Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 10:18 am

+91 90915 01313 , +91 90916 01313

punjabbanni@gmail.com
punjabbani@yahoo.com

ਸਮਾਜ ਨੂੰ ਸਹੀ ਅਗਵਾਈ ਧਰਮੀ ਲੋਕ ਹੀ ਦੇ ਸਕਦੇ ਹਨ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਸਮਾਜ ਨੂੰ ਸਹੀ ਅਗਵਾਈ ਧਰਮੀ ਲੋਕ ਹੀ ਦੇ ਸਕਦੇ ਹਨ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਸਮਾਜ ਨੂੰ ਸਹੀ ਅਗਵਾਈ ਧਰਮੀ ਲੋਕ ਹੀ ਦੇ ਸਕਦੇ ਹਨ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ
ਸੰਤ ਬਾਬਾ ਮੰਗਲ ਸਿੰਘ ਦੀ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ ਗਈ
ਅੰਮ੍ਰਿਤਸਰ 26 ਸਤੰਬਰ : ਮਹਾਨ ਸਖਸ਼ੀਅਤਾਂ ਦੇ ਪਰਉਪਕਾਰਾਂ ਨੂੰ ਜਿਹੜੇ ਲੋਕ ਮਾਰਗ ਦਰਸ਼ਨ ਬਣਾ ਕੇ ਜਿਉਂਦੇ ਹਨ ਉਨ੍ਹਾਂ ਦਾ ਜੀਵਨ ਸੁਹੇਲਾ ਹੋ ਜਾਂਦਾ ਹੈ। ਕਾਰ ਸੇਵਾਵਾਂ ਰਾਹੀਂ ਸੇਵਾ ਕਰਨ ਵਾਲੇ ਮਹਾਂਪੁਰਸ਼ ਨੇ ਵੱਡੇ ਯਾਦਗਾਰੀ ਕਾਰਜ ਕੀਤੇ ਤੇ ਕਰ ਰਹੇ ਹਨ । ਸਮੁੱਚੇ ਲੋਕਾਂ ਨੂੰ ਉਨ੍ਹਾਂ ਦੇ ਪਦ ਚਿਨ੍ਹਾਂ ਤੇ ਚੱਲਣ ਲਈ ਯਤਨ ਕਰਨੇ ਚਾਹੀਦੇ ਹਨ। ਇਹ ਵਿਚਾਰ ਅੱਜ ਗੁਰਦੁਆਰਾ ਸਤਲਾਣੀ ਸਾਹਿਬ ਬਾਬਾ ਕੁੰਮਾ ਸਿੰਘ ਯਾਦਗਾਰੀ ਇੰਜ਼ਿਨੀਅਰਿੰਗ ਕਾਲਜ ਵਿਖੇ ਸੰਤ ਬਾਬਾ ਮੰਗਲ ਸਿੰਘ ਕਾਰ ਸੇਵਾ ਵਾਲਿਆਂ ਦੀ 23ਵੀਂ ਸਲਾਨਾ ਬਰਸੀ ਮੌਕੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਮੁਖੀ ਬੁੱਢਾ ਦਲ 96 ਕਰੋੜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਸਮ ਪਾਤਸ਼ਾਹ ਵੱਲੋਂ ਬਖਸ਼ਿਸ਼ ਮਰਯਾਦਾ ਦਾ ਸਮੁੱਚੇ ਪੰਥ ਦੀਆਂ ਜਥੇਬੰਦੀਆਂ, ਸੰਸਥਾਵਾਂ, ਧਾਰਮਿਕ ਸੰਪਰਦਾਵਾਂ ਨੂੰ ਇਨਬਿਨ ਪਾਲਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਨਿਸ਼ਾਨ ਸਾਹਿਬਾਨ ਦਾ ਇਕੋ ਰੰਗ ਨਿਲੰਬਰੀ ਧਾਰਾ (ਨੀਲਾ) ਹੀ ਕਰ ਦਿਓ ਸਾਰੇ ਝਮੇਲੇ ਤੇ ਸ਼ੰਕੇ ਖਤਮ ਹੋ ਜਾਣਗੇ । ਉਨ੍ਹਾਂ ਸਮੁੱਚੀਆਂ ਜਥੇਬੰਦੀਆਂ ਸੰਸਥਾਵਾਂ ਨੂੰ ਇੱਕ ਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਨਾਲ ਹੀ ਕਿਹਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਣ ਵਾਲੇ ਫੈਸਲੇ ਦਲੇਰੀ ਪੰਥਕ ਸੁਰ ਤੇ ਗੁਰੂ ਦੀ ਭੈਭਾਵਨੀ ਅਤੇ ਪੰਥਕ ਦਿਸ਼ਾ ਵਿੱਚ ਚੜਦੀਕਲਾ ਵਾਲੇ ਲਏ ਜਾਣ। ਉਨ੍ਹਾਂ ਅਕਾਲੀ ਬਾਬਾ ਫੂਲਾ ਸਿੰਘ ਦੀ ਮਿਸਾਲ ਦੇਂਦਿਆਂ ਮੌਜੂਦਾ ਜਥੇਦਾਰਾਂ ਨੂੰ ਉਨ੍ਹਾਂ ਤੋਂ ਸੇਧ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਬਾਬਾ ਮੰਗਲ ਸਿੰਘ ਦੀਆਂ ਘਾਲਨਾਵਾਂ ਨੂੰ ਅੱਗੇ ਤੌਰਨ ਤੇ ਸੰਭਾਲਣ ਲਈ ਬਾਬਾ ਗੁਰਪਿੰਦਰ ਸਿੰਘ ਵਡਾਲਾ ਤੇ ਉਨ੍ਹਾਂ ਦੇ ਸਪੁੱਤਰ ਬਾਬਾ ਇੰਦਰਬੀਰ ਸਿੰਘ ਡੱਟ ਕੇ ਸੇਵਾ ਨਿਭਾ ਰਹੇ ਹਨ, ਬੁੱਢਾ ਦਲ ਦੇ ਪ੍ਰਬੰਧ ਹੇਠ ਛਾਉਣੀ ਗੁ: ਅਗਾੜਾ, ਪਛਾੜਾ ਦੀ ਸੇਵਾ ਲਈ ਸੰਗਤਾਂ ਇਨ੍ਹਾਂ ਨੂੰ ਪੂਰਨ ਸਹਿਯੋਗ ਦੇ ਰਹੀਆਂ ਹਨ । ਉਨ੍ਹਾਂ ਕਿਹਾ ਕਿ ਸੰਤ ਬਾਬਾ ਮੰਗਲ ਸਿੰਘ ਕਾਰ ਸੇਵਾ ਵਾਲਿਆਂ ਦੀ ਬਰਸੀ ਪੂਰਨ ਸਰਧਾ ਭਾਵਨਾ ਤੇ ਸਤਿਕਾਰ ਸਹਿਤ ਮਨਾਈ ਗਈ ਹੈ । ਇਸ ਮੌਕੇ ਸਮੂਹ ਪ੍ਰਬੰਧਕਾਂ ਵੱਲੋਂ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੂੰ ਸਾਂਝੇ ਤੌਰ ਤੇ ਸਨਮਾਨਤ ਕੀਤਾ ਗਿਆ। ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਸਮਾਗਮ ‘ਚ ਪੁਜੇ ਬਾਬਾ ਜੋਗਾ ਸਿੰਘ ਕਰਨਾਲਵਾਲੇ, ਬਾਬਾ ਮੇਜਰ ਸਿੰਘ ਸੋਢੀ ਦਸ਼ਮੇਸ਼ ਤਰਨਾ ਦਲ, ਬਾਬਾ ਗੁਰਮੁੱਖ ਸਿੰਘ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਗੁਰਸ਼ੇਰ ਸਿੰਘ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਚਰਨਜੀਤ ਸਿੰਘ ਸੁਰਸਿੰਘ, ਬਾਬਾ ਤਰਲੋਕ ਸਿੰਘ, ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਬਾਬਾ ਲੋਕਦੀਪ ਸਿੰਘ ਐਡਵੋਕੇਟ ਨਿੱਕੇ ਘੁੰਮਣ, ਬਾਬਾ ਮਾਹਣਾ ਸਿੰਘ ਗੁਰੂ ਨਾਨਕ ਦਲ ਮੜੀਆਂ ਵਾਲਾ, ਗਿ. ਤੇਜਵੀਰ ਸਿੰਘ, ਬਾਬਾ ਸੁਖਦੇਵ ਸਿੰਘ ਦਮਦਮੀ ਟਕਸਾਲ, ਬਾਬਾ ਗਗਨਦੀਪ ਸਿੰਘ ਆਦਿ ਨੂੰ ਸਿਰਪਾਓ ਦੀ ਬਖਸ਼ਿਸ਼ ਨਾਲ ਸਨਮਾਨਿਤ ਕੀਤਾ ਗਿਆ ।

Advertisement
Advertisement
Advertisement
Advertisement
Scroll to Top