Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:29 am

+91 90915 01313 , +91 90916 01313

punjabbanni@gmail.com
punjabbani@yahoo.com

ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਖਿਡਾਰੀਆਂ ਨੇ ਦਿਖਾਏ ਜੌਹਰ

ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਖਿਡਾਰੀਆਂ ਨੇ ਦਿਖਾਏ ਜੌਹਰ

ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਖਿਡਾਰੀਆਂ ਨੇ ਦਿਖਾਏ ਜੌਹਰ
ਪਟਿਆਲਾ : ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ 23 ਸਤੰਬਰ ਤੋਂ ਸ਼ੁਰੂ ਹੋਏ ’ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਖਿਡਾਰੀਆਂ ਵੱਲੋਂ ਵੱਡੀ ਗਿਣਤੀ ਵਿੱਚ ਭਾਗ ਲਿਆ ਜਾ ਰਿਹਾ ਹੈ ਤੇ ਆਪਣੀ ਖੇਡ ਪ੍ਰਤਿਭਾ ਦੇ ਜੌਹਰ ਦਿਖਾਏ ਜਾ ਰਹੇ ਹਨ।
ਹਰਪਿੰਦਰ ਸਿੰਘ ਨੇ ਅੱਜ ਹੋਏ ਮੁਕਾਬਲਿਆਂ ਦੇ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੈੱਟਬਾਲ ਅੰਡਰ-14 ਲੜਕੇ ਸੈਂਟ ਥਰੇਸਿਸ ਸਕੂਲ ਸਮਾਣਾ ਨੇ ਸ.ਸ.ਸ.ਸ ਲੌਟ ਦੀ ਟੀਮ ਨੂੰ 7-5 ਦੇ ਫ਼ਰਕ ਨਾਲ, ਸ.ਸ.ਸ.ਸ ਤ੍ਰਿਪੜੀ ਨੇ ਬੁੱਢਾ ਦਲ ਪਬਲਿਕ ਸਕੂਲ ਨੂੰ 7-0 ਨਾਲ ਅਤੇ ਸ.ਸ.ਸ.ਸ ਤ੍ਰਿਪੜੀ ਨੇ ਸੈਂਟ ਥਰੈਸਿਸ ਸਕੂਲ ਨੂੰ 12-07 ਨਾਲ ਹਰਾ ਕਿ ਜਿੱਤ ਹਾਸਲ ਕੀਤੀ। ਇਸੇ ਤਰ੍ਹਾਂ ਅੰਡਰ-17 ਲੜਕੇ ਦੇ ਫਾਈਨਲ ਮੁਕਾਬਲਿਆਂ ਵਿੱਚ ਸ.ਹ.ਸ ਥੂਹੀ ਨਾਭਾ ਨੂੰ 7-1 ਨਾਲ ਹਰਾ ਕਿ ਜੇਤੂ ਰਹੀ। 21-30 ਮੈਨ ਦੇ ਮੁਕਾਬਲਿਆਂ ਵਿੱਚ ਵਾਰਡ ਨੰਬਰ 10 ਪਟਿਆਲਾ ਨੇ ਫਿਜ਼ੀਕਲ ਕਾਲਜ ਪਟਿਆਲਾ ਦੀ ਟੀਮ ਨੂੰ 30-28 ਦੇ ਫ਼ਰਕ ਨਾਲ ਹਰਾ ਕਿ ਜਿੱਤ ਹਾਸਲ ਕੀਤੀ ।
ਤੈਰਾਕੀ ਦੇ ਮੁਕਾਬਲਿਆਂ ਵਿੱਚ ਅੰਡਰ-14 ਲੜਕੇ ਈਵੈਂਟ 100 ਮੀਟਰ ਬੈਕ ਸਟਰੋਕ ਦੇ ਇਵੈਂਟ ਵਿੱਚ ਅਦਵਿਕ ਭਨੌਟ ਨੇ ਪਹਿਲਾ ਅੰਗਤ ਵਾਤਿਸ਼ ਨੇ ਦੂਜਾ ਗੁਰਮਨਵੀਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੜਕੀਆਂ ਦੇ ਇਸ ਈਵੈਂਟ ਵਿੱਚ ਛਾਇਆ ਸ਼ਰਮਾ ਨੇ ਪਹਿਲਾ, ਰੰਗਤ ਪ੍ਰੀਤ ਕੌਰ ਨੇ ਦੂਜਾ ਅਰਾਧਿਆ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਅੰਡਰ-21 ਉਮਰ ਵਰਗ ਈਵੈਂਟ 50 ਮੀਟਰ ਫ਼ਰੀ ਸਟਾਈਲ ਲੜਕਿਆਂ ਵਿੱਚ ਰਣਵਿਜੈ ਸਿੰਘ ਚਾਹਲ ਨੇ ਪਹਿਲਾ ਧਨਵੀਰ ਸਿੰਘ ਨੇ ਦੂਜਾ ਹੀਮਾਂਗ ਤ੍ਰੀਘਾਟੀਆ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-14 ਫ਼ਰੀ ਸਟਾਈਲ ਲੜਕੀਆਂ ਵਿੱਚ ਪ੍ਰੇਰਣਾ ਨੇ ਪਹਿਲਾ ਹਰਸਿਮਰਤ ਕੌਰ ਨੇ ਦੂਜਾ ਕੀਰਤਰਾਜ ਕੌਰ ਭੁੱਲਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

Advertisement
Advertisement
Advertisement
Advertisement
Scroll to Top