Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 6:07 pm

+91 90915 01313 , +91 90916 01313

punjabbanni@gmail.com
punjabbani@yahoo.com

ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਵਿਖੇ ਸਕੂਲ ਆਫ਼ ਐਮੀਨੈਸ  ਦੀ ਉਸਾਰੀ ਸਬੰਧੀ ਕਾਰਜ ਆਰੰਭ: ਹਰਜੋਤ ਸਿੰਘ ਬੈਂਸ

ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਵਿਖੇ ਸਕੂਲ ਆਫ਼ ਐਮੀਨੈਸ ਦੀ ਉਸਾਰੀ ਸਬੰਧੀ ਕਾਰਜ ਆਰੰਭ: ਹਰਜੋਤ ਸਿੰਘ ਬੈਂਸ

ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਵਿਖੇ ਸਕੂਲ ਆਫ਼ ਐਮੀਨੈਸ ਦੀ ਉਸਾਰੀ ਸਬੰਧੀ ਕਾਰਜ ਆਰੰਭ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 25 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਧੀਨ ਆਉਂਦੇ ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਅੱਜ ਪੂਰਾ ਕਰਨ ਦੀ ਦਿਸ਼ਾ ਵਿਚ ਵੱਡਾ ਕਦਮ ਪੁੱਟਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਨਗਰੀ ਕੀਰਤਪੁਰ ਸਾਹਿਬ ਦੇ ਬਾਸ਼ਿੰਦਿਆਂ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ 10.61 ਕਰੋੜ ਨਾਲ ਸਕੂਲ ਆਂਫ ਐਮੀਨੈਂਸ ਕੀਰਤਪੁਰ ਸਾਹਿਬ ਵਿੱਚ ਦੋ ਨਵੇਂ ਬਲਾਕਾਂ ਦੀ ਉਸਾਰੀ ਦਾ ਕਾਰਜ ਅੱਜ ਪੰਜਾਬ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵਲੋਂ ਸਥਾਨਕ ਲੋਕਾਂ ਦੀ ਹਾਜ਼ਰੀ ਵਿੱਚ ਆਰੰਭ ਕਰ ਦਿੱਤਾ ਗਿਆ ।ਉਨ੍ਹਾਂ ਦੱਸਿਆ ਕਿ ਕਿ ਵਿਕਾਸ ਪੱਖੋਂ ਦਹਾਕਿਆਂ ਤੋ ਅਣਗੋਲੇ ਇਸ ਇਤਿਹਾਸਕ ਨਗਰ ਦਾ ਸਰਵਪੱਖੀ ਵਿਕਾਸ ਕਰਵਾਉਣ ਦਾ ਵਾਅਦਾ ਮੈਂ ਹਲਕਾ ਵਾਸੀਆਂ ਨਾਲ ਕੀਤਾ ਸੀ ਜਿਸ ਨੂੰ ਪੂਰਾ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੂਲ ਆਫ਼ ਐਮੀਨੈਂਸ ਵਿਚ ਦੋ ਨਵੇ ਬਲਾਕ ਬਣਾਏ ਜਾਣਗੇ, ਇਸ ਤੋਂ ਇਲਾਵਾ ਮਲਟੀਪਰਪਸ ਹਾਲ, ਲੈਬੋਰਟਰੀ, ਲਾਈਬ੍ਰੇਰੀ, ਕਲਾਸਰੂਮ, ਟੁਆਈਲਟ ਬਲਾਕ, ਲਿਫਟ ਦਾ ਕੰਮ ਅਤੇ ਪੁਰਾਣੇ ਬਲਾਕ ਦਾ ਰੈਨੋਵੇਸ਼ਨ ਦਾ ਕੰਮ, ਵੀ ਕਰਵਾਇਆ ਜਾਵੇਗਾ । ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾ ਕੀਰਤਪੁਰ ਸਾਹਿਬ ਦੇ ਸਰਵਪੱਖੀ ਵਿਕਾਸ ਕਰਵਾਉਦੇ ਹੋਏ ਪਤਾਲਪੁਰੀ ਚੋਂਕ ਦਾ ਸੁੰਦਰੀਕਰਨ ਕਰਵਾਇਆ ਗਿਆ ਸੀ, ਜਿੱਥੇ ਰਬਾਬ ਸੁਸੋਭਿਤ ਕੀਤੀ ਗਈ ਹੈ । ਕੀਰਤਪੁਰ ਸਾਹਿਬ ਦੇ ਸੀਵਰੇਜ ਟ੍ਰੀਟਮੈਂਟ ਪਲਾਂਟ ਵਰਗੇ ਕਰੋੜਾਂ ਦੇ ਪ੍ਰੋਜੈਕਟ ਲੋਕਾਂ ਲਈ ਸੋਗਾਤ ਬਣ ਰਹੇ ਹਨ। ਸ.ਬੈਂਸ ਵੱਲੋਂ 6 ਗੁਰੂ ਸਹਿਬਾਨ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਧਰਤੀ ਦੀ ਨੁਹਾਰ ਬਦਲਣ ਲਈ ਵਿਆਪਕ ਯੋਜਨਾ ਉਲੀਕੀਆਂ ਜਾ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੱਲੋਂ ਇਸ ਇਲਾਕੇ ਦੇ ਵਿਕਾਸ ਅਤੇ ਕੁਦਰਤੀ ਸੁੰਦਰਤਾ ਨੂੰ ਟੂਰਿਜਮ ਵੱਜੋਂ ਵਿਕਸਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ।

Advertisement
Advertisement
Advertisement
Advertisement
Scroll to Top