Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 8:02 am

+91 90915 01313 , +91 90916 01313

punjabbanni@gmail.com
punjabbani@yahoo.com

ਭਗਵਾਨ ਵਾਲਮੀਕਿ ਪ੍ਰਗਟ ਦਿਵਸ ਦੇ ਸਬੰਧ ਵਿੱਚ ਪ੍ਰਭਾਤਫੇਰੀ ਕੱਢ ਗਲੀ-ਗਲੀ ਕੀਤਾ ਵਾਲਮੀਕਿ ਮਹਿਮਾ ਦਾ ਗੁਣਗਾਨ

ਭਗਵਾਨ ਵਾਲਮੀਕਿ ਪ੍ਰਗਟ ਦਿਵਸ ਦੇ ਸਬੰਧ ਵਿੱਚ ਪ੍ਰਭਾਤਫੇਰੀ ਕੱਢ ਗਲੀ-ਗਲੀ ਕੀਤਾ ਵਾਲਮੀਕਿ ਮਹਿਮਾ ਦਾ ਗੁਣਗਾਨ

ਭਗਵਾਨ ਵਾਲਮੀਕਿ ਪ੍ਰਗਟ ਦਿਵਸ ਦੇ ਸਬੰਧ ਵਿੱਚ ਪ੍ਰਭਾਤਫੇਰੀ ਕੱਢ ਗਲੀ-ਗਲੀ ਕੀਤਾ ਵਾਲਮੀਕਿ ਮਹਿਮਾ ਦਾ ਗੁਣਗਾਨ
ਪਟਿਆਲਾ- ਭਗਵਾਨ ਵਾਲਮੀਕਿ ਪਾਵਨ ਪ੍ਰਗਟ ਦਿਵਸ 17 ਅਕਤੂਬਰ ਨੂੰ ਸ਼ਰਧਾ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਜਿਸਨੂੰ ਮੁੱਖ ਰੱਖ ਡਾ. ਅੰਬੇਡਕਰ ਲਾਇਬ੍ਰੇਰੀ ਅਤੇ ਸਟੱਡੀ ਸਰਕਲ ਸੰਸਥਾ ਵੱਲੋਂ ਪ੍ਰਧਾਨ ਹੇਮਰਾਜ ਭੱਟੀ ਦੀ ਅਗਵਾਈ ਵਿੱਚ ਲਾਹੌਰੀ ਗੇਟ ਸਥਿਤ ਗਾਂਧੀ ਨਗਰ ਦੇ ਵੱਖ – 2 ਇਲਾਕੇ ਦੀਆਂ ਗਲੀਆਂ ਵਿੱਚ ਸਵੇਰੇ 7 ਤੋਂ 10 ਵਜੇ ਤੱਕ ਪ੍ਰਭਾਤਫੇਰੀ ਕੱਢ ਧਾਰਮਿਕ ਭਜਨਾਂ ਰਾਹੀਂ ਭਗਵਾਨ ਵਾਲਮੀਕਿ ਮਹਿਮਾ ਦਾ ਗੁਣਗਾਨ ਕੀਤਾ ਗਿਆ। ਡਾ. ਅੰਬੇਡਕਰ ਲਾਇਬ੍ਰੇਰੀ ਅਤੇ ਸਟੱਡੀ ਸਰਕਲ ਦੇ ਗਾਂਧੀ ਨਗਰ ਮੁੱਖ ਦਫਤਰ ਵਿਖੇ ਸਮੂੰਹ ਅਹੁਦੇਦਾਰਾਂ ਵੱਲੋਂ ਕੀਤੇ ਗਏ ਵਾਲਮੀਕਿ ਮੁਕਤੀ ਮਾਲਾ ਦੇ ਜਾਪ ਨਾਲ ਪ੍ਰਭਾਤਫੇਰੀ ਦੀ ਸਮਾਪਤੀ ਕੀਤੀ ਗਈ। ਇਸ ਉਪਰਾਂਤ ਮੁੱਖ ਦਫਤਰ ਵਿਖੇ ਮੀਟਿੰਗ ਦੌਰਾਨ ਸੰਸਥਾ ਦੇ ਪ੍ਰਧਾਨ ਹੇਮਰਾਜ ਭੱਟੀ, ਜਨਰਲ ਸਕੱਤਰ ਬਲਬੀਰ ਸਿੰਘ ਬੈਂਸ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਅਤੇ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੇ ਉਪਦੇਸ਼ ਹਨ੍ਹੇਰੇ ਤੋਂ ਰੋਸ਼ਨੀ ਵੱਲ ਲੈ ਕੇ ਜਾਣ ਵਾਲਾ ਮਾਰਗ ਹੈ, ਜਿਸ ਤੇ ਚੱਲਦਿਆਂ ਅਸੀਂ ਖੁਸ਼ਹਾਲ ਜੀਵਨ ਬਤੀਤ ਕਰ ਸਕਦੇ ਹਾਂ। ਭਗਵਾਨ ਵਾਲਮੀਕਿ ਜੀ ਦੀ ਬਾਣੀ ਵਿੱਚ ਉੱਚ ਦਰਜੇ ਦੇ ਉਪਦੇਸ਼ ਹਨ, ਜੋ ਕਿ ਮਨੁੱਖ ਨੂੰ ਅਧਿਆਤਮਿਕ, ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਜੀਵਨ ਲਈ ਚਾਨਣ ਮੁਨਾਰਾ ਹਨ, ਉਨ੍ਹਾਂ ਦੇ ਉਪਦੇਸ਼ ਅਨੁਸਾਰ ਜਿਹੜੇ ਵਿਅਕਤੀ ਆਪਣੇ ਫਰਜ ਸੁਚੱਜੇ ਢੰਗ ਨਾਲ ਨਿਭਾਉਂਦੇ ਹਨ, ਅਸਲ ਵਿੱਚ ਉਹ ਆਪਣੇ ਧਰਮ ਦੀ ਪਾਲਣਾ ਕਰਦੇ ਹਨ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਅੱਜ ਦੇ ਸਮੇਂ ਵਿੱਚ ਵੀ ਸਾਰਥਕ ਹਨ। ਇਸ ਮੌਕੇ ਬਲਬੀਰ ਸਿੰਘ ਬੈਂਸ, ਕੁਲਦੀਪ ਸਿੰਘ, ਫ਼ਕੀਰ ਚੰਦ, ਸ਼ਿਵਾਜੀ ਧਾਰੀਵਾਲ, ਰਾਜੇਸ਼ਵਰ, ਐਸ.ਪੀ.ਸਿੰਘ ਐਡਵੋਕੇਟ, ਸ਼ੁਭਕਰਨ ਗਿੱਲ, ਰਾਜਿੰਦਰ ਸਿੰਘ, ਰਵਿੰਦਰ ਮੱਟੂ, ਰਜਿੰਦਰ ਕੁਮਾਰ, ਬਾਲਕ ਰਾਮ ਕਲਿਆਣ ਆਦਿ ਸੰਸਥਾ ਦੇ ਅਹੁਦੇਦਾਰ ਮੈਂਬਰ ਸ਼ਾਮਲ ਸਨ।

Advertisement
Advertisement
Advertisement
Advertisement
Scroll to Top