Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 6:07 pm

+91 90915 01313 , +91 90916 01313

punjabbanni@gmail.com
punjabbani@yahoo.com

1158 ਅਸਿਸਟੈਂਟ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫ਼ਦ ਵੱਲੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਦਾ ਧੰਨਵਾਦ

1158 ਅਸਿਸਟੈਂਟ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫ਼ਦ ਵੱਲੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਦਾ ਧੰਨਵਾਦ

1158 ਅਸਿਸਟੈਂਟ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫ਼ਦ ਵੱਲੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਦਾ ਧੰਨਵਾਦ
ਭਗਵੰਤ ਸਿੰਘ ਮਾਨ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ
ਚੰਡੀਗੜ੍ਹ, 25 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ । ਹਾਈਕੋਰਟ ਦੇ ਫੈਸਲੇ ਉਪਰੰਤ ਮੁੱਖ ਮੰਤਰੀ ਦਾ ਧੰਨਵਾਦ ਕਰਨ ਲਈ ਆਏ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫਦ ਨਾਲ ਮੀਟਿੰਗ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਵਫ਼ਦ ਨੇ ਉਨ੍ਹਾਂ ਨੂੰ ਕਾਨੂੰਨੀ ਉਲਝਣ ਵਿੱਚੋਂ ਕੱਢਣ ਲਈ ਹਰ ਸੰਭਵ ਯਤਨ ਕਰਨ ਵਾਸਤੇ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਇਸ ਗੱਲ ’ਤੇ ਅਫ਼ਸੋਸ ਵੀ ਪ੍ਰਗਟਾਇਆ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦਾ ਕੋਈ ਸਾਥ ਨਹੀਂ ਦਿੱਤਾ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਉਨ੍ਹਾਂ ਦੀ ਮਦਦ ਲਈ ਅੱਗੇ ਆਈ ਹੈ ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਮੁੱਚੀ ਭਰਤੀ ਪ੍ਰਕਿਰਿਆ ਲਈ ਸੁਚੱਜੀ ਅਤੇ ਪਾਰਦਰਸ਼ੀ ਵਿਧੀ ਤਿਆਰ ਕੀਤੀ ਗਈ ਹੈ ਜਿਸ ਸਦਕਾ ਹੁਣ ਤੱਕ 45,000 ਤੋਂ ਵੱਧ ਨਿਯੁਕਤੀਆਂ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਵੀ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸਾਰੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਸੂਝ-ਬੂਝ ਦੇ ਅਧਾਰ ‘ਤੇ ਇਹਨਾਂ ਅਹੁਦਿਆਂ ਲਈ ਚੁਣਿਆ ਗਿਆ ਹੈ।
ਇਸ ਦੌਰਾਨ ਲਾਇਬ੍ਰੇਰੀਅਨ ਫਰੰਟ ਦੀ ਇੱਕ ਮੈਂਬਰ ਨੇ ਮੁੱਖ ਮੰਤਰੀ ਦਾ ਉਨ੍ਹਾਂ ਦੇ ਮਕਸਦ ਵਿੱਚ ਸੁਹਿਰਦਤਾ ਨਾਲ ਸਾਥ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਅਸਲ ਤਬਦੀਲੀ ਹੈ ਜੋ ਸਰਕਾਰੀ ਕਾਲਜਾਂ ਵਿੱਚ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਇਨ੍ਹਾਂ ਕਾਲਜਾਂ ਵਿੱਚ ਦੋ ਦਹਾਕਿਆਂ ਤੋਂ ਵੱਧ ਸਮੇਂ ਬਾਅਦ ਭਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਇਸ ਨੇਕ ਅਤੇ ਦੂਰਅੰਦੇਸ਼ੀ ਉਪਰਾਲੇ ਲਈ ਮੁੱਖ ਮੰਤਰੀ ਦੇ ਸਦਾ ਰਿਣੀ ਰਹਿਣਗੇ । ਇੱਕ ਸਹਾਇਕ ਪ੍ਰੋਫੈਸਰ ਡਾ. ਸੋਹੇਲ ਨੇ ਕਿਹਾ ਕਿ ਭਰਤੀ ਪ੍ਰਕਿਰਿਆ 2021 ਵਿੱਚ ਸ਼ੁਰੂ ਕੀਤੀ ਗਈ ਸੀ ਅਤੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਉਨ੍ਹਾਂ ਦੇ ਹਿੱਤਾਂ ਦੀ ਬਾਖ਼ੂਬੀ ਰਾਖੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਇਤਿਹਾਸਕ ਪਲ ਹੈ ਕਿਉਂਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੂਬਾ ਸਰਕਾਰ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਉਹ ਮੁੱਖ ਮੰਤਰੀ ਦੇ ਤਹਿ-ਦਿਲੋਂ ਧੰਨਵਾਦੀ ਹਨ।

Advertisement
Advertisement
Advertisement
Advertisement
Scroll to Top