Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:02 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਕਿਸਾਨ ਏਕਤਾ ਯੂਨੀਅਨ ਸਿੱਧੂਪੁਰ ਕੀਤਾ ਪਟਿਆਲਾ ਰਾਜਪੁਰਾ ਰੋਡ ’ਤੇ ਬਣੇ ਟੋਲ ਪਲਾਜ਼ਾ ਜਾਮ ਕਰਕੇ ਰੋਸ ਪ੍ਰਦਰਸ਼ਨ

ਭਾਰਤੀ ਕਿਸਾਨ ਏਕਤਾ ਯੂਨੀਅਨ ਸਿੱਧੂਪੁਰ ਕੀਤਾ ਪਟਿਆਲਾ ਰਾਜਪੁਰਾ ਰੋਡ ’ਤੇ ਬਣੇ ਟੋਲ ਪਲਾਜ਼ਾ ਜਾਮ ਕਰਕੇ ਰੋਸ ਪ੍ਰਦਰਸ਼ਨ

ਭਾਰਤੀ ਕਿਸਾਨ ਏਕਤਾ ਯੂਨੀਅਨ ਸਿੱਧੂਪੁਰ ਕੀਤਾ ਪਟਿਆਲਾ ਰਾਜਪੁਰਾ ਰੋਡ ’ਤੇ ਬਣੇ ਟੋਲ ਪਲਾਜ਼ਾ ਜਾਮ ਕਰਕੇ ਰੋਸ ਪ੍ਰਦਰਸ਼ਨ
ਪਟਿਆਲਾ : ਸੂਬੇ ਭਰ ਵਿੱਚ ਕਿਸਾਨ ਆਗੂਆਂ ਵੱਲੋਂ ਸਰਕਾਰ ਖਿਲਾਫ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਅਤੇ ਧਰਨੇ ਪ੍ਰਦਰਸ਼ਨਾਂ ਦੇ ਚਲਦਿਆਂ ਭਾਰਤੀ ਕਿਸਾਨ ਏਕਤਾ ਯੂਨੀਅਨ ਸਿੱਧੂਪੁਰ ਨੇ ਪਟਿਆਲਾ ਰਾਜਪੁਰਾ ਰੋਡ ’ਤੇ ਬਣੇ ਟੋਲ ਪਲਾਜ਼ਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ।ਯੂਨੀਅਨ ਆਗੂਆਂ ਆਖਿਆ ਕਿ ਮੁਸਤਰਕਾ ਦੀ ਜ਼ਮੀਨ ਦੇ ਮਾਲਕੀ ਹੱਕ ਨੂੰ ਲੈ ਕੇ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ, ਜਿਸ ਤਹਿਤ ਫਿਰੋਜ਼ਪੁਰ ਡੀਸੀ ਦਫ਼ਤਰ ਅੱਗੇ ਇੱਕ ਮਹੀਨੇ ਤੋਂ ਭੁੱਖ ਹੜਤਾਲ `ਤੇ ਬੈਠੇ ਸਾਡੇ ਕਿਸਾਨ ਦਾਰਾ ਸਿੰਘ ਨੂੰ ਜ਼ਬਰਦਸਤੀ ਪੁਲਿਸ ਵੱਲੋਂ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਸਰਕਾਰਾਂ ਨੇ ਕਿਸਾਨਾਂ ਨੂੰ ਜ਼ਮੀਨਾਂ ਵਾਹੁਣ ਅਤੇ ਵੱਧ ਤੋਂ ਵੱਧ ