Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 9:32 am

+91 90915 01313 , +91 90916 01313

punjabbanni@gmail.com
punjabbani@yahoo.com

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਰੇਲਵੇ ਸਟੇਸ਼ਨ ਸੰਗਰੂਰ ਵਿਖੇ ਚਲਾਈ ਸਫਾਈ ਮੁਹਿੰਮ

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਰੇਲਵੇ ਸਟੇਸ਼ਨ ਸੰਗਰੂਰ ਵਿਖੇ ਚਲਾਈ ਸਫਾਈ ਮੁਹਿੰਮ

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਰੇਲਵੇ ਸਟੇਸ਼ਨ ਸੰਗਰੂਰ ਵਿਖੇ ਚਲਾਈ ਸਫਾਈ ਮੁਹਿੰਮ
ਸੰਗਰੂਰ : ‘ਸਵੱਛਤਾ ਹੀ ਸੇਵਾ’ ਮੁਹਿੰਮ ਦੇ ਤਹਿਤ ਨਹਿਰੂ ਯੁਵਾ ਕੇਂਦਰ ਸੰਗਰੂਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਬੇਗਮਪੁਰਾ ਕਲੱਬ ਬਟੜਿਆਣਾ ਦੇ ਸਹਿਯੋਗ ਨਾਲ ਰੇਲਵੇ ਸਟੇਸ਼ਨ ਸੰਗਰੂਰ ਵਿਖੇ ਸਫਾਈ ਦੀ ਮੁਹਿੰਮ ਚਲਾਈ ਗਈ। ਜ਼ਿਲ੍ਹਾ ਨੌਜਵਾਨ ਅਧਿਕਾਰੀ ਰਾਹੁਲ ਸੈਣੀ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ਦੀ ਸ਼ੁਰੂਆਤ ਸਵੱਛਤਾ ਦੀ ਸਹੁੰ ਚੁੱਕ ਕੇ ਕੀਤੀ ਗਈ ਤੇ ਨਹਿਰੂ ਯੁਵਾ ਕੇਂਦਰ ਵੱਲੋਂ ਸਾਰੇ ਪ੍ਰਤੀਯੋਗੀਆਂ ਨੂੰ ਕੈਪਸ ਵੰਡੇ ਗਏ। ਇਸ ਤੋਂ ਬਾਅਦ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਅਤੇ ਕਲੱਬ ਮੈਂਬਰਾਂ ਨੇ ਰੇਲਵੇ ਸਟੇਸ਼ਨ ਪਲੇਟਫਾਰਮ ਅਤੇ ਰੇਲਵੇ ਟਰੈਕ ਤੋਂ ਪਲਾਸਟਿਕ ਦੀਆਂ ਬੋਤਲਾਂ ਪਲਾਸਟਿਕ ਬੈਗ ਅਤੇ ਹੋਰ ਪਲਾਸਟਿਕ ਦਾ ਕੂੜਾ ਇਕੱਠਾ ਕੀਤਾ ਗਿਆ। ਜ਼ਿਲ੍ਹਾ ਯੂਥ ਅਫਸਰ ਰਾਹੁਲ ਸੈਣੀ ਨੇ ਦੱਸਿਆ ਕਿ ਇਹ ਪ੍ਰੋਗਰਾਮ 17 ਸਤੰਬਰ 2024 ਤੋਂ 2 ਅਕਤੂਬਰ 2024 ਤੱਕ ਪੂਰੇ ਸੰਗਰੂਰ ਜ਼ਿਲ੍ਹੇ ‘ਚ ਯੂਥ ਕਲੱਬਾਂ ਯੂਥ ਵਲੰਟੀਅਰਾਂ ਅਤੇ ਮਾਈ ਭਾਰਤ ਵਲੰਟੀਅਰਾਂ ਅਤੇ ਨਾਗਰਿਕਾਂ ਦੇ ਸਹਿਯੋਗ ਨਾਲ ਚੱਲ ਰਿਹਾ ਹੈ।
ਇਸ ਸਫ਼ਾਈ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਯੁਵਾ ਅਧਿਕਾਰੀ ਨੇ ਸਥਾਨਕ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਇਹ ਮੁਹਿੰਮ ‘ਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨੂੰ ਪੂਰੀ ਤਰ੍ਹਾਂ ਬੰਦ ਕਰਨ ਅਤੇ ਇਸ ਦੀ ਬਜਾਏ ਧਾਤੂ ਦੀਆਂ ਬੋਤਲਾਂ ਅਤੇ ਕੱਪੜੇ ਦੇ ਬੈਗ ਦੀ ਵਰਤੋਂ ਕਰਨ। ਉਹਨਾਂ ਜ਼ਿਲ੍ਹਾ ਯੂਥ ਅਫਸਰ ਵੱਲੋਂ ਪਲਾਸਟਿਕ ਦੇ ਵਾਤਾਵਰਨ ਅਤੇ ਮਨੁੱਖ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ। ਰਾਹੁਲ ਸੈਣੀ ਨੇ ਦੱਸਿਆ ਕਿ ਹੁਣ ਤੱਕ ਨਹਿਰੂ ਯੁਵਾ ਕੇਂਦਰ ਵੱਲੋਂ ਯੂਥ ਕਲੱਬਾਂ ਦੇ ਸਹਿਯੋਗ ਨਾਲ ਸੰਗਰੂਰ ਜਿਲੇ ਅੰਦਰ 100 ਤੋਂ ਵੱਧ ਥਾਵਾਂ ‘ਤੇ ਸਫਾਈ ਦੀ ਮੁਹਿੰਮ ਚਲਾਈ ਜਾ ਚੁੱਕੀ ਹੈ ਸਵੱਛਤਾ ਹੀ ਸੇਵਾ ਮੁਹਿੰਮ ਦਾ ਮੁੱਖ ਉਦੇਸ਼ ਕੂੜਾ ਮੁੱਖ ਤੌਰ ਤੇ ਸਿੰਗਲ ਯੂਜ ਪਲਾਸਟਿਕ ਨੂੰ ਸਾਫ ਕਰਨਾ ਤੇ ਜਾਗਰੂਕਤਾ ਪੈਦਾ ਕਰਨਾ ਅਤੇ ਦੇਸ਼ ਨੂੰ ਪਲਾਸਟਿਕ ਮੁਕਤ ਬਣਾਉਣਾ ਹੈ। ਇਸ ਮੌਕੇ ਗੁਰੂ ਰਵਿਦਾਸ ਬੇਗਮਪੁਰਾ ਕਲੱਬ ਬੱਟੜਿਆਣਾ ਦੇ ਪ੍ਰਧਾਨ ਜਤਿੰਦਰ ਸਿੰਘ ਯੁਵਕ ਸੇਵਾਵਾਂ ਕਲੱਬ ਫਤਿਹਗੜ੍ਹ ਛੰਨਾ ਦੇ ਹਰਵਿੰਦਰ ਸਿੰਘ ਅਤੇ ਰੇਲਵੇ ਸਟੇਸ਼ਨ ਦੇ ਥਾਣੇ ਦੇ ਇੰਚਾਰਜ ਅਤੇ ਰੇਲਵੇ ਸਟੇਸ਼ਨ ਦੇ ਸਟੇਸ਼ਨ ਮਾਸਟਰ ਵੀ ਇਸ ਪ੍ਰੋਗਰਾਮ ਵਿੱਚ ਮੌਜੂਦ ਸਨ।

Advertisement
Advertisement
Advertisement
Advertisement
Scroll to Top