Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:46 am

+91 90915 01313 , +91 90916 01313

punjabbanni@gmail.com
punjabbani@yahoo.com

ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਵਿਦਿਆਰਥੀਆਂ ਨੇ ਕੀਤੀ ਵਿਰਾਸਤੀ ਥਾਵਾਂ ਦੀ ਸੈਰ

ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਵਿਦਿਆਰਥੀਆਂ ਨੇ ਕੀਤੀ ਵਿਰਾਸਤੀ ਥਾਵਾਂ ਦੀ ਸੈਰ

ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਵਿਦਿਆਰਥੀਆਂ ਨੇ ਕੀਤੀ ਵਿਰਾਸਤੀ ਥਾਵਾਂ ਦੀ ਸੈਰ
ਪਟਿਆਲਾ : ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਇੱਥੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵਿਰਾਸਤੀ ਸ਼ਹਿਰ ਪਟਿਆਲਾ ਦੀਆਂ ਵਿਰਾਸਤੀ ਥਾਵਾਂ ਦੀ ਵਿਰਾਸਤੀ ਸੈਰ ਕੀਤੀ । ਇਸ ਬਾਰੇ ਜਾਣਕਾਰੀ ਦਿੰਦਿਆਂ ਏ.ਡੀ.ਸੀ. (ਜ) ਈਸ਼ਾ ਸਿੰਗਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦੀ ਅਗਵਾਈ ਹੇਠ ਸੈਰ ਸਪਾਟਾ ਵਿਭਾਗ, ਜ਼ਿਲ੍ਹਾ ਪ੍ਰਸ਼ਾਸ਼ਨ ਤੇ ਖੇਡ ਵਿਭਾਗ ਵੱਲੋਂ ਇਥੇ ਕਰਵਾਈ ਗਈ ਇਸ ਵਿਰਾਸਤੀ ਸੈਰ ਵਿੱਚ 100 ਤੋਂ ਵੱਧ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ । ਇਹ ਵਿਰਾਸਤੀ ਸੈਰ ਸਵੇਰੇ 7 ਵਜੇ ਸ਼ਾਹੀ ਸਮਾਧਾਂ ਤੋਂ ਸ਼ੁਰੂ ਹੋ ਕੇ ਕਿਲਾ ਮੁਬਾਰਕ ਪਟਿਆਲਾ ਵਿਖੇ ਸਮਾਪਤ ਹੋਈ । ਇਸ ਵਿਰਾਸਤੀ ਸੈਰ ਦੌਰਾਨ ਜ਼ਿਲ੍ਹਾ ਯਾਤਰਾ ਅਫਸਰ ਹਰਦੀਪ ਸਿੰਘ ਅਤੇ ਸੈਰ ਸਪਾਟਾ ਗਾਈਡ ਮਿਸ ਮਹਿਮਾ ਢਿਲੋਂ ਨੇ ਵਿਦਿਆਰਥੀਆਂ ਨੂੰ ਪਟਿਆਲਾ ਦੀ ਬਣਤਰ ਅਤੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਮਹਿਮਾ ਢਿਲੋਂ ਨੇ ਵਿਦਿਆਰਥੀਆਂ ਨੂੰ ਪਟਿਆਲਾ ਦੀ ਵਿਰਾਸਤੀ ਗਲੀ ,ਹਵੇਲੀਵਾਲਾ ਮੁਹੱਲਾ , ਛੱਤਾ ਨਾਨੂਮੱਲ , ਸੱਪਾਂ ਵਾਲੀ ਗਲੀ ਅਤੇ ਦਰਸ਼ਨੀ ਡਿਉੜੀ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਉਹਨਾਂ ਨੇ ਵਿਦਿਆਰਥੀਆਂ ਨੂੰ ਪੰਜਾਬ ਦੇ ਵਿਰਸੇ ਅਤੇ ਇਤਿਹਾਸਕ ਸਥਾਨਾਂ ਬਾਰੇ ਜਾਗਰੂਕ ਵੀ ਕੀਤਾ । ਇਸ ਵਿਰਾਸਤੀ ਸੈਰ ਦੌਰਾਨ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਕਵਿਤਾ ਗਾਇਨ, ਪੇਟਿੰਗ, ਪੋਸਟਰ ਮੇਕਿੰਗ ਅਤੇ ਲੇਖ ਲਿਖਣ ਦੇ ਮੁਕਾਬਲੇ ਵੀ ਕਰਵਾਏ ਗਏ । ਵੱਖ ਵੱਖ ਥਾਂਵਾਂ ਤੇ ਨਗਰ ਨਿਗਮ ਵਿਭਾਗ ਵੱਲੋਂ ਸਾਫ ਸਫਾਈ ਲਈ ਪੂਰਾ ਯੋਗਦਾਨ ਦਿੱਤਾ ਗਿਆ । ਇਸ ਮੌਕੇ ਜਿਮਨਾਸਟਿਕ ਕੋਚ ਬਲਜੀਤ ਸਿੰਘ, ਇੰਚਾਰਜ ਕਿਲ੍ਹਾ ਮੁਬਾਰਕ ਜਸਵਿੰਦਰ ਸਿੰਘ, ਇੰਚਾਰਜ ਮਿਊਜ਼ੀਅਮ ਤਰਸੇਮ ਲਾਲ , ਸੈਨਿਟਰੀ ਇੰਸਪੈਕਟਰ ਕੁਲਦੀਪ ਰੱਤਾ ਤੋਂ ਇਲਾਵਾ ਉਹਨਾਂ ਦੇ ਸਾਥੀ ਵੀ ਸ਼ਾਮਲ ਸਨ ।

Advertisement
Advertisement
Advertisement
Advertisement
Scroll to Top