Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 10:20 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਤਮਸਤਕ ਹੋਏ ਡੀਆਈਜੀ ਮਨਦੀਪ ਸਿੰਘ ਸਿੱਧੂ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਤਮਸਤਕ ਹੋਏ ਡੀਆਈਜੀ ਮਨਦੀਪ ਸਿੰਘ ਸਿੱਧੂ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਤਮਸਤਕ ਹੋਏ ਡੀਆਈਜੀ ਮਨਦੀਪ ਸਿੰਘ ਸਿੱਧੂ
ਗੁਰਦੁਆਰਾ ਪ੍ਰਬੰਧਕਾਂ ਨੇ ਤਸਵੀਰ ਤੇ ਸਿਰੋਪਾਓ ਦੇ ਕੇ ਕੀਤਾ ਸਨਮਾਨਤ
ਪਟਿਆਲਾ 26 ਸਤੰਬਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਵ ਨਿਯੁਕਤ ਡੀਆਈਜੀ ਮਨਦੀਪ ਸਿੰਘ ਸਿੱਧੂ ਨਤਮਸਤਕ ਹੋਏ। ਡੀਆਈਜੀ ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਅਹੁਦੇ ਦਾ ਕਾਰਜਭਾਰ ਸੰਭਾਲਣ ਤੋਂ ਬਾਅਦ ਸਭ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਜੀ ਆਇਆ ਆਖਿਆ ਅਤੇ ਯਾਦਗਾਰੀ ਤਸਵੀਰ ਤੇ ਸਿਰੋਪਾਓ ਭੇਂਟ ਕੀਤਾ। ਗੱਲਬਾਤ ਕਰਦਿਆਂ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਇਸ ਤੋਂ ਪਹਿਲਾਂ ਉਹ ਬਤੌਰ ਐਸਐਸਪੀ ਪਟਿਆਲਾ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਹਮੇਸ਼ਾ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੀ ਅਪਾਰ ਕਿਰਪਾ ਰਹੀ ਹੈ ਅਤੇ ਹੁਣ ਡੀਆਈਜੀ ਦੇ ਅਹਿਮ ਅਹੁਦੇ ਦੀ ਜਿੰਮੇਵਾਰੀ ਵੀ ਗੁਰੂ ਸਾਹਿਬ ਦਾ ਅਸ਼ੀਰਵਾਦ ਹੈ। ਇਸ ਦੌਰਾਨ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਗੁਰਦੁਆਰਾ ਸਾਹਿਬ ਦੇ ਦਫਤਰ ਵਿਚ ਮੌਜੂਦ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਵੀ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਟਿਆਲਾ ਵਿਚ ਸਭ ਤੋਂ ਵੱਡੀ ਪਹਿਲ ਅਮਨ ਕਾਨੂੰਨ ਅਤੇ ਸ਼ਾਂਤੀ ਨੂੰ ਬਰਕਰਾਰ ਰੱਖਣਾ ਹੈ ਜਿਹੜੀ ਉਨ੍ਹਾਂ ਦੀ ਤਰਜੀਹ ਰਹੀ ਹੈ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ’ਚ ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਸੁਰਜੀਤ ਸਿੰਘ ਕੌਲੀ, ਭਾਈ ਦਰਸ਼ਨ ਸਿੰਘ ਤੇ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ।

Advertisement
Advertisement
Advertisement
Advertisement
Scroll to Top