Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:21 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਪੱਧਰੀ ਅਥਲੈਟਿਕਸ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-2 ਦੇ ਅਧਿਆਪਕਾਂ ਦਾ ਸ਼ਾਨਦਾਰ ਪ੍ਰਦਰਸ਼ਨ

ਜ਼ਿਲ੍ਹਾ ਪੱਧਰੀ ਅਥਲੈਟਿਕਸ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-2 ਦੇ ਅਧਿਆਪਕਾਂ ਦਾ ਸ਼ਾਨਦਾਰ ਪ੍ਰਦਰਸ਼ਨ

ਜ਼ਿਲ੍ਹਾ ਪੱਧਰੀ ਅਥਲੈਟਿਕਸ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-2 ਦੇ ਅਧਿਆਪਕਾਂ ਦਾ ਸ਼ਾਨਦਾਰ ਪ੍ਰਦਰਸ਼ਨ
ਪਟਿਆਲਾ()- ਪੰਜਾਬ ਸਰਕਾਰ ਦੁਆਰਾ ਪੰਜਾਬ ਵਾਸੀਆਂ ਨੂੰ ਖੇਡਾਂ ਨਾਲ ਜੋੜਨ ਲਈ ਹਰ ਸਾਲ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾਂਦੀਆ ਹਨ। ਇਸ ਸਾਲ ਵੀ ਇਹ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਖੇਡਾਂ ਵਤਨ ਪੰਜਾਬ ਦੀਆਂ-2024 ਦਾ ਅਥਲੈਟਿਕਸ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਨਵੀਨਰ ਸ੍ਰੀ ਗੁਰਪਾਲ ਸਿੰਘ ਦੀ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ। ਜ਼ਿਲ੍ਹਾ ਪੱਧਰੀ ਅਥਲੈਟਿਕਸ ਟੂਰਨਾਮੈਂਟ ਵਿੱਚ ਹਰ ਉਮਰ ਵਰਗ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ। ਇਸ ਟੂਰਨਾਮੈਂਟ ਜ਼ੋਨ ਪਟਿਆਲਾ-2 ਦੇ ਅਧਿਆਪਕਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।ਸ੍ਰੀ ਮਨਦੀਪ ਕੁਮਾਰ (ਡੀ.ਪੀ.ਈ, ਸਕੂਲ ਆਫ਼ ਐਮੀਨੈਂਸ ਫੀਲਖਾਨਾ, ਪਟਿਆਲਾ) ਨੇ 41 ਤੋਂ 50 ਸਾਲ ਉਮਰ ਵਰਗ ਦੇ ਸ਼ਾਟ ਪੁਟ ਈਵੈਂਟ ਵਿੱਚ ਗੋਲਡ ਮੈਡਲ , ਸ੍ਰੀਮਤੀ ਪਰਮਿੰਦਰਜੀਤ ਕੌਰ (ਡੀ.ਪੀ.ਈ., ਸ.ਸ.ਸ.ਸ.ਗੱਜੂਮਾਜਰਾ, ਪਟਿਆਲਾ) ਨੇ 31 ਤੋਂ 40 ਸਾਲ ਉਮਰ ਵਰਗ ਦੇ ਸ਼ਾਟ ਪੁਟ ਈਵੈਂਟ ਵਿੱਚ ਗੋਲਡ ਮੈਡਲ, ਸ੍ਰੀਮਤੀ ਰੁਪਿੰਦਰ ਕੌਰ (ਡੀ.ਪੀ.ਈ., ਸ.ਸ.ਸ.ਸ. ਪਸਿਆਣਾ, ਪਟਿਆਲਾ) ਨੇ 41 ਤੋਂ 50 ਸਾਲ ਉਮਰ ਵਰਗ ਦੇ ਲੰਬੀ ਛਾਲ ਈਵੈਂਟ ਵਿੱਚ ਸਿਲਵਰ ਮੈਡਲ ਅਤੇ ਸ਼ਾਟ ਪੁਟ ਈਵੈਂਟ ਵਿੱਚ ਬਰਾਊਂਜ਼ ਮੈਡਲ, ਸ੍ਰੀਮਤੀ ਪ੍ਰਭਜੋਤ ਕੌਰ (ਡੀ.ਪੀ.ਈ., ਸ.ਹ.ਸ.ਭਾਨਰਾ, ਪਟਿਆਲਾ) ਨੇ 31 ਤੋਂ 40 ਸਾਲ ਉਮਰ ਵਰਗ ਦੇ ਸ਼ਾਟ ਪੁਟ ਈਵੈਂਟ ਵਿੱਚ ਬਰਾਊਂਜ਼ ਮੈਡਲ ਅਤੇ ਲੰਬੀ ਛਾਲ ਈਵੈਂਟ ਵਿੱਚ ਬਰਾਊਂਜ਼ ਮੈਡਲ, ਮਮਤਾ ਰਾਣੀ (ਪੀ.ਟੀ.ਆਈ., ਸ.ਮਿ.ਸ.ਖੇੜੀ ਗੁੱਜਰਾਂ, ਪਟਿਆਲਾ) ਨੇ 51 ਤੋਂ 60 ਸਾਲ ਉਮਰ ਵਰਗ ਦੀ 3000 ਮੀਟਰ ਰੇਸ/ਵਾਕ ਵਿੱਚ ਬਰਾਊਂਜ਼ ਮੈਡਲ, ਸ੍ਰੀਮਤੀ ਰਾਜਵਿੰਦਰ ਕੌਰ (ਲੈਕਚਰਾਰ ਸਰੀਰਿਕ ਸਿੱਖਿਆ, ਸ.ਗ.ਸ.ਸ.ਸ. ਵਿਕਟੋਰੀਆ ਪਟਿਆਲਾ) ਨੇ 51 ਤੋਂ 60 ਸਾਲ ਉਮਰ ਵਰਗ ਦੀ 100 ਮੀਟਰ ਦੌੜ ਵਿੱਚ ਗੋਲਡ ਮੈਡਲ ਹਾਸਲ ਕੀਤਾ। ਸ੍ਰੀ ਪਰਮਜੀਤ ਸਿੰਘ ਸੋਹੀ ਨੇ ਕਿਹਾ ਕਿ ਇਹ ਖੇਡਾਂ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ ਕਿਉਕਿ ਬਹੁਤ ਸਾਰੇ ਵਿਅਕਤੀ ਜੋ ਕਿਸੇ ਨਾ ਕਿਸੇ ਕਾਰਨ ਖੇਡਾਂ ਤੋਂ ਦੂਰ ਹੋ ਗਏ ਸੀ, ਉਹਨਾਂ ਨੂੰ ਫਿਰ ਤੋਂ ਖੇਡਾਂ ਨਾਲ ਜੁੜਨ ਦਾ ਮੌਕਾ ਮਿਲਦਾ ਹੈ। ਸ੍ਰੀ ਪਰਮਜੀਤ ਸਿੰਘ ਸੋਹੀ ਜੀ ਨੇ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਪੰਜਾਬ ਸਰਕਾਰ ਇਹ ਖੇਡਾਂ ਹਰ ਸਾਲ ਇਸ ਤਰ੍ਹਾ ਹੀ ਕਰਵਾਉਂਦੀ ਰਹੇਗੀ।

Advertisement
Advertisement
Advertisement
Advertisement
Scroll to Top