Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 2:22 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਲੱਖੇਵਾਲ ਅਤੇ ਝਨੇੜੀ ਪਿੰਡਾਂ ਵਿੱਚ ਪਾਰਕ ਤੇ ਵਾਲੀਬਾਲ ਗਰਾਉਂਡ ਬਣਾਉਣ ਦੇ ਕਾਰਜਾਂ ਦੀ ਸ਼ੁਰੂਆਤ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਲੱਖੇਵਾਲ ਅਤੇ ਝਨੇੜੀ ਪਿੰਡਾਂ ਵਿੱਚ ਪਾਰਕ ਤੇ ਵਾਲੀਬਾਲ ਗਰਾਉਂਡ ਬਣਾਉਣ ਦੇ ਕਾਰਜਾਂ ਦੀ ਸ਼ੁਰੂਆਤ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਲੱਖੇਵਾਲ ਅਤੇ ਝਨੇੜੀ ਪਿੰਡਾਂ ਵਿੱਚ ਪਾਰਕ ਤੇ ਵਾਲੀਬਾਲ ਗਰਾਉਂਡ ਬਣਾਉਣ ਦੇ ਕਾਰਜਾਂ ਦੀ ਸ਼ੁਰੂਆਤ
ਭਵਾਨੀਗੜ੍ਹ, 24 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੰਗਰੂਰ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਨੂੰ ਲਗਾਤਾਰ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਲੜੀ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਹਲਕੇ ਦੇ ਤਿੰਨ ਪਿੰਡਾਂ ਵਿੱਚ ਕਰੀਬ 45 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ।
ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਬਾਸ਼ਿੰਦਿਆਂ ਖਾਸ ਕਰਕੇ ਨੌਜਵਾਨਾਂ ਨੂੰ ਨਿਰੋਈ ਸਿਹਤ ਰੱਖਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਪਿੰਡ ਲੱਖੇਵਾਲ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਸ਼ਾਨਦਾਰ ਪਾਰਕ ਅਤੇ ਝਨੇੜੀ ਪਿੰਡ ਵਿੱਚ 5 ਲੱਖ ਰੁਪਏ ਦੀ ਲਾਗਤ ਨਾਲ ਵਾਲੀਬਾਲ ਗਰਾਉਂਡ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ‘ਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਸੰਗਰੂਰ ਹਲਕੇ ਦੇ ਕਾਇਆ ਕਲਪ ਕਰਨ ਵਿਚ ਉਨ੍ਹਾਂ ਵੱਲੋਂ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਦੇ ਨਿਰਮਾਣ ਵਿੱਚ ਲੱਗ ਰਹੇ ਮਟੀਰੀਅਲ ਦੀ ਨਿਗਰਾਨੀ ਲੋਕ ਖੁਦ ਕਰਨ ਅਤੇ ਜੇਕਰ ਕਿਤੇ ਵੀ ਕੋਈ ਅਣਗਹਿਲੀ ਜਾਂ ਭ੍ਰਿਸ਼ਟਾਚਾਰ ਨਜ਼ਰ ਆਉਂਦਾ ਹੈ ਤਾਂ ਮਾਮਲਾ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਮਾਮਲਾ ਸਾਬਤ ਹੋਣ ‘ਤੇ ਸਬੰਧਤ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਵਿਧਾਇਕ ਭਰਾਜ ਨੇ ਕਿਹਾ ਪਿੰਡਾਂ ਅੰਦਰ ਬਾਕੀ ਬੁਨਿਆਦੀ ਸੁਵਿਧਾਵਾਂ ਜਿਵੇਂ ਕਿ ਸ਼ੁੱਧ ਪੀਣ ਦਾ ਪਾਣੀ ਉਪਲਬਧ ਕਰਵਾਉਣਾ, ਸਕੂਲਾਂ ਵਿੱਚ ਅਧਿਆਪਕਾਂ ਅਤੇ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਆਦਿ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ।

Advertisement
Advertisement
Advertisement
Advertisement
Scroll to Top