Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 3:02 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸਵੱਛ ਭਾਰਤ ਮਿਸ਼ਨ ਤਹਿਤ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸਵੱਛ ਭਾਰਤ ਮਿਸ਼ਨ ਤਹਿਤ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸਵੱਛ ਭਾਰਤ ਮਿਸ਼ਨ ਤਹਿਤ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਨਾਭਾ ਗੇਟ ਨੇੜੇ ਵਸੇ ਲੋਕਾਂ ਨੂੰ ਸਵੱਛ ਵਾਤਾਵਰਨ ਮੁਹਿੰਮ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਆ
ਸੰਗਰੂਰ, 23 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਹਲਕਾ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਦੀ ਅਗਵਾਈ ਵਿੱਚ ਨਾਭਾ ਗੇਟ, ਨੇੜੇ ਸ਼ਾਹੀ ਸਮਾਧਾਂ ਵਿਖੇ ਸਵੱਛ ਭਾਰਤ ਮਿਸ਼ਨ ਤਹਿਤ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਗਿਆ । ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਇਸ ਪ੍ਰੋਜੈਕਟ ਦੀ ਸ਼ੁਰੂਆਤ ਦਾ ਮੁੱਖ ਮਕਸਦ ਸ਼ਹਿਰ ਵਿੱਚ ਕੂੜੇ ਦੀ ਮਿਕਦਾਰ ਨੂੰ ਖਤਮ ਕਰਨਾ ਅਤੇ ਸ਼ਹਿਰ ਨੂੰ ਸਾਫ—ਸੁਥਰਾ ਰੱਖਣਾ ਹੈ। ਇਸ ਸਮੇਂ ਵਿਧਾਇਕ ਵੱਲੋਂ ਹੋਰਨਾਂ ਅਧਿਕਾਰੀਆਂ ਅਤੇ ਪਾਰਟੀ ਅਹੁਦੇਦਾਰਾਂ ਸਮੇਤ ਨਾਭਾ ਗੇਟ, ਸ਼ਾਹੀ ਸਮਾਧਾ ਦੇ ਸਾਹਮਣੇ ਬਣੇ ਕੂੜੇ ਦੇ ਸੈਕੰਡਰੀ ਡੰਪ ਉਤੇ ਕੂੜਾ ਨਾ ਸੁੱਟਣ ਸਬੰਧੀ ਆਮ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ ਅਤੇ ਘਰ ਘਰ ਜਾ ਕੇ ਲੋਕਾਂ ਨੂੰ ਸਹਿਯੋਗ ਲਈ ਉਤਸਾਹਿਤ ਕੀਤਾ ਗਿਆ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਇਸ ਡੰਪ ਨੂੰ ਖਤਮ ਕਰਨ ਉਪਰੰਤ ਇਸ ਜਗ੍ਹਾ ਨੂੰ ਵਧੀਆ ਦਿੱਖ ਦੇਣ ਦੀ ਦਿਸ਼ਾ ਵਿੱਚ ਢੁਕਵੇਂ ਕਦਮ ਪੁੱਟੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਇਹ ਸ਼ਹਿਰ ਦਾ ਅਤੇ ਬੱਸ ਸਟੈਂਡ ਦਾ ਮੁੱਖ ਰਸਤਾ ਹੋਣ ਕਰਕੇ ਸ਼ਹਿਰ ਵਿੱਚ ਆਉਣ—ਜਾਣ ਵਾਲੇ ਲੋਕਾਂ ਦੇ ਮਨਾਂ ਵਿੱਚ ਸ਼ਹਿਰ ਦੀ ਦਿੱਖ ਪ੍ਰਤੀ ਬੁਰਾ ਪ੍ਰਭਾਵ ਪੈਂਦਾ ਹੈ। ਇਸ ਸਬੰਧ ਵਿੱਚ ਲਹਿਲ ਕਲੋਨੀ ਆਦਿ ਏਰੀਏ ਵਿੱਚ ਡੋਰ—ਟੂ—ਡੋਰ ਜਾ ਕੇ ਲੋਕਾਂ ਨੂੰ ਕੂੜੇ ਦੀ ਸ਼ੈਗਰੀਗੇਸ਼ਨ ਕਰਨ (ਗਿੱਲਾ ਅਤੇ ਸੁੱਕਾ ਕੂੜਾ ਵੱਖਰਾ—ਵੱਖਰਾ ਕਰਨ) ਅਤੇ ਕੂੜਾ ਸੈਕੰਡਰੀ ਡੰਪ ਤੇ ਨਾ ਸੁੱਟਣ ਸਬੰਧੀ ਪ੍ਰੇਰਿਤ ਕੀਤਾ । ਇਸ ਸਬੰਧੀ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਉਨ੍ਹਾਂ ਦੀ ਸਹੁੂਲਤ ਲਈ ਡੋਰ—ਟੂ—ਡੋਰ ਜਾ ਕੇ ਸ਼ੈਗਰੀਗੇਸ਼ਨ ਕੀਤਾ, ਕੂੜਾ ਚੁੱਕਣ ਲਈ 15 ਟੈਂਪੂ ਲਗਾਏ ਗਏ ਹਨ। ਇਸ ਲਈ ਸਵੱਛ ਭਾਰਤ ਮਿਸ਼ਨ ਦੀਆਂ ਹਦਾਇਤਾਂ ਤਹਿਤ ਪਬਲਿਕ ਤੋਂ ਉਮੀਦ ਕੀਤਾ ਜਾਂਦੀ ਹੈ ਕਿ ਉਹ ਸ਼ਹਿਰ ਨੂੰ ਸਾਫ—ਸੁਥਰਾ ਰੱਖਣ ਲਈ ਸਹਿਯੋਗ ਕਰਨ। ਇਸ ਸਮੇਂ ਗੁਰਿੰਦਰ ਸਿੰਘ ਕਾਰਜ ਸਾਧਕ ਅਫਸਰ ਨਗਰ ਕੌਂਸਲ ਸੰਗਰੂਰ, ਸਮੂਹ ਮੋਟੀਵੇਟਰ ਅਤੇ ਸਫਾਈ ਸੇਵਕ, ਪਾਰਟੀ ਵਰਕਰ ਆਦਿ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top