Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 2:57 pm

+91 90915 01313 , +91 90916 01313

punjabbanni@gmail.com
punjabbani@yahoo.com

ਚਾਈਲਡ ਪੋਰਨ ਫਿਲਮਾਂ ਨੂੰ ਦੇਖਣਾ ਅਤੇ ਡਾਊਨਲੋਡ ਕਰਨਾ ਦੋਵੇਂ ਅਪਰਾਧ ਹਨ : ਅਦਾਲਤ

ਚਾਈਲਡ ਪੋਰਨ ਫਿਲਮਾਂ ਨੂੰ ਦੇਖਣਾ ਅਤੇ ਡਾਊਨਲੋਡ ਕਰਨਾ ਦੋਵੇਂ ਅਪਰਾਧ ਹਨ : ਅਦਾਲਤ

ਚਾਈਲਡ ਪੋਰਨ ਫਿਲਮਾਂ ਨੂੰ ਦੇਖਣਾ ਅਤੇ ਡਾਊਨਲੋਡ ਕਰਨਾ ਦੋਵੇਂ ਅਪਰਾਧ ਹਨ : ਅਦਾਲਤ
ਨਵੀਂ ਦਿੱਲੀ : ਬੱਚਿਆਂ ਦੀਆਂ ਅਸ਼ਲੀਲ ਫਿਲਮਾਂ `ਤੇ ਸੁਪਰੀਮ ਕੋਰਟ ਨੇ ਅੱਜ ਵੱਡਾ ਫੈਸਲਾ ਸੁਣਾਉਂਦਿਆਂ ਚਾਈਲਡ ਪੋਰਨ ਫਿਲਮਾਂ ਨੂੰ ਦੇਖਣਾ ਅਤੇ ਡਾਊਨਲੋਡ ਕਰਨਾ ਦੋਵੇਂ ਅਪਰਾਧ ਆਖਿਆ ਤੇ ਕਿਹਾ ਕਿ ਇਸ ਨੂੰ ਪੋਕਸੋ ਐਕਟ `ਚ ਮੰਨਿਆ ਜਾਣਾ ਚਾਹੀਦਾ ਹੈ ।ਸਿਖਰਲੀ ਅਦਾਲਤ ਨੇ ਮਦਰਾਸ ਹਾਈ ਕੋਰਟ ਦੇ ਉਸ ਫੈਸਲੇ ਨੂੰ ਪਲਟ ਦਿੱਤਾ, ਜਿਸ ਵਿੱਚ ਕਿਹਾ ਗਿਆ ਸੀ ਕਿ ਚਾਈਲਡ ਪੋਰਨ ਡਾਊਨਲੋਡ ਕਰਨਾ ਅਤੇ ਦੇਖਣਾ ਪੋਕਸੋ ਐਕਟ ਤੇ ਸੂਚਨਾ ਤਕਨਾਲੋਜੀ ਐਕਟ ਦੇ ਤਹਿਤ ਅਪਰਾਧ ਨਹੀਂ ਹੈ।ਚੀਫ ਜਸਟਿਸ ਡੀਵਾਈ ਚੰਦਰਚੂੜ ਤੇ ਜਸਟਿਸ ਜੇਬੀ ਪਾਰਦੀਵਾਲਾ ਤੇ ਮਨੋਜ ਮਿਸ਼ਰਾ ਦੀ ਬੈਂਚ ਨੇ ਕਿਹਾ ਕਿ ਚਾਈਲਡ ਪੋਰਨ ਫਿਲਮਾਂ ਦੇਖਣਾ ਤੇ ਡਾਊਨਲੋਡ ਕਰਨਾ ਪੋਕਸੋ ਐਕਟ ਤੇ ਸੂਚਨਾ ਤਕਨਾਲੋਜੀ ਐਕਟ ਦੇ ਤਹਿਤ ਅਪਰਾਧ ਹੈ।ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਵਿਸ਼ੇਸ਼ ਸਲਾਹ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਸਰਕਾਰ ਨੂੰ ਪੋਕਸੋ ਐਕਟ ਵਿੱਚ ਬਦਲਾਅ ਕਰਨਾ ਚਾਹੀਦਾ ਹੈ ਅਤੇ ਚਾਈਲਡ ਸੈਕਸੁਲੀ ਐਬਿਊਸਿਵ ਐਡ ਐਕਸਪਲੋਈਟੇਟਿਵ ਨਾਲ ਬਦਲਣਾ ਚਾਹੀਦਾ ਹੈ।ਬੈਂਚ ਨੇ ਚਾਈਲਡ ਪੋਰਨੋਗ੍ਰਾਫੀ ਅਤੇ ਇਸ ਦੇ ਕਾਨੂੰਨੀ ਨਤੀਜਿਆਂ ਬਾਰੇ ਕੁਝ ਦਿਸ਼ਾ-ਨਿਰਦੇਸ਼ ਵੀ ਤੈਅ ਕੀਤੇ ਹਨ। ਮਦਰਾਸ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ `ਤੇ ਸੁਪਰੀਮ ਕੋਰਟ ਨੇ ਇਹ ਫੈਸਲਾ ਸੁਣਾਇਆ। ਸੁਪਰੀਮ ਕੋਰਟ ਨੇ ਪਹਿਲਾਂ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ `ਤੇ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਬੱਚਿਆਂ ਦੀਆਂ ਅਸ਼ਲੀਲ ਫਿਲਮਾਂ ਨੂੰ ਡਾਊਨਲੋਡ ਕਰਨਾ ਅਤੇ ਦੇਖਣਾ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਆਫੈਂਸ ਐਕਟ ਤੇ ਇਨਫਰਮੇਸ਼ਨ ਟੈਕਨਾਲੋਜੀ ਐਕਟ ਦੇ ਤਹਿਤ ਅਪਰਾਧ ਨਹੀਂ ਹੈ।

Advertisement
Advertisement
Advertisement
Advertisement
Scroll to Top