Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 4:41 pm

+91 90915 01313 , +91 90916 01313

punjabbanni@gmail.com
punjabbani@yahoo.com

3500 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਾਕਟਰ ਦਾ ਨਿੱਜੀ ਸਹਾਇਕ ਗ੍ਰਿਫ਼ਤਾਰ

3500 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਾਕਟਰ ਦਾ ਨਿੱਜੀ ਸਹਾਇਕ ਗ੍ਰਿਫ਼ਤਾਰ

ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਉਪਰੋਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ
ਚੰਡੀਗੜ੍ਹ, 5 ਮਈ:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਰੰਭੀ ਮੁਹਿੰਮ ਤਹਿਤ ਅੱਜ ਸਿਵਲ ਹਸਪਤਾਲ ਮਾਨਸਾ ਵਿਖੇ ਤਾਇਨਾਤ ਡਾਕਟਰ ਅਸ਼ੀਸ਼ ਕੁਮਾਰ ਦੇ ਨਿੱਜੀ ਸਹਾਇਕ ਰੱਖਾ ਸਿੰਘ ਲੱਖਾ ਨੂੰ 3500 ਰੁਪਏ ਦੀ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਨਸਾ ਸ਼ਹਿਰ ਦੇ ਵਸਨੀਕ ਹਰਦੀਪ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਕੀਤੀ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਉਪਰੋਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਰੱਖਾ ਸਿੰਘ ਨੇ ਉਸਦੀ (ਸ਼ਿਕਾਇਤਕਰਤਾ) ਪਤਨੀ ਦਾ ਅਪਰੇਸ਼ਨ ਕਰਵਾਉਣ ਬਦਲੇ 3500 ਰੁਪਏ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਸ ਸਬੰਧੀ ਸਾਰੀ ਗੱਲਬਾਤ ਆਪਣੇ ਮੋਬਾਈਲ ‘ਤੇ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਉਪਰੰਤ ਪਤਾ ਲੱਗਾ ਕਿ ਉਕਤ ਨਿੱਜੀ ਸਹਾਇਕ ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਉਕਤ ਪੁੱਛਗਿੱਛ ਦੇ ਆਧਾਰ ‘ਤੇ ਉਕਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ, ਬਠਿੰਡਾ ਰੇਂਜ ਵਿਖੇ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ। ਉਨਾਂ ਕਿਹਾ ਕਿ ਇਸ ਕੇਸ ਵਿੱਚ ਸਬੰਧਿਤ ਡਾਕਟਰ ਦੀ ਭੂਮਿਕਾ ਨੂੰ ਤਫਤੀਸ਼ ਦੌਰਾਨ ਵਿਚਾਰਿਆ ਜਾਵੇਗਾ।

Advertisement
Advertisement
Advertisement
Advertisement
Scroll to Top