Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 11:55 am

+91 90915 01313 , +91 90916 01313

punjabbanni@gmail.com
punjabbani@yahoo.com

ਅਸਟੇਟ ਵਿਭਾਗ ਨੇ 4 ਹਜ਼ਾਰ ਮਕਾਨ ਮਾਲਕਾਂ ਨੂੰ ਸੋਲਰ ਪਾਵਰ ਪਲਾਂਟ ਨਾ ਲਗਾਉਣ ਤੇ ਭੇਜੇ ਨੋਟਿਸ

ਅਸਟੇਟ ਵਿਭਾਗ ਨੇ 4 ਹਜ਼ਾਰ ਮਕਾਨ ਮਾਲਕਾਂ ਨੂੰ ਸੋਲਰ ਪਾਵਰ ਪਲਾਂਟ ਨਾ ਲਗਾਉਣ ਤੇ ਭੇਜੇ ਨੋਟਿਸ

ਅਸਟੇਟ ਵਿਭਾਗ ਨੇ 4 ਹਜ਼ਾਰ ਮਕਾਨ ਮਾਲਕਾਂ ਨੂੰ ਸੋਲਰ ਪਾਵਰ ਪਲਾਂਟ ਨਾ ਲਗਾਉਣ ਤੇ ਭੇਜੇ ਨੋਟਿਸ
ਚੰਡੀਗੜ੍ਹ : 500 ਗਜ਼ ਅਤੇ ਇਸ ਤੋਂ ਵੱਧ ਦੀਆਂ ਕੋਠੀਆਂ ਵਿਚ ਸੋਲਰ ਪਾਵਰ ਪਲਾਂਟ ਲਾਉਣਾ ਲਾਜ਼ਮੀ ਹੈ। ਅਸਟੇਟ ਵਿਭਾਗ ਨੇ ਅਜਿਹੇ 4,000 ਮਕਾਨ ਮਾਲਕਾਂ ਨੂੰ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਨੇ ਸੋਲਰ ਪਾਵਰ ਪਲਾਂਟ ਨਹੀਂ ਲਾਏ ਹਨ। ਅਜਿਹੇ ਲੋਕਾਂ ਨੂੰ ਪ੍ਰਾਪਰਟੀ ਰਿਜ਼ਿਊਮ ਨੋਟਿਸ ਭੇਜੇ ਗਏ ਹਨ। ਨੋਟਿਸ ਦੇ ਤਹਿਤ ਪਲਾਂਟ ਨਾ ਲਾਉਣ ਵਾਲਿਆਂ ਦੀ ਜਾਇਦਾਦ ਦੋ ਮਹੀਨਿਆਂ ਦੇ ਅੰਦਰ ਜ਼ਬਤ ਕਰ ਲਈ ਜਾਵੇਗੀ। ਜਿਸ ਕਾਰਨ ਲੋਕਾਂ `ਚ ਦਹਿਸ਼ਤ ਦਾ ਮਾਹੌਲ ਹੈ। ਜ਼ਿਕਰਯੋਗ ਹੈ ਕਿ ਸਲਾਹਕਾਰ ਰਾਜੀਵ ਵਰਮਾ ਦੀ ਪ੍ਰਧਾਨਗੀ `ਚ ਸੂਰਿਆ ਪ੍ਰਧਾਨ ਮੰਤਰੀ ਯੋਜਨਾ ਦੀ ਸਮੀਖਿਆ ਬੈਠਕ `ਚ ਇਹ ਫੈਸਲਾ ਲਿਆ ਗਿਆ ਸੀ ਕਿ ਜਿਨ੍ਹਾਂ ਲੋਕਾਂ ਨੇ 500 ਗਜ਼ ਜਾਂ ਇਸ ਤੋਂ ਵੱਧ ਦਾ ਪਲਾਂਟ ਨਹੀਂ ਲਾਇਆ ਹੈ, ਉਨ੍ਹਾਂ ਨੂੰ ਨੋਟਿਸ ਭੇਜੇ ਜਾਣ। ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਇਸ ਕਾਰਵਾਈ `ਤੇ ਨਾਰਾਜ਼ਗੀ ਪ੍ਰਗਟ ਕੀਤੀ ਹੈ। ਐਮਪੀ ਤਿਵਾੜੀ ਨੇ ਕਿਹਾ ਹੈ ਕਿ ਛੱਤ `ਤੇ ਸੋਲਰ ਪਲਾਂਟ ਲਾਉਣ ਲਈ ਜ਼ਬਰਦਸਤੀ ਨੋਟਿਸ ਦਿੱਤੇ ਜਾਣ ਤੋਂ ਲੋਕ ਬਹੁਤ ਪਰੇਸ਼ਾਨ ਹਨ।