Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:50 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 23 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਥਾਣਾ ਪਾਤੜਾਂ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰੀਕ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਅਸ਼ੋਕ ਕੁਮਾਰ ਵਾਸੀ ਪਾਤੜਾਂ ਕਸਬਾ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਦੇ ਅਤੇ ਉਸਦੇ ਸਾਥੀਆਂ ਖਿਲਾਫ ਥਾਣਾ ਪਾਤੜਾਂ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ ਅਤੇ ਉਕਤ ਪੁਲਿਸ ਅਧਿਕਾਰੀ ਅਦਾਲਤ ਵਿੱਚ ਇਸ ਕੇਸ ਨਾਲ ਸਬੰਧਤ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਲਈ 20,000 ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਏ.ਐਸ.ਆਈ. ਅਮਰੀਕ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ ।

Advertisement
Advertisement
Advertisement
Advertisement
Scroll to Top