Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 6:10 pm

+91 90915 01313 , +91 90916 01313

punjabbanni@gmail.com
punjabbani@yahoo.com

ਹਰਦੀਪ ਸਿੰਘ ਮੁੰਡੀਆਂ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ

ਹਰਦੀਪ ਸਿੰਘ ਮੁੰਡੀਆਂ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ

ਹਰਦੀਪ ਸਿੰਘ ਮੁੰਡੀਆਂ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ
ਮਾਲ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਵਿਭਾਗਾਂ ਦੀ ਕਾਰਜਕੁਸ਼ਲਤਾ ਨੂੰ ਹੋਰ ਵਧਾਉਣ ਲਈ ਲੋਕ-ਪੱਖੀ ਪਹਿਲਕਦਮੀਆਂ ਸ਼ੁਰੂ ਕਰਨ ਪ੍ਰਤੀ ਵਚਨਬੱਧਤਾ ਪ੍ਰਗਟਾਈ
ਚੰਡੀਗੜ੍ਹ, 25 ਸਤੰਬਰ : ਜ਼ਿਲ੍ਹਾ ਲੁਧਿਆਣਾ ਦੇ ਸਾਹਨੇਵਾਲ ਵਿਧਾਨ ਸਭਾ ਹਲਕਾ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ । ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਸਭ ਤੋਂ ਅਹਿਮ ਰਹੇਗੀ । ਉਨ੍ਹਾਂ ਨੇ ਮਾਲ ਵਿਭਾਗ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਵਧਾਉਣ ਲਈ ਜਨਤਕ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਣਾਲੀ ਵਿੱਚ ਕਈ ਲੋਕ-ਪੱਖੀ ਪਹਿਲਕਦਮੀਆਂ ਸ਼ੁਰੂ ਕਰਨ ਸਬੰਧੀ ਆਪਣੀ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਯਤਨ ਕੀਤੇ ਜਾਣਗੇ ਤਾਂ ਜੋ ਸੂਬਾ ਵਾਸੀਆਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ । ਇਸ ਮੌਕੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਪੰਜਾਬ ਦੇ ਐੱਨਆਰਆਈ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਸ. ਮੁੰਡੀਆਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top