Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 10:17 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਪ੍ਰਧਾਨਗੀ ‘ਚ ਹੋਈ ਸੰਗਰੂਰ ਦੇ ਬੈਂਕਾਂ ਦੀ ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ ਦੀ ਮੀਟਿੰਗ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਪ੍ਰਧਾਨਗੀ ‘ਚ ਹੋਈ ਸੰਗਰੂਰ ਦੇ ਬੈਂਕਾਂ ਦੀ ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ ਦੀ ਮੀਟਿੰਗ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਪ੍ਰਧਾਨਗੀ ‘ਚ ਹੋਈ ਸੰਗਰੂਰ ਦੇ ਬੈਂਕਾਂ ਦੀ ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ ਦੀ ਮੀਟਿੰਗ
ਸੰਗਰੂਰ, 26 ਸਤੰਬਰ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ ਦੀ ਮੀਟਿੰਗ ਹੋਈ। ਇਸ ਮੌਕੇ ਲੀਡ ਜ਼ਿਲ੍ਹਾ ਮੈਨੇਜਰ ਸੰਜੀਵ ਅਗਰਵਾਲ ਨੇ ਡੀਐਲਆਰਸੀ ਮੀਟਿੰਗ ਦਾ ਏਜੰਡਾ ਪੇਸ਼ ਕੀਤਾ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਬੈਂਕਾਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਸਪਾਂਸਰਡ ਸਕੀਮਾਂ ਦੇ ਕਰਜ਼ਿਆਂ ਦੀਆਂ ਅਰਜ਼ੀਆਂ ਪਹਿਲ ਦੇ ਆਧਾਰ ‘ਤੇ ਨਿਪਟਾਉਣ। ਉਨ੍ਹਾਂ ਨੇ ਤਰਜੀਹੀ ਖੇਤਰ ਦੇ ਵਿਕਾਸ ਵਿੱਚ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਬੈਂਕਾਂ ਦੀ ਪ੍ਰਸ਼ੰਸਾ ਵੀ ਕੀਤੀ ਅਤੇ ਹਦਾਇਤ ਕੀਤੀ ਕਿ ਹੋਰ ਤਰਜੀਹੀ ਖੇਤਰਾਂ ਵਿੱਚ ਵੀ ਕਾਰਗੁਜ਼ਾਰੀ ਵਿੱਚ ਸੁਧਾਰ ਕਰਨਾ ਚਾਹੀਦਾ ਹੈ । ਡੀ.ਸੀ ਸੰਦੀਪ ਰਿਸ਼ੀ ਨੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵੀ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਚਲਾਈ ਮੁਹਿੰਮ ਦਾ ਹਿੱਸਾ ਬਣਨ । ਇਸ ਮੌਕੇ ਐਲ.ਡੀ.ਓ ਆਰ.ਬੀ.ਆਈ. ਸੁਰਿੰਦਰ ਕੁਮਾਰ ਨੇ ਬੈਂਕਾਂ ਨੂੰ ਕਿਹਾ ਕਿ ਸ਼ਾਖਾਵਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਰੁਟੀਨ ਬੈਂਕਿੰਗ ਸੰਚਾਲਨ ਵਿੱਚ ਲੋਕਾਂ ਨੂੰ ਡਿਜੀਟਲ ਢੰਗ ਅਪਣਾਉਣ ਲਈ ਉਤਸ਼ਾਹਿਤ ਕਰਨ ਪਰ ਇਸ ਤੋਂ ਇਲਾਵਾ ਬੈਂਕਾਂ ਨੂੰ ਲੋਕਾਂ ਨੂੰ ਡਿਜੀਟਲ ਧੋਖਾਧੜੀ ਤੋਂ ਸੁਚੇਤ ਕਰਨ ਲਈ ਵੀ ਜਾਗਰੂਕ ਕਰਨਾ ਚਾਹੀਦਾ ਹੈ । ਡੀਡੀਐਮ ਨਾਬਾਰਡ ਗੁਰਪ੍ਰੀਤ ਸਿੰਘ ਨੇ ਖੇਤੀਬਾੜੀ ਅਤੇ ਇਸ ਨਾਲ ਸਬੰਧਤ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਐਫ.ਪੀ.ਓਜ਼ ਲਈ ਜ਼ਿਲ੍ਹਾ ਪੱਧਰੀ ਨਿਗਰਾਨੀ ਕਮੇਟੀ ਦੀ ਮੀਟਿੰਗ ਦਾ ਏਜੰਡਾ ਵੀ ਪੇਸ਼ ਕੀਤਾ। ਡਾਇਰੈਕਟਰ ਆਰ ਸੇਟੀ ਸੰਗਰੂਰ ਦਿਲੀਪ ਕੁਮਾਰ ਨੇ ਵੀ ਜ਼ਿਲ੍ਹਾ ਪੱਧਰੀ ਆਰ ਸੇਟੀ ਸਲਾਹਕਾਰ ਕਮੇਟੀ ਦਾ ਏਜੰਡਾ ਪੇਸ਼ ਕੀਤਾ ।

Advertisement
Advertisement
Advertisement
Advertisement
Scroll to Top