Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 6:37 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ 'ਵਾਤਾਵਰਣ ਸੰਬੰਧੀ ਮੁੱਦੇ ਅਤੇ ਆਫ਼ਤ ਪ੍ਰਬੰਧਨ' ਵਿਸ਼ੇ ਉੱਤੇ ਸ਼ਾਰਟ ਟਰਮ ਕੋਰਸ ਸ਼ੁਰੂ

ਪੰਜਾਬੀ ਯੂਨੀਵਰਸਿਟੀ ਵਿਖੇ 'ਵਾਤਾਵਰਣ ਸੰਬੰਧੀ ਮੁੱਦੇ ਅਤੇ ਆਫ਼ਤ ਪ੍ਰਬੰਧਨ' ਵਿਸ਼ੇ ਉੱਤੇ ਸ਼ਾਰਟ ਟਰਮ ਕੋਰਸ ਸ਼ੁਰੂ

ਪੰਜਾਬੀ ਯੂਨੀਵਰਸਿਟੀ ਵਿਖੇ ‘ਵਾਤਾਵਰਣ ਸੰਬੰਧੀ ਮੁੱਦੇ ਅਤੇ ਆਫ਼ਤ ਪ੍ਰਬੰਧਨ’ ਵਿਸ਼ੇ ਉੱਤੇ ਸ਼ਾਰਟ ਟਰਮ ਕੋਰਸ ਸ਼ੁਰੂ
ਪਟਿਆਲਾ, 25 ਸਤੰਬਰ : ਪੰਜਾਬੀ ਯੂਨੀਵਰਸਿਟੀ ਵਿਖੇ ਮਾਲਵੀਆ ਮਿਸ਼ਨ ਟੀਚਰਜ਼ ਟਰੇਨਿੰਗ ਸੈਂਟਰ ਵੱਲੋਂ ‘ਵਾਤਾਵਰਣ ਸੰਬੰਧੀ ਮੁੱਦੇ ਅਤੇ ਆਫ਼ਤ ਪ੍ਰਬੰਧਨ’ ਵਿਸ਼ੇ ਉੱਤੇ 6-ਦਿਨ ਦਾ ਸ਼ਾਰਟ ਟਰਮ ਕੋਰਸ ਕਰਵਾਇਆ ਜਾ ਰਿਹਾ ਹੈ। ਇਸ ਸੈਂਟਰ ਦੇ ਡਾਇਰੈਕਟਰ ਡਾ. ਰਮਨ ਮੈਣੀ ਨੇ ਦੱਸਿਆ ਕਿ ਯੂ.ਜੀ.ਸੀ.-ਐੱਮ.ਐੱਚ.ਆਰ.ਡੀ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਯੋਜਿਤ ਇਹ ਪ੍ਰੋਗਰਾਮ 24 ਸਤੰਬਰ ਤੋਂ 1 ਅਕਤੂਬਰ, 2024 ਤੱਕ ਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੇ ਚੇਅਰਮੈਨ ਡਾ. ਆਦਰਸ਼ ਪਾਲ ਵਿਗ ਨੇ ਪਹਿਲੇ ਦਿਨ ਉਦਘਾਟਨੀ ਸੈਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਇਸ ਕੋਰਸ ਦਾ ਉਦੇਸ਼ ਵਾਤਾਵਰਣ ਸੰਬੰਧੀ ਮੁੱਦਿਆਂ ਅਤੇ ਆਫ਼ਤ ਪ੍ਰਬੰਧਨ ਬਾਰੇ ਜਾਗਰੂਕ ਕਰਨਾ ਹੈ। ਇਹ ਕੋਰਸ ਆਫ਼ਤਾਂ ਦੇ ਕਾਰਨਾਂ, ਪ੍ਰਭਾਵਾਂ ਅਤੇ ਜੋਖ਼ਮਾਂ ਨੂੰ ਸਮਝਣ ਵਿੱਚ ਮਦਦ ਕਰੇਗਾ ਅਤੇ ਉਨ੍ਹਾਂ ਦੇ ਪ੍ਰਭਾਵ ਨੂੰ ਕਿਵੇਂ ਘਟਾਇਆ ਜਾ ਸਕਦਾ ਹੈ । ਉਨ੍ਹਾਂ ਆਪਣੇ ਸੰਬੋਧਨ ਵਿੱਚ ਇਸ ਕੋਰਸ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਅੱਜ ਦੇ ਦੌਰ ਵਿੱਚ ਜਦੋਂ ਪ੍ਰਦੂਸ਼ਣ ਲਗਾਤਾਰ ਵਧ ਰਿਹਾ ਹੈ ਤਾਂ ਕੁਦਰਤ ਨੂੰ ਬਹੁਤ ਸਾਰੀਆਂ ਚੁਣੌਤੀਆਂ ਦਰਪੇਸ਼ ਹਨ । ਅਜਿਹਾ ਹੋਣ ਨਾਲ਼ ਆਫ਼ਤ ਦਾ ਖਤਰਾ ਵਧ ਰਿਹਾ ਹੈ।ਇਸ ਲਈ ਅਜਿਹੇ ਕੋਰਸ ਉਲੀਕਣੇ ਸਮੇਂ ਦੀ ਲੋੜ ਹੈ । ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਦੀ ਜ਼ਿੰਮੇਵਾਰੀ ਵਿਅਕਤੀ ਦੀ ਹੋਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਸਾਰੇ ਵਿਕਾਸ ਪ੍ਰੋਜੈਕਟ ਪਹਿਲਾਂ ਵਾਤਾਵਰਣ ਦੇ ਮੁੱਦਿਆਂ ‘ਤੇ ਕੇਂਦਰਿਤ ਹੋਣੇ ਚਾਹੀਦੇ ਹਨ ਅਤੇ ਬਾਅਦ ਵਿੱਚ ਹੋਰ ਕਾਰਕਾਂ ਦਾ ਧਿਆਨ ਰੱਖਣਾ ਚਾਹੀਦਾ ਹੈ । ਉਨ੍ਹਾਂ ਵੱਖ-ਵੱਖ ਕੁਦਰਤੀ ਅਤੇ ਮਨੁੱਖ ਵੱਲੋਂ ਸਹੇੜੀਆਂ ਆਫ਼ਤਾਂ ਬਾਰੇ ਚਰਚਾ ਕੀਤੀ। ਕੋਰਸ ਕੋਆਰਡੀਨੇਟਰ ਡਾ. ਓਂਕਾਰ ਸਿੰਘ ਵੱਲੋਂ ਕੋਰਸ ਵਿੱਚ ਸ਼ਾਮਿਲ ਵੱਖ-ਵੱਖ ਵਿਸ਼ਿਆਂ ਬਾਰੇ ਜਾਣੂ ਕਰਵਾਇਆ ਗਿਆ ।

Advertisement
Advertisement
Advertisement
Advertisement
Scroll to Top