Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 6:38 am

+91 90915 01313 , +91 90916 01313

punjabbanni@gmail.com
punjabbani@yahoo.com

ਮਾਨ ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ : ਹਰਜੋਤ ਸਿੰਘ ਬੈਂਸ

ਮਾਨ ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ : ਹਰਜੋਤ ਸਿੰਘ ਬੈਂਸ

ਮਾਨ ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ : ਹਰਜੋਤ ਸਿੰਘ ਬੈਂਸ
7698 ਲੜਕੀਆਂ ਅਤੇ 2740 ਲੜਕਿਆਂ ਲਈ ਵਰਦਾਨ ਬਣੀ ਸਕੂਲ ਬੱਸ ਸਰਵਿਸ
ਚੰਡੀਗੜ੍ਹ, 26 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਅਤੇ ਉਨ੍ਹਾਂ ਦੇ ਡਰਾਪ ਆਊਟ ਨੂੰ ਘਟਾਉਣ ਦੇ ਮਕਸਦ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਸ਼ੁਰੂ ਕੀਤੀ ਗਈ ਬੱਸ ਸਰਵਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਜੀਵਨ ਵਿੱਚ ਉਸਾਰੂ ਤਬਦੀਲੀ ਆਈ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਤਕਰੀਬਨ 200 ਸਕੂਲਾਂ ਵਿੱਚ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ ਜਿਹਨਾਂ ਵਿੱਚੋਂ 118 ਸਕੂਲ ਆਫ਼ ਐਮੀਨੈਂਸ ਹਨ। ਇਨ੍ਹਾਂ ਸਕੂਲਾਂ ਦੇ 10448 ਵਿਦਿਆਰਥੀ ਜਿਹਨਾਂ ਵਿੱਚੋਂ 7698 ਲੜਕੀਆਂ ਅਤੇ 2740 ਲੜਕਿਆਂ ਨੂੰ ਟਰਾਂਸਪੋਰਟ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ । ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਦੀਆਂ 4304 ਵਿਦਿਆਰਥਣਾਂ 10 ਤੋਂ 20 ਕਿਲੋਮੀਟਰ ਦੀ ਸਫਰ ਸਹੂਲਤ ਦਾ ਲਾਭ ਲੈ ਰਹੀਆਂ ਹਨ ਜਦਕਿ 1002 ਵਿਦਿਆਰਥਣਾਂ 20 ਕਿਲੋਮੀਟਰ ਤੋਂ ਵੱਧ ਦਾ ਸਫਰ ਸਹੂਲਤ ਦਾ ਲਾਭ ਲੈ ਰਹੀਆਂ ਹਨ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਸਭ ਤੋਂ ਵੱਧ ਫਿਰੋਜ਼ਪੁਰ ਜ਼ਿਲ੍ਹੇ ਦੇ ਜੀਰਾ ਸਥਿਤ ਐਸ.ਜੀ.ਆਰ.ਐਮ ਗਰਲਜ਼ ਸਕੂਲ ਦੀਆਂ 712 ਵਿਦਿਆਰਥਣਾਂ ਬੱਸ ਸਹੂਲਤ ਲਾਭ ਲੈ ਰਹੀਆਂ ਹਨ ਜਦਕਿ ਇਹਨਾਂ ਤੋਂ ਬਾਅਦ ਦੂਸਰੇ ਨੰਬਰ ‘ਤੇ ਬਠਿੰਡਾ ਦੇ ਮਾਲ ਰੋਡ ‘ਤੇ ਸਥਿਤ ਸਰਕਾਰੀ ਸਕੂਲ ਦੀਆਂ 645 ਲੜਕੀਆਂ, ਗਰਲਜ਼ ਸਕੂਲ, ਨਹਿਰੂ ਗਾਰਡਨ ਗਰਲਜ਼ ਸਕੂਲ, ਜਲੰਧਰ ਦੀਆਂ 466, ਕੋਟਕਪੂਰਾ 399, ਸਰਕਾਰੀ ਕੰਨਿਆ ਸਕੂਲ, ਆਨੰਦਪੁਰ ਸਾਹਿਬ ਦੀਆਂ 300 ਵਿਦਿਆਰਥਣਾਂ ਅਤੇ ਫਤਹਿਗੜ੍ਹ ਸਾਹਿਬ ਦੇ ਕੰਨਿਆ ਸਕੂਲ, ਗੋਬਿੰਦਗੜ੍ਹ ਦੀਆਂ 200 ਵਿਦਿਆਰਥਣਾਂ ਇਸ ਸਹੂਲਤ ਦਾ ਲਾਭ ਲੈ ਰਹੀਆਂ ਹਨ । ਉਨ੍ਹਾਂ ਕਿਹਾ ਕਿ ਇਸ ਸਹੂਲਤ ਸਦਕਾ ਵਿਦਿਆਰਥਣਾਂ ਦੇ ਸਕੂਲ ਸਿੱਖਿਆ ਅੱਧ ਵਿਚਕਾਰ ਛੱਡਣ ਦੇ ਰੁਝਾਨ ਨੂੰ ਵੀ ਠੱਲ ਪਈ ਹੈ ਅਤੇ ਪੰਜਾਬ ਸਰਕਾਰ ਇਸ ਸਹੂਲਤ ਦਾ ਦਾਇਰਾ ਹੌਲੀ-ਹੌਲੀ ਵਧਾ ਰਹੀ ਹੈ ।

Advertisement
Advertisement
Advertisement
Advertisement
Scroll to Top