ਸੰਸਦ ਮੈਂਬਰ ਨੇ ਕਿਹਾ ਕਿ ਉਹ ਨਵਿਆਉਣਯੋਗ ਊਰਜਾ ਦੇ ਵਿਰੁੱਧ ਨਹੀਂ ਹਨ, ਪਰ ਉਹ ਇਸ ਜ਼ਬਰਦਸਤੀ ਦੇ ਵਿਰੁੱਧ ਹਨ। ਹਾਲਾਂਕਿ ਸ਼ਹਿਰ ਦੇ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਦਾ ਕਹਿਣਾ ਹੈ ਕਿ ਜੇਕਰ ਪ੍ਰਸ਼ਾਸਨ ਚਾਹੇ ਤਾਂ ਆਪਣੇ ਖਰਚੇ `ਤੇ ਅਜਿਹਾ ਕਰ ਸਕਦਾ ਹੈ। ਪਰ ਇਸ ਤਰ੍ਹਾਂ ਦੀ ਜ਼ਬਰਦਸਤੀ ਨਹੀਂ ਹੋਣੀ ਚਾਹੀਦੀ। ਪਤਾ ਲੱਗਾ ਹੈ ਕਿ ਹੁਣ ਪ੍ਰਸ਼ਾਸਨ ਅਗਲੇ ਦਿਨਾਂ `ਚ 250 ਗਜ਼ ਅਤੇ ਇਸ ਤੋਂ ਵੱਧ ਦੇ ਘਰਾਂ `ਚ ਸੋਲਰ ਪਾਵਰ ਪਲਾਂਟ ਲਾਉਣਾ ਲਾਜ਼ਮੀ ਕਰਨ ਜਾ ਰਿਹਾ ਹੈ, ਜਿਸ ਦੇ ਤਹਿਤ ਅਗਲੇ ਦਿਨਾਂ `ਚ ਜਨਤਕ ਨੋਟਿਸ ਜਾਰੀ ਕੀਤੇ ਜਾਣਗੇ। ਇਸ ਸਮੇਂ 500 ਗਜ਼ ਜਾਂ ਇਸ ਤੋਂ ਵੱਧ ਦੇ ਘਰਾਂ ਲਈ ਸੋਲਰ ਪਲਾਂਟ ਲਾਉਣਾ ਲਾਜ਼ਮੀ ਹੈ। ਅਜਿਹੇ ਘਰਾਂ ਵਿਚ ਪਾਣੀ ਦੀ ਸੰਭਾਲ ਵੀ ਲਾਜ਼ਮੀ ਹੈ। ਇਹ ਨੋਟਿਸ ਚੰਡੀਗੜ੍ਹ ਅਸਟੇਟ ਆਫਿਸ ਵੱਲੋਂ ਬਿਲਡਿੰਗ ਕੰਸਟ੍ਰਕਸ਼ਨ ਨਿਯਮਾਂ ਦੀ ਉਲੰਘਣਾ ਲਈ ਜਾਰੀ ਕੀਤੇ ਗਏ ਹਨ । ਇਸ ਸਮੇਂ 1,867 ਮਕਾਨ ਮਾਲਕਾਂ ਨੇ ਆਪਣੀ ਰਿਹਾਇਸ਼ `ਤੇ ਸੋਲਰ ਪਾਵਰ ਪਲਾਂਟ ਲਾਏ ਹਨ, ਜਦੋਂ ਕਿ 4,500 ਤੋਂ ਵੱਧ ਘਰ ਅਜਿਹੇ ਹਨ ਜਿਨ੍ਹਾਂ ਨੇ ਅਜੇ ਤਕ ਪਲਾਂਟ ਸਥਾਪਤ ਨਹੀਂ ਕੀਤਾ ਹੈ। ਫਿਲਹਾਲ ਪ੍ਰਸ਼ਾਸਨ ਵੱਲੋਂ ਪ੍ਰਧਾਨ ਮੰਤਰੀ ਸੂਰਿਆ ਯੋਜਨਾ ਤਹਿਤ ਤਿੰਨ ਕਿਲੋਵਾਟ ਤਕ ਦੇ ਪਲਾਂਟ ਲਾਉਣ ਵਾਲਿਆਂ ਨੂੰ ਪ੍ਰੋਤਸਾਹਨ ਦਿੱਤੇ ਜਾ ਰਹੇ ਹਨ। ਜਿਸ ਤਹਿਤ 300 ਯੂਨਿਟ ਬਿਜਲੀ ਪੈਦਾ ਕੀਤੀ ਜਾਵੇਗੀ ।

Advertisement
Advertisement
Advertisement
Advertisement
Scroll to Top