Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 6:10 am

+91 90915 01313 , +91 90916 01313

punjabbanni@gmail.com
punjabbani@yahoo.com

'ਖੇਡਾਂ ਵਤਨ ਪੰਜਾਬ ਦੀਆਂ' ਦੇ ਤੀਜੇ ਪੜਾਅ ਤਹਿਤ 4 ਨਵੰਬਰ ਤੋਂ 9 ਨਵੰਬਰ ਤੱਕ ਹੋਣਗੇ ਖੇਡ ਮੁਕਾਬਲੇ

'ਖੇਡਾਂ ਵਤਨ ਪੰਜਾਬ ਦੀਆਂ' ਦੇ ਤੀਜੇ ਪੜਾਅ ਤਹਿਤ 4 ਨਵੰਬਰ ਤੋਂ 9 ਨਵੰਬਰ ਤੱਕ ਹੋਣਗੇ ਖੇਡ ਮੁਕਾਬਲੇ

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਪੜਾਅ ਤਹਿਤ 4 ਨਵੰਬਰ ਤੋਂ 9 ਨਵੰਬਰ ਤੱਕ ਹੋਣਗੇ ਖੇਡ ਮੁਕਾਬਲੇ
ਚਾਹਵਾਨ ਖਿਡਾਰੀਆਂ ਦੇ ਚੋਣ ਟਰਾਇਲਾਂ ਲਈ ਸ਼ਡਿਊਲ ਜਾਰੀ
ਸੰਗਰੂਰ, 24 ਸਤੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਖੇਡ ਅਫਸਰ ਨਵਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਖੇਡਾਂ ਵਤਨ ਪੰਜਾਬ ਦੀਆਂ (ਸੀਜ਼ਨ-3)-2024 ਅਧੀਨ ਰਾਜ ਪੱਧਰੀ ਖੇਡਾਂ ਦਾ ਤਿੰਨ ਵੱਖ ਵੱਖ ਪੜਾਅ ਵਿੱਚ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਦੇ ਪਹਿਲੇ ਪੜਾਅ ਦੇ ਮੁਕਾਬਲੇ 11 ਤੋਂ 16 ਅਕਤੂਬਰ ਤੱਕ ਹੋਣਗੇ, ਦੂਜੇ ਪੜਾਅ ਤਹਿਤ ਖੇਡਾਂ 19 ਤੋਂ 24 ਅਕਤੂਬਰ ਤੱਕ ਹੋਣਗੀਆਂ ਅਤੇ ਉਨ੍ਹਾਂ ਦੱਸਿਆ ਕਿ ਤੀਜੇ ਪੜਾਅ ਤਹਿਤ ਖੇਡਾਂ 4 ਨਵੰਬਰ ਤੋਂ 9 ਨਵੰਬਰ ਤੱਕ ਹੋਣਗੀਆਂ। ਇਹ ਖੇਡਾਂ ਵੱਖ-ਵੱਖ ਜਿਲ੍ਹਿਆਂ ਵਿੱਚ ਕਰਵਾਈਆਂ ਜਾਣਗੀਆਂ। ਜ਼ਿਲਾ ਖੇਡ ਅਫਸਰ ਨੇ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਭਾਗ ਲੈਣ ਦੇ ਚਾਹਵਾਨ ਖਿਡਾਰੀਆਂ ਦੇ ਚੋਣ ਟਰਾਇਲ ਹੋਣਗੇ। ਉਨ੍ਹਾਂ ਦੱਸਿਆ ਕਿ ਤਾਇਕਵਾਂਡੋ (ਅੰ-14,17,21,21-30,31-40), ਜਿਮਨਾਸਟਿਕਸ (ਅੰ-14,17,21,21-30) ਦੇ ਟਰਾਇਲ 26 ਤੋਂ 27 ਸਤੰਬਰ ਤੱਕ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਲਏ ਜਾ ਰਹੇ ਹਨ। ਸ਼ੂਟਿੰਗ (ਅੰ-14,17,21,21-30,31,40,41-50,51-60,61-70,70 ਸਾਲ ਤੋਂ ਉਪਰ) ਦੇ ਟਰਾਇਲ 26 ਤੋਂ 29 ਸਤੰਬਰ ਤੱਕ ਪੁਲਿਸ ਲਾਈਨ ਸੰਗਰੂਰ ਵਿਖੇ ਲਏ ਜਾਣਗੇ। ਘੋੜਸਵਾਰੀ (ਅੰ-14,17,21 ਅਤੇ ਓਪਨ), ਰੋਇੰਗ (ਅੰ-14,17,21,21-30,31-40 ਅਤੇ 40 ਤੋਂ ਉਪਰ), ਕੈਕਿੰਗ ਕੈਨੋਇੰਗ (ਅੰ-14,17,21,21-30, 31-40) ਅਤੇ ਫੈਨਸਿੰਗ (ਅੰ-14,17,21,21-30,31-40) ਦੇ ਟਰਾਇਲ 26 ਸਤੰਬਰ ਨੂੰ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਰੱਖੇ ਗਏ ਹਨ ਜਦਕਿ 26 ਤੋਂ 27 ਸਤੰਬਰ ਤੱਕ ਰਗਬੀ (ਅੰ-14,17,21,21-30), ਸਾਈਕਲਿੰਗ (ਰੋਡ ਰੇਸ- ਅੰ-14,17,21,21-30,31-40 ਅਤੇ ਟਰੈਕ ਸਾਈਕਲਿੰਗ ਅੰ-14,17,21,21-30 ਅਤੇ 30 ਤੋਂ ਉਪਰ) ਅਤੇ ਰੋਲਰ ਹਾਕੀ (ਅੰ-14,17) ਦੇ ਟਰਾਇਲ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਅਤੇ ਸਪੀਡ ਸਕੇਟਿੰਗ (ਅੰ-14,17,21,21-30) ਦੇ ਟਰਾਇਲ ਪੁਲਿਸ ਲਾਈਨ ਸੰਗਰੂਰ ਵਿਖੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ 27 ਤੋਂ 28 ਸਤੰਬਰ ਤੱਕ ਬੇਸਬਾਲ (ਅੰ-14,17,21,21-30,31-40) ਦੇ ਟਰਾਇਲ ਹੋਲੀ ਹਾਰਟ ਸਕੂਲ ਸੰਗਰੂਰ ਅਤੇ ਆਰਚਰੀ (ਅੰ-14,17,21 ਅਤੇ 21 ਤੋਂ ਉਪਰ) ਦੇ ਟਰਾਇਲ ਪੈਰਾਮਾਊਂਟ ਪਬਲਿਕ ਸਕੂਲ ਚੀਮਾ ਵਿਖੇ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਵੁਸ਼ੂ (ਅੰ-14,17,21,21-30,31-40) ਦੇ ਟਰਾਇਲ 29 ਸਤੰਬਰ ਨੂੰ ਸੰਤ ਅਤਰ ਸਿੰਘ ਇੰਟਰ ਨੈਸ਼ਨਲ ਸਕੂਲ, ਚੀਮਾ ਮੰਡੀ ਵਿਖੇ ਲਏ ਜਾਣੇ ਹਨ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਦੇ ਟਰਾਇਲਾਂ ਲਈ ਖਿਡਾਰੀ ਨਿਰਧਾਰਿਤ ਮਿਤੀ ਅਤੇ ਸਥਾਨ ਉਤੇ ਸਵੇਰੇ 9:30 ਵਜੇ ਰਿਪੋਰਟ ਕਰਨਗੇ।

Advertisement
Advertisement
Advertisement
Advertisement
Scroll to Top