Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:06 am

+91 90915 01313 , +91 90916 01313

punjabbanni@gmail.com
punjabbani@yahoo.com

200 ਸਾਲ ਪੁਰਾਣੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਢਾਹੁਣ ਦੀ ਕਾਰਵਾਈ ਤੁਰੰਤ ਰੋਕਣ ਲਈ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਮਿਲ ਦਿੱਤਾ ਮੇਘਾਲਿਆ ਦੇ ਮੁੱਖ ਸਕੱਤਰ ਨੂੰ ਮੰਗ ਪੱਤਰ

200 ਸਾਲ ਪੁਰਾਣੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਢਾਹੁਣ ਦੀ ਕਾਰਵਾਈ ਤੁਰੰਤ ਰੋਕਣ ਲਈ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਮਿਲ ਦਿੱਤਾ ਮੇਘਾਲਿਆ ਦੇ ਮੁੱਖ ਸਕੱਤਰ ਨੂੰ ਮੰਗ ਪੱਤਰ

200 ਸਾਲ ਪੁਰਾਣੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਢਾਹੁਣ ਦੀ ਕਾਰਵਾਈ ਤੁਰੰਤ ਰੋਕਣ ਲਈ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਮਿਲ ਦਿੱਤਾ ਮੇਘਾਲਿਆ ਦੇ ਮੁੱਖ ਸਕੱਤਰ ਨੂੰ ਮੰਗ ਪੱਤਰ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਅੱਜ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਡੋਨਲਡ ਫਿਲਿਪਸ ਵਾਹਲੈਂਗ ਨਾਲ ਮੁਲਾਕਾਤ ਕਰਕੇ ਸ਼ਿਲਾਂਗ ਦੀ ਪੰਜਾਬੀ ਕਲੋਨੀ ਵਿੱਚ ਸਥਿਤ 200 ਸਾਲ ਪੁਰਾਣੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਢਾਹੁਣ ਦੀ ਕਾਰਵਾਈ ਤੁਰੰਤ ਰੋਕਣ ਲਈ ਮੰਗ ਪੱਤਰ ਸੌਂਪਿਆ। ਗੁਰਦੁਆਰਾ ਢਾਹੁਣ ਦੀ ਕਾਰਵਾਈ ਮੇਘਾਲਿਆ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ। ਸ਼ਿਲਾਂਗ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਦੇ ਸਕੱਤਰੇਤ ਤੱਕ ਪਹੁੰਚ ਕਰਕੇ ਇਹ ਜਾਣਕਾਰੀ ਦਿੱਤੀ ਸੀ ਕਿ ਮੇਘਾਲਿਆ ਸਰਕਾਰ ਦੀ ਉੱਚ ਪੱਧਰੀ ਕਮੇਟੀ ਵੱਲੋਂ ਸ਼ਿਲਾਂਗ ਦੇ ਬੜਾ ਬਜ਼ਾਰ ਦੀ ਪੰਜਾਬੀ ਕਲੋਨੀ ਵਿੱਚ ਸਥਿਤ ਗੁਰਦੁਆਰੇ ਦੇ ਨਾਲ-ਨਾਲ ਹੋਰ ਧਾਰਮਿਕ ਸਥਾਨ ਢਾਹੁਣ ਦੀ ਸਿਫ਼ਾਰਸ਼ ਕੀਤੀ ਗਈ ਹੈ। ਇਸ ਨਾਲ ਸਿੱਖ ਭਾਈਚਾਰੇ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਸੀ ਕਿ ਇਸ ਮਾਮਲੇ ਵਿੱਚ ਸਿੱਖ ਸੰਸਥਾਵਾਂ ਤੁਰੰਤ ਦਖਲ ਦੇਣ ਅਤੇ ਗੁਰਦੁਆਰੇ ਨੂੰ ਬੜਾ ਬਾਜ਼ਾਰ ਅੰਦਰ ਪੰਜਾਬੀ ਕਲੋਨੀ ਵਾਲੀ ਜਗ੍ਹਾ ’ਤੇ ਹੀ ਸੁਰੱਖਿਅਤ ਰੱਖੇ ਜਾਣ ਲਈ ਕਾਰਵਾਈ ਕੀਤੀ ਜਾਵੇ। ਇਸ ’ਤੇ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਆਧਾਰਤ ਵਫ਼ਦ ਮੇਘਾਲਿਆ ਦੀ ਸਰਕਾਰ ਨਾਲ ਗੱਲਬਾਤ ਕਰਨ ਲਈ ਸ਼ਿਲਾਂਗ ਪੁੱਜਾ। ਇਸ ਦੌਰਾਨ ਵਫਦ ਨੇ ਜ਼ੋਰਦਾਰ ਤਰੀਕੇ ਨਾਲ ਸਥਾਨਕ ਸਿੱਖਾਂ ਦੀ ਅਵਾਜ਼ ਉਠਾਈ।ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਨੂੰ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ ਗਿਆ ਹੈ ਅਤੇ ਸਰਕਾਰ ਤੋਂ ਆਸ ਪ੍ਰਗਟਾਈ ਗਈ ਹੈ ਕਿ ਉਹ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਚੱਲ ਰਹੀ ਕਾਰਵਾਈ ਤੁਰੰਤ ਰੋਕਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਢਲਾ ਫ਼ਰਜ਼ ਹੈ ਕਿ ਸੂਬੇ ਅੰਦਰ ਵੱਸਦੇ ਹਰ ਧਰਮ ਅਤੇ ਭਾਈਚਾਰੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਰਖਵਾਲੀ ਕਰੇ। ਉਨ੍ਹਾਂ ਕਿਹਾ ਕਿ ਸ਼ਿਲਾਂਗ ਦੀ ਪੰਜਾਬੀ ਲੇਨ ਵਿੱਚ ਵਸੇ ਸਿੱਖ ਪਰਿਵਾਰਾਂ ਦੇ ਘਰ ਢਾਹੁਣ ਦੀ ਕਾਰਵਾਈ ਦਾ ਮਾਮਲਾ ਵੀ ਲੰਮੇ ਸਮੇਂ ਤੋਂ ਚੱਲ ਰਿਹਾ ਹੈ। ਇਸ ਵਿੱਚ ਵੀ ਮੇਘਾਲਿਆ ਸਰਕਾਰ ਨੂੰ ਸਥਾਨਕ ਸਿੱਖਾਂ ਦੇ ਰਿਹਾਇਸ਼ੀ ਹੱਕਾਂ ਦੀ ਸੁਰੱਖਿਆ ਕਰਦਿਆਂ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਨ੍ਹਾਂ ਨਾਲ ਕੋਈ ਧੱਕਾ ਨਾ ਹੋਵੇ। ਇਸ ਮੌਕੇ ਸੇਵ ਸ਼ਿਲਾਂਗ ਸਿੱਖਸ ਸੰਸਥਾ ਦੇ ਕਨਵੀਨਰ ਪ੍ਰੋ. ਜਗਮੋਹਨ ਸਿੰਘ ਅਤੇ ਸਥਾਨਕ ਸਿੱਖ ਨੁਮਾਇੰਦੇ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top