Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 3:49 pm

+91 90915 01313 , +91 90916 01313

punjabbanni@gmail.com
punjabbani@yahoo.com

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 70 ਕਰੋੜ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 70 ਕਰੋੜ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 70 ਕਰੋੜ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ
ਕੱਕਾ ਕੰਡਿਆਲਾ ਰੇਲਵੇ ਓਵਰ ਬ੍ਰਿਜ ਬਣਨ ਨਾਲ ਹਲਕਾ ਵਾਸੀਆਂ ਨੂੰ ਟਰੈਫਿਕ ਸਮੱਸਿਆ ਤੋਂ ਮਿਲੇਗੀ ਬੜੀ ਵੱਡੀ ਰਾਹਤ -ਵਿਧਾਇਕ ਸੋਹਲ
ਤਰਨ ਤਾਰਨ/ਚੰਡੀਗੜ੍ਹ, 22 ਸਤੰਬਰ : ਅੰਮ੍ਰਿਤਸਰ ਤੋਂ ਤਰਨ ਤਾਰਨ ਪੁਰਾਣੀ ਰੋਡ ‘ਤੇ ਵੱਧ ਰਹੀ ਟਰੈਫਿਕ ਸਮੱਸਿਆ ਦੇ ਮੱਦੇਨਜ਼ਰ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅੱਜ ਇਥੇ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ ਦੀ ਹਾਜਰੀ ਵਿੱਚ ਏ-25 ਰੇਲਵੇ ਲਾਈਨ (ਕੱਕਾ ਕੰਡਿਆਲਾ ਰੇਲਵੇ ਲਾਈਨ) ‘ਤੇ ਚਾਰ ਮਾਰਗੀ ਓਵਰ ਬ੍ਰਿਜ ਦਾ ਨੀਹ ਪੱਥਰ ਰੱਖਿਆ ਗਿਆ । ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇਤਿਹਾਸਿਕ ਨਗਰੀ ਤਰਨ ਤਰਨ ਵਿਖੇ ਟਰੈਫਿਕ ਦੀ ਸਮੱਸਿਆ ਕਾਫੀ ਵੱਧਦੀ ਜਾ ਰਹੀ ਸੀ ਅਤੇ ਲੱਖਾਂ ਹੀ ਸ਼ਰਧਾਲੂ ਸ਼੍ਰੀ ਦਰਬਾਰ ਸਾਹਿਬ ਤਰਨ ਤਰਨ ਵਿਖੇ ਨਤਮਸਤਕ ਹੋਣ ਲਈ ਆਉਂਦੇ ਸਨ। ਪਰ ਟਰੈਫਿਕ ਸਮੱਸਿਆ ਦੇ ਕਾਰਨ ਉਹਨਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਹਨਾਂ ਕਿਹਾ ਕਿ ਚਾਰ ਮਾਰਗੀ ਰੇਲਵੇ ਓਵਰ ਬ੍ਰਿਜ ਬਣਨ ਤੇ ਤਕਰੀਬਨ 70 ਕਰੋੜ ਰੁਪਏ ਦਾ ਖਰਚਾ ਆਵੇਗਾ ਅਤੇ ਬ੍ਰਿਜ 770 ਮੀਟਰ ਲੰਬਾ ਤੇ 5.5 ਮੀਟਰ ਚੌੜਾ ਹੋਵੇਗਾ। ਮੰਤਰੀ ਈਟੀਓ ਨੇ ਦੱਸਿਆ ਕਿ ਤਕਰੀਬਨ ਡੇਢ ਸਾਲ ਦੇ ਅੰਦਰ ਅੰਦਰ ਓਵਰਬ੍ਰਿਜ ਦਾ ਕੰਮ ਖਤਮ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਅਖੀਰ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਹਲਕੇ ਵਿੱਚ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਦੀ ਸ਼ਲਾਘਾ ਵੀ ਕੀਤੀ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਕਿਹਾ ਕਿ ਹਲਕਾ ਨਿਵਾਸੀਆਂ ਦੀ ਪਿਛਲੇ ਕਈ ਸਾਲਾਂ ਤੋਂ ਰੇਲਵੇ ਓਵਰ ਬ੍ਰਿਜ ਦੀ ਮੰਗ ਸੀ, ਜਿਸ ਨੂੰ ਅੱਜ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੂਰਾ ਕਰਕੇ ਹਲਕਾ ਵਾਸੀਆਂ ਨੂੰ ਬੜੀ ਵੱਡੀ ਰਾਹਤ ਦਿੱਤੀ। ਜਿਸ ਤੇ ਉਹਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ । ਵਿਧਾਇਕ ਨੇ ਕਿਹਾ ਹੈ ਕਿ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ਼੍ਰੀ ਦਰਬਾਰ ਸਾਹਿਬ ਤਰਨ ਤਰਨ ਨਤਮਸਤਕ ਹੋਣ ਲਈ ਆਉਂਦੇ ਸਨ ਅਤੇ ਟਰੈਫਿਕ ਸਮੱਸਿਆ ਹੋਣ ਦੇ ਕਾਰਨ ਉਹਨਾਂ ਨੂੰ ਕਈ ਪ੍ਰਕਾਰ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਵਿਧਾਇਕ ਸੋਹਲ ਨੇ ਦੱਸਿਆ ਕਿ ਸ਼ਹਿਰ ਦੇ ਸੁੰਦਰੀਕਰਨ ਲਈ ਸ਼ਹਿਰ ਵਿੱਚ ਨਵੀਆਂ ਪਾਰਕਾਂ ਦਾ ਨਿਰਮਾਣ ਕੀਤਾ ਜਾ ਰਿਹਾ, ਐਲਈਡੀ ਲਾਈਟਾਂ ਲਗਵਾਈਆਂ ਜਾ ਰਹੀਆਂ ਹਨ। ਸੱਚਖੰਡ ਰੋਡ ‘ਤੇ ਸਥਿਤ ਕੂੜੇ ਦੇ ਡੰਪ ਨੂੰ ਵੀ ਹਟਾਇਆ ਜਾ ਰਿਹਾ ਹੈ। ਵਿਧਾਇਕ ਨੇ ਦੱਸਿਆ ਕਿ ਜੰਡਿਆਲਾ ਰੋਡ ਰੇਲਵੇ ਲਾਈਨ ‘ਤੇ ਵੀ ਰੇਲਵੇ ਓਵਰ ਬ੍ਰਿਜ ਬਣਾਉਣ ਲਈ ਸਰਕਾਰ ਨੂੰ ਲਿਖਿਆ ਗਿਆ ਹੈ, ਜਿਸ ਨੂੰ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲਦ ਪੂਰਾ ਕੀਤਾ ਜਾਵੇਗਾ । ਇਸ ਮੌਕੇ ਐਡਵੋਕੇਟ ਕੋਮਲਪ੍ਰੀਤ ਸਿੰਘ ਪੀਏ, ਬਲਾਕ ਪ੍ਰਧਾਨ ਜਸਕਰਨ ਸਿੰਘ, ਬਲਾਕ ਪ੍ਰਧਾਨ ਸਰਬਰਿੰਦਰ ਸਿੰਘ ਭਰੋਵਾਲ, ਅੰਗਰੇਜ਼ ਸਿੰਘ ਢੰਡ, ਬਲਵਿੰਦਰ ਸਿੰਘ ਬਿੱਲਾ, ਮਾਸਟਰ ਤਸਵੀਰ ਸਿੰਘ, ਪ੍ਰਿੰਸੀਪਲ ਫੂਲਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ|

Advertisement
Advertisement
Advertisement
Advertisement
Scroll to Top