Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 10:22 am

+91 90915 01313 , +91 90916 01313

punjabbanni@gmail.com
punjabbani@yahoo.com

ਪੰਥ ਰਤਨ ਜਥੇਦਾਰ ਸ੍ਰ.ਗੁਰਚਰਨ ਸਿੰਘ ਟੌਹੜਾ ਜੀ ਦੀ 100 ਸਾਲਾਂ ਜਨਮ ਸਤਾਬਦੀ ਨੂੰ ਸਮਰਪਿਤ ਲਾਇਆ ਖੂਨਦਾਨ ਕੈਂਪ

ਪੰਥ ਰਤਨ ਜਥੇਦਾਰ ਸ੍ਰ.ਗੁਰਚਰਨ ਸਿੰਘ ਟੌਹੜਾ ਜੀ ਦੀ 100 ਸਾਲਾਂ ਜਨਮ ਸਤਾਬਦੀ ਨੂੰ ਸਮਰਪਿਤ ਲਾਇਆ ਖੂਨਦਾਨ ਕੈਂਪ

ਪੰਥ ਰਤਨ ਜਥੇਦਾਰ ਸ੍ਰ.ਗੁਰਚਰਨ ਸਿੰਘ ਟੌਹੜਾ ਜੀ ਦੀ 100 ਸਾਲਾਂ ਜਨਮ ਸਤਾਬਦੀ ਨੂੰ ਸਮਰਪਿਤ ਲਾਇਆ ਖੂਨਦਾਨ ਕੈਂਪ
ਪੰਥ ਰਤਨ ਜਥੇਦਾਰ ਸ੍ਰ.ਗੁਰਚਰਨ ਸਿੰਘ ਟੌਹੜਾ ਜੀ ਦੀ ਯਾਦ ਵਿੱਚ ਨੌਜਵਾਨਾਂ ਵੱਲੋਂ ਖੂਨਦਾਨ ਕਰਨਾ ਪੁੰਨ ਦਾ ਕਾਰਜ : ਹਰਮੇਲ ਸਿੰਘ ਟੌਹੜਾ
ਪਟਿਆਲਾ 26 ਸਤੰਬਰ () ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸ਼ਨਗੜ੍ਹ ਸੰਬੰਧਿਤ ਨਹਿਰੂ ਯੁਵਾ ਕੇਂਦਰ ਪਟਿਆਲਾ (ਭਾਰਤ ਸਰਕਾਰ) ਨੇ ਪੰਥ ਰਤਨ ਜਥੇਦਾਰ ਸ੍ਰ. ਗੁਰਚਰਨ ਸਿੰਘ ਟੌਹੜਾ ਜੀ ਦੀ 100 ਸਾਲਾਂ ਜਨਮ ਸਤਾਬਦੀ ਮੌਕੇ ਪਿੰਡ ਟੌਹੜਾ ਵਿਖੇ,ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਦਾ ਰਸਮੀਂ ਉਦਘਾਟਨ ਸਤਵਿੰਦਰ ਸਿੰਘ ਟੌਹੜਾ ਮੈਂਬਰ ਐੱਸ.ਜੀ.ਪੀ.ਸੀ. ਨੇ
ਖੂਨਦਾਨੀਆਂ ਦੀ ਹੌਂਸਲਾ ਅਫ਼ਜ਼ਾਈ ਕਰਕੇ ਕੀਤਾ।ਖੂਨਦਾਨ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਖੂਨਦਾਨੀਆਂ ਨੇ ਖੂਨਦਾਨ ਕੀਤਾ । ਇਸ ਮੌਕੇ ਹਰਮੇਲ ਸਿੰਘ ਟੌਹੜਾ ਸਾਬਕਾ ਮੰਤਰੀ ਪੰਜਾਬ ਨੇ ਕਿਹਾ ਕਿ ਪੰਥ ਰਤਨ ਜਥੇਦਾਰ ਸ੍ਰ.ਗੁਰਚਰਨ ਸਿੰਘ ਟੌਹੜਾ ਜੀ ਦੀ ਯਾਦ ਵਿੱਚ ਨੌਜਵਾਨਾਂ ਵੱਲੋਂ ਖੂਨਦਾਨ ਕਰਨਾ ਪੁੰਨ ਦਾ ਕਾਰਜ ਹੈ।ਖੂਨਦਾਨ ਸਭ ਤੋਂ ਉੱਤਮ ਦਾਨ ਹੈ,ਜਿਸ ਨਾਲ ਅਨੇਕਾਂ ਅਨਮੋਲ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ । ਗਰਮੀ ਦੇ ਕਾਰਨ ਖੂਨਦਾਨ ਕੈਂਪ ਬਹੁਤ ਘੱਟ ਲੱਗਦੇ ਹਨ,ਜਿਸ ਕਰਕੇ ਬਲੱਡ ਬੈਂਕਾਂ ਵਿੱਚ ਖੂਨ ਦੀ ਕਮੀਂ ਹੋ ਜਾਂਦੀ ਹੈ,ਅਤੇ ਲੋੜਵੰਦ ਤੇ ਐਮਰਜੈਂਸੀ ਮਰੀਜਾਂ ਨੂੰ ਖੂਨ ਲੈਣ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਇਸ ਮੌਕੇ ਸੁਖਦੇਵ ਸਿੰਘ ਢੀਂਡਸਾ,ਪਰਮਿੰਦਰ ਸਿੰਘ ਢੀਂਡਸਾ, ਹਰਮੇਲ ਸਿੰਘ ਟੌਹੜਾ,ਚਰਨਜੀਤ ਸਿੰਘ ਬਰਾੜ,ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ,
ਸੁੱਚਾ ਸਿੰਘ ਛੋਟੇਪੁਰ,ਗੁਰਪ੍ਰਤਾਪ ਸਿੰਘ ਵਡਾਲਾ,ਸਰਬਜੀਤ ਸਿੰਘ ਖਾਲਸਾ ਮੈਬਰ ਪਾਰਲੀਮੈਂਟ, ਬੀਬੀ ਕੁਲਦੀਪ ਕੌਰ ਟੌਹੜਾ,ਦੋਹਤਰਾ ਹਰਿੰਦਰਪਾਲ ਸਿੰਘ ਟੌਹੜਾ,ਹਰਿੰਦਰਪਾਲ ਸਿੰਘ ਚੰਦੂਮਾਜਰਾ,ਜਰਨੈਲ ਸਿੰਘ ਕਰਤਾਰਪੁਰ,ਜਗਜੀਤ ਸਿੰਘ ਕੋਹਲੀ, ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ,ਸੁਖਬੀਰ ਸਿੰਘ ਅਬਲੋਵਾਲ,ਗੁਰਜੀਤ ਸਿੰਘ ਉੱਪਲੀ,ਦੀਦਾਰ ਸਿੰਘ ਬੋਸਰ,ਰਣਜੀਤ ਸਿੰਘ ਬੋਸਰ,ਹਰਫੂਲ ਸਿੰਘ ਬੋਸਰ,ਬਲਦੇਵ ਸਿੰਘ,ਹਰਕ੍ਰਿਸ਼ਨ ਸਿੰਘ ਸੁਰਜੀਤ,ਮਾਤਾ ਕੌੜੀ ਕੌਰ,ਸੁੰਦਰਜੀਤ ਕੌਰ,ਅਤੇ ਸਾਗਰ ਹਾਜ਼ਰ ਸੀ ।

Advertisement
Advertisement
Advertisement
Advertisement
Scroll to Top