Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:46 am

+91 90915 01313 , +91 90916 01313

punjabbanni@gmail.com
punjabbani@yahoo.com

ਨੌਜਵਾਨਾਂ ਲਈ ਅਰਧ ਸੈਨਿਕ ਬਲਾਂ 'ਚ ਭਰਤੀ ਲਈ ਸੀ-ਪਾਈਟ ਨਾਭਾ ਵੱਲੋਂ ਟ੍ਰੇਨਿੰਗ ਸ਼ੁਰੂ

ਨੌਜਵਾਨਾਂ ਲਈ ਅਰਧ ਸੈਨਿਕ ਬਲਾਂ 'ਚ ਭਰਤੀ ਲਈ ਸੀ-ਪਾਈਟ ਨਾਭਾ ਵੱਲੋਂ ਟ੍ਰੇਨਿੰਗ ਸ਼ੁਰੂ

ਨੌਜਵਾਨਾਂ ਲਈ ਅਰਧ ਸੈਨਿਕ ਬਲਾਂ ‘ਚ ਭਰਤੀ ਲਈ ਸੀ-ਪਾਈਟ ਨਾਭਾ ਵੱਲੋਂ ਟ੍ਰੇਨਿੰਗ ਸ਼ੁਰੂ
ਪਟਿਆਲਾ: ਅਰਧ ਸੈਨਿਕ ਬਲਾਂ ਵਿੱਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਰੋਜ਼ਗਾਰ ਉਤਪਤੀ ਅਤੇ ਟ੍ਰੇਨਿੰਗ ਵਿਭਾਗ ਪੰਜਾਬ ਵੱਲੋਂ ਸੀ-ਪਾਈਟ ਕੈਂਪ ਚਲਾਏ ਜਾ ਰਹੇ ਹਨ। ਜਿਨ੍ਹਾਂ ਦਾ ਮੁੱਖ ਉਦੇਸ਼ ਆਰਮੀ ਪੁਲਿਸ ਅਤੇ ਪੈਰਾ-ਮਿਲਟਰੀ ਫੋਰਸ ‘ਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਦੇਣਾ ਹੈ। ਹੁਣ ਤੱਕ ਹਜ਼ਾਰਾਂ ਨੌਜਵਾਨਾਂ ਟ੍ਰੇਨਿੰਗ ਲੈ ਕੇ ਵੱਖ ਵੱਖ ਫੋਰਸਾਂ ‘ਚ ਭਰਤੀ ਹੋ ਚੁੱਕੇ ਹਨ।
ਭਾਰਤ ਸਰਕਾਰ ਵੱਲੋਂ ਅਰਧ ਸੈਨਿਕ ਬਲਾਂ ਵਿੱਚ ਕਾਂਸਟੇਬਲ (ਜੀ.ਡੀ.) ਦੀਆਂ 39481 ਪੋਸਟਾਂ ਲਈ ਐਸ.ਐਸ.ਸੀ. (ਜੀ.ਡੀ.)ਰਾਹੀਂ ਉਮੀਦਵਾਰਾਂ ਦੀ ਭਰਤੀ ਕੀਤੀ ਜਾਣੀ ਹੈ। ਪੰਜਾਬ ਭਰ ਚ ਸਥਾਪਤ ਵੱਖ ਵੱਖ ਸੀ-ਪਾਈਟ ਕੈਂਪਾਂ ਵੱਲੋਂ ਇਹ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਭਰਤੀ ਵਿੱਚ ਦਸਵੀਂ ਪਾਸ ਉਮੀਦਵਾਰ ਜਿਨ੍ਹਾਂ ਦੀ ਉਮਰ18 ਤੋਂ 23ਸਾਲ ਹੋਵੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਭਰਤੀ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ,ਬਲਾਕ ਡੀ,ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ,ਪਟਿਆਲਾ ਵਿਖੇ ਵਿਜ਼ਟ ਕੀਤਾ ਜਾ ਸਕਦਾ ਹੈ। ਅਰਜ਼ੀਆਂ ਆਨਲਾਈਨ ssc.gov.in ਵੈਬਸਾਈਟ ‘ਤੇ ਮਿਤੀ 14.10.2024 ਤੱਕ ਲੜਕੇ ਅਤੇ ਲੜਕੀਆਂ ਅਪਲਾਈ ਕਰ ਸਕਦੀਆਂ ਹਨ। ਪਟਿਆਲਾ ਜ਼ਿਲ੍ਹਾ ਨਾਲ ਸਬੰਧਤ ਨੌਜਵਾਨ ਸੀ-ਪਾਈਟ ਕੈਂਪ ਨਾਭਾ ਤੋਂ ਟ੍ਰੇਨਿੰਗ ਪ੍ਰਾਪਤ ਕਰ ਸਕਦੇ ਹਨ।ਟ੍ਰੇਨਿੰਗ ਸਬੰਧੀ ਵਧੇਰੇ ਜਾਣਕਾਰੀ ਲਈ ਯਾਦਵਿੰਦਰ ਸਿੰਘ 9478205428 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Advertisement
Advertisement
Advertisement
Advertisement
Scroll to Top