Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 4:01 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਕਰਵਾਇਆ "ਕੌਫੀ ਵਿਦ ਆਫ਼ੀਸਰ" ਪ੍ਰੋਗਰਾਮ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਕਰਵਾਇਆ "ਕੌਫੀ ਵਿਦ ਆਫ਼ੀਸਰ" ਪ੍ਰੋਗਰਾਮ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਕਰਵਾਇਆ “ਕੌਫੀ ਵਿਦ ਆਫ਼ੀਸਰ” ਪ੍ਰੋਗਰਾਮ
ਪਟਿਆਲਾ : ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ “ਕੌਫੀ ਵਿਦ ਆਫ਼ੀਸਰ” ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਤਹਿਤ ਅੱਜ ਆਈ.ਆਰ.ਐਸ ਅਧਿਕਾਰੀ ਨਰਿੰਦਰ ਪਾਲ ਸਿੰਘ ਡਿਪਟੀ ਡਾਇਰੈਕਟਰ ਇਨਕਮ ਟੈਕਸ ਵਿਭਾਗ ਨਾਲ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਸਨੌਰ ਦੇ ਵਿਦਿਆਰਥੀਆਂ ਦੀ ਮਿਲਣੀ ਕਰਵਾਈ ਗਈ । ਪ੍ਰੋਗਰਾਮ ਦੌਰਾਨ ਨਰਿੰਦਰ ਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਵਿੱਚ ਕਰੀਅਰ ਅਤੇ ਪ੍ਰੀਖਿਆਵਾਂ ਦੀ ਤਿਆਰੀ ਬਾਰੇ ਜਾਣਕਾਰੀ ਦਿੱਤੀ । ਇਸ ਮੌਕੇ ਵਿਦਿਆਰਥੀਆਂ ਵੱਲੋਂ ਆਪਣੇ ਕਰੀਅਰ ਸਬੰਧੀ ਸਵਾਲ ਵੀ ਪੁੱਛੇ ਗਏ ਜਿਨ੍ਹਾਂ ਦੇ ਜਵਾਬ ਨਰਿੰਦਰ ਪਾਲ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਦਿੱਤੇ ਗਏ। ਵਿਦਿਆਰਥੀ ਇਸ ਮਿਲਣੀ ਦੌਰਾਨ ਬਹੁਤ ਉਤਸ਼ਾਹਿਤ ਦਿੱਖੇ । ਇਸ ਮੌਕੇ ਡਿਪਟੀ ਸੀ.ਈ.ਓ ਰੋਜ਼ਗਾਰ ਦਫ਼ਤਰ ਸਤਿੰਦਰ ਸਿੰਘ ਨੇ ਦੱਸਿਆ ਕਿ ਬਿਊਰੋ ਵੱਲੋਂ ਸਮੇਂ ਸਮੇਂ ’ਤੇ ਵਿਦਿਆਰਥੀਆਂ ਦੀ ਅਧਿਕਾਰੀਆਂ ਨਾਲ ਮੁਲਾਕਾਤ ਕਰਵਾਈ ਜਾਂਦੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਆਪਣੇ ਕਰੀਅਰ ਦੀ ਚੋਣ ਕਰਨ ਵਿੱਚ ਆਸਾਨੀ ਹੋ ਸਕੇ। ਇਸ ਮੌਕੇ ਡਾ. ਰੂਪਸੀ ਪਹੁਜਾ ਕਰੀਅਰ ਕਾਉਂਸਲਰ ਰੋਜ਼ਗਾਰ ਦਫ਼ਤਰ, ਸੁਖਦੀਪ ਸਿੰਘ ਜ਼ਿਲ੍ਹਾ ਰੋਜ਼ਗਾਰ ਬਿਉਰੋ ਅਤੇ ਕਾਰੋਬਾਰ ਬਿਉਰੋ ਪਟਿਆਲਾ ਦਾ ਸਟਾਫ਼ ਵੀ ਮੌਜੂਦ ਸੀ ।

Advertisement
Advertisement
Advertisement
Advertisement
Scroll to Top