Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 7:13 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਵੱਲੋਂ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਸੰਘਰਸ਼ਸ਼ੀਲ ਵਿਦਿਆਰਥੀਆਂ ਨਾਲ ਗੱਲਬਾਤ

ਮੁੱਖ ਮੰਤਰੀ ਵੱਲੋਂ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਸੰਘਰਸ਼ਸ਼ੀਲ ਵਿਦਿਆਰਥੀਆਂ ਨਾਲ ਗੱਲਬਾਤ

ਮੁੱਖ ਮੰਤਰੀ ਵੱਲੋਂ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਸੰਘਰਸ਼ਸ਼ੀਲ ਵਿਦਿਆਰਥੀਆਂ ਨਾਲ ਗੱਲਬਾਤ
ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧਤਾ ਦੁਹਰਾਈ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ (ਆਰ.ਜੀ.ਐਨ.ਯੂ.ਐਲ.) ਦੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ । ਵਿਦਿਆਰਥੀਆਂ ਨਾਲ ਫੋਨ ‘ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਤਰ੍ਹਾਂ ਨਾਲ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਪ੍ਰਤੀਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਕਿਸੇ ਕਾਰਨ ਵੀ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਜਾਂ ਅਥਾਰਟੀ ਦੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਹਰ ਹਾਲ ਵਿੱਚ ਇਨਸਾਫ਼ ਦਿਵਾਇਆ ਜਾਵੇਗਾ । ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿਛਲੇ ਕੁਝ ਦਿਨਾਂ ਦੌਰਾਨ ਵਾਪਰੀਆਂ ਇਹਨਾਂ ਸਾਰੀਆਂ ਘਟਨਾਵਾਂ ‘ਤੇ ਪਹਿਲਾਂ ਹੀ ਨੇੜਿਓਂ ਨਜ਼ਰ ਰੱਖ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਹਿੱਤ ਮਹਿਫ਼ੂਜ਼ ਰੱਖਣ ਕੋਈ ਕਸਰ ਬਾਕੀ ਨਹੀਂ ਛੱਡੇਗੀ।

Advertisement
Advertisement
Advertisement
Advertisement
Scroll to Top