Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 8:05 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

323 ਬੈਂਚਾਂ ਅੱਗੇ ਲੱਗਭਗ 2.31 ਲੱਖ ਕੇਸ ਸੁਣਵਾਈ ਲਈ ਹੋਏ ਪੇਸ਼

ਚੰਡੀਗੜ੍ਹ, 13 ਮਈ:

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਐਮ. ਐਸ. ਰਾਮਚੰਦਰ ਰਾਓ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ।

ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 323 ਬੈਂਚਾਂ ਵਿੱਚ ਲੱਗਭਗ 2,31,456 ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਵਿਆਹ ਸਬੰਧੀ ਝਗੜਿਆਂ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਕੈਂਸਲੇਸ਼ਨ/ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ’ਤੇ ਸੁਣਵਾਈ ਕੀਤੀ ਗਈ।

ਇਸ ਮੌਕੇ ਸ੍ਰੀਮਤੀ ਸਮ੍ਰਿਤੀ ਧੀਰ,ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ –ਕਮ-ਐਡੀਸ਼ਨਲ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਨਤਾ ਨੂੰ ਲੋਕ ਅਦਾਲਤਾਂ ਰਾਹੀਂ ਝਗੜੇ ਨਿਪਟਾਉਣ ਲਈ ਅਪੀਲ ਕੀਤੀ।

ਇਸ ਮੌਕੇ ਤੇ ਮੈਂਬਰ ਸਕੱਤਰ ਜੀ ਵੱਲੋਂ ਦੱਸਿਆ ਗਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਧੰਨ ਦੀ ਬੱਚਤ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਹਰ ਉਹ ਵਿਅਕਤੀ ਜੋ ਸਮਾਜ ਦੇ ਕਮਜ਼ੋਰ ਵਰਗ ਨਾਲ ਸਬੰਧ ਰੱਖਦਾ ਹੋਵੇ, ਅਨੁਸੂਚਿਤ ਜਾਤੀ/ਕਬੀਲੇ ਦਾ ਮੈਂਬਰ, ਔਰਤਾਂ/ਬੱਚੇ, ਕੁਦਰਤੀ ਆਫਤਾਂ ਦੇ ਮਾਰੇ, ਹਵਾਲਤੀ ਅਤੇ ਹਰ ਉਹ ਵਿਅਕਤੀ ਜਿਸਦੀ ਸਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੋਵੇ, ਮੁਫਤ ਕਾਨੂੰਨੀ ਸੇਵਾਵਾਂ ਲੈਣ ਦਾ ਹੱਕਦਾਰ ਹੈ।

ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਉਹ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰ: 1968 ਤੇ ਕਾਲ ਕਰਕੇ ਕਿਸੇ ਵੀ ਕਿਸਮ ਦੀ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਇਹ ਟੋਲ ਫਰੀ ਨੰਬਰ ਆਮ ਜਨਤਾ ਲਈ 24 ਘੰਟੇ ਉਪਲੱਬਧ ਹੈ।

Advertisement
Advertisement
Advertisement
Advertisement
Scroll to Top