂਸਲਰ ਯੂਨੀਵਰਸਿਟੀ ਵਿਚ ਪੜ੍ਹਦੀਆਂ ਵਿਦਿਆਰਥਣਾਂ ’ਤੇ ਭੱਦੇ ਤੰਜ ਕੱਸਦਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਇਥੇ ਵਾਈਸ ਚਾਂਸਲਰ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਉਹ ਆਪਣੀ ਧੀਆਂ ਭੈਣਾਂ ਬਾਰੇ ਵੀ ਅਜਿਹਾ ਨਜ਼ਰੀਆ ਰੱਖਦਾ ਹੈ ਅਤੇ ਅਜਿਹੇ ਵਾਈਸ ਚਾਂਸਲਰ ਖਿਲਾਫ਼ ਸਖਤ ਐਕਸ਼ਨ ਹੋਣਾ ਚਾਹੀਦਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਦੇਸ਼ ਵਿਚ ਪਹਿਲਾਂ ਨਿਰਭੈ ਕਾਂਡ ਮੁੜ ਕਲਕੱਤਾ ਦੇ ਆਰ ਜੀ ਕਾਲਜ ਵਿਚ ਜੋ ਹੋਇਆ ਉਸ ਨੇ ਸਮੁੱਚੀ ਮਾਨਵਤਾ ਨੂੰ ਸ਼ਰਮਸ਼ਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਧੀਨ ਚੱਲਦੀਆਂ ਅਜਿਹੀਆਂ ਸੰਸਥਾਵਾਂ ਵਿਚ ਜੋ ਕੁਝ ਵਾਪਰ ਰਿਹਾ ਉਸ ਲਈ ਦੇਸ਼ ਦੇ ਪ੍ਰਧਾਨ ਮੰਤਰੀ ਜ਼ਿੰਮੇਵਾਰੀ ਹਨ, ਜਿਨ੍ਹਾਂ ਵੱਲੋਂ ਔਰਤਾਂ ਖਿਲਾਫ਼ ਹੋ ਰਹੇ ਅਜਿਹੇ ਹਮਲਿਆਂ ਪ੍ਰਤੀ ਕੋਈ ਐਕਸ਼ਨ ਨਹੀਂ ਲਿਆ ਜਾਂਦਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਲਾਅ ਯੂਨੀਵਰਸਿਟੀ ਵਿਚ ਵਿਦਿਆਰਥਣਾਂ ਨਾਲ ਸਬੰਧਤ ਮਸਲੇ ਦੀਆਂ ਸ਼ਿਕਾਇਤਾਂ ਨੂੰ ਸੁਣਿਆ ਜਾਵੇ ਅਤੇ ਪੂਰੇ ਮਾਮਲੇ ਦੀ ਜਾਂਚ ਕਰਵਾਕੇ ਵਿਦਿਆਰਥਣਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।

Advertisement
Advertisement
Advertisement
Advertisement
Scroll to Top