Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:53 am

+91 90915 01313 , +91 90916 01313

punjabbanni@gmail.com
punjabbani@yahoo.com

ਜਾਅਲੀ ਸਰਟੀਫਿਕੇਟਾਂ ਦੇ ਆਧਾਰ ਤੇ ਨੌਕਰੀ ਪਾਉਣ ਵਾਲੇ ਦੋ ਹਰਿਆਣਵੀ ਮੁਲਾਜਮਾਂ ਵਿਰੁੱਧ ਕੇਸ ਦਰਜ

ਜਾਅਲੀ ਸਰਟੀਫਿਕੇਟਾਂ ਦੇ ਆਧਾਰ ਤੇ ਨੌਕਰੀ ਪਾਉਣ ਵਾਲੇ ਦੋ ਹਰਿਆਣਵੀ ਮੁਲਾਜਮਾਂ ਵਿਰੁੱਧ ਕੇਸ ਦਰਜ

ਜਾਅਲੀ ਸਰਟੀਫਿਕੇਟਾਂ ਦੇ ਆਧਾਰ ਤੇ ਨੌਕਰੀ ਪਾਉਣ ਵਾਲੇ ਦੋ ਹਰਿਆਣਵੀ ਮੁਲਾਜਮਾਂ ਵਿਰੁੱਧ ਕੇਸ ਦਰਜ
ਬਠਿੰਡਾ : ਫਰਜ਼ੀ ਦਸਵੀਂ ਦੇ ਸਰਟੀਫਿਕੇਟਾਂ ਨਾਲ ਪੰਜਾਬ ਵਿੱਚ ਡਾਕ ਮਾਸਟਰ ਦੀ ਨੌਕਰੀ ਪ੍ਰਾਪਤ ਕਰਨ ਵਾਲੇ ਹਰਿਆਣਾ ਦੇ ਦੋ ਨੌਜਵਾਨਾਂ ਖਿਲਾਫ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਪੋਸਟ ਆਫਿਸ ਦੇ ਅਧਿਕਾਰੀਆਂ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਅਧਾਰ ’ਤੇ ਦਰਜ ਕੀਤਾ ਗਿਆ ਹੈ।ਮਿਲੀ ਜਾਣਕਾਰੀ ਮੁਤਾਬਿਕ ਸੁਪਰਡੈਂਟ ਪੋਸਟ ਅਫਸਰ ਬਠਿੰਡਾ ਡਿਵੀਜ਼ਨ ਅਜੇ ਕੁਮਾਰ ਚੁੱਘ ਨੇ ਦੱਸਿਆ ਕਿ ਇਹ ਦੋਵੇਂ ਮੁਲਾਜ਼ਮ ਸਨ ਅਤੇ ਸਾਲ 2022 ਵਿੱਚ ਉਨ੍ਹਾਂ ਦੇ ਮਹਿਕਮੇ ਵਿੱਚ ਪੇਂਡੂ ਪੋਸਟਮੈਨ ਦੀ ਭਰਤੀ ਹੋਈ ਸੀ ਜਿਸ ਵਿੱਚ ਇਹ ਦੋਵੇਂ ਭਰਤੀ ਹੋਏ ਸਨ। ਇਹ ਦੋਨੋਂ ਹੀ ਹਰਿਆਣਾ ਦੇ ਰਹਿਣ ਵਾਲੇ ਹਨ ਅਤੇ ਕਰੀਬ ਦੋ ਸਾਲ ਤੋਂ ਉਨ੍ਹਾਂ ਦੇ ਮਹਿਕਮੇ ’ਚ ਕੰਮ ਕਰ ਰਹੇ ਸਨ। ਜਦ ਇਨ੍ਹਾਂ ਦੇ ਦਸਤਾਵੇਜ਼ ਅਤੇ ਦਸਵੀਂ ਦੇ ਸਰਟੀਫਿਕੇਟਾਂ ਦੀ ਜਾਂਚ ਕਰਵਾਈ ਗਈ ਤਾਂ ਪਤਾ ਲੱਗਿਆ ਕਿ ਇਨ੍ਹਾਂ ਦੇ ਦਸਵੀਂ ਦੇ ਸਰਟੀਫਿਕੇਟ ਜਾਅਲੀ ਸਨ ਜਿਸ ਦੇ ਆਧਾਰ ’ਤੇ ਇਨ੍ਹਾਂ ਨੂੰ ਮਹਿਕਮੇ ਵਿੱਚੋਂ ਕੱਢ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਇਸ ਸਬੰਧੀ ਰਿਪੋਰਟ ਬਠਿੰਡਾ ਦੇ ਐਸਐਸਪੀ ਨੂੰ ਦੇ ਦਿੱਤੀ ਗਈ। ਉਨ੍ਹਾਂ ਵੱਲੋਂ ਤਕਨੀਕੀ ਵਿਭਾਗ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਜਿਸ ਤੋਂ ਬਾਅਦ ਇਨ੍ਹਾਂ ਦੋਹਾਂ ’ਤੇ ਬਠਿੰਡਾ ਦੇ ਥਾਣਾ ਕੋਤਵਾਲੀ ਵਿੱਚ ਮਾਮਲਾ ਦਰਜ ਹੋ ਗਿਆ ਹੈ। ਇਹ ਸਾਡੇ ਕੋਲ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ’ਤੇ ਕੰਮ ਕਰਦੇ ਸਨ। ਦੂਜੇ ਪਾਸੇ ਥਾਣਾ ਕੋਤਵਾਲੀ ਦੇ ਐਸਐਚਓ ਦਲਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਐਸਐਸਪੀ ਬਠਿੰਡਾ ਨੂੰ ਸੁਪਰਡੈਂਟ ਪੋਸਟ ਅਫਸਰ ਅਜੇ ਕੁਮਾਰ ਅਤੇ ਰਾਜਕੁਮਾਰ ਵੱਲੋਂ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਡਾਕ ਵਿਭਾਗ ਵਿੱਚ 2022 ਵਿੱਚ ਪੋਸਟਾਂ ਕੱਢੀਆਂ ਗਈਆਂ ਸਨ। ਇਨ੍ਹਾਂ ਪੋਸਟਾਂ ਵਿੱਚ ਹਰਿਆਣਾ ਨਾਲ ਸਬੰਧਿਤ ਜੰਟਾ ਸਿੰਘ ਨਿਵਾਸੀ ਕੁਲਾ ਜ਼ਿਲ੍ਹਾ ਫਤਿਹਾਬਾਦ ਹਰਿਆਣਾ ਅਤੇ ਜਗਨਦੀਪ ਸਿੰਘ ਨਿਵਾਸੀ ਬਣੀ ਜ਼ਿਲ੍ਹਾ ਸਿਰਸਾ ਹਰਿਆਣਾ ਵੱਲੋਂ ਅਪਲਾਈ ਕੀਤਾ ਗਿਆ ਸੀ ਅਤੇ ਇਨ੍ਹਾਂ ਦੋਹਾਂ ਨੌਜਵਾਨਾਂ ਦੀ ਚੋਣ ਡਾਕ ਵੱਲੋਂ ਕੀਤੀ ਗਈ ਸੀ ਪਰ ਜੋ ਸਰਟੀਫਿਕੇਟ ਇਨ੍ਹਾਂ ਵੱਲੋਂ ਇਨ੍ਹਾਂ ਪੋਸਟਾਂ ਸਬੰਧੀ ਵਿਭਾਗ ਨੂੰ ਉਪਲਬਧ ਕਰਵਾਏ ਗਏ, ਜਦੋਂ ਉਨ੍ਹਾਂ ਦੀ ਵੈਰੀਫਿਕੇਸ਼ਨ ਕਰਵਾਈ ਗਈ ਤਾਂ ਉਹ ਫਰਜ਼ੀ ਨਿਕਲੇ ਹਨ। ਇਨ੍ਹਾਂ ਵੱਲੋਂ ਇਹ ਫਰਜ਼ੀ ਸਰਟੀਫਿਕੇਟ ਯੂਪੀ ਦੇ ਕਿਸੇ ਸਕੂਲ ਤੋਂ ਤਿਆਰ ਕਰਵਾਏ ਗਏ। ਪੋਸਟ ਆਫਿਸ ਦੇ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਦੋਵੇਂ ਨੌਜਵਾਨਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top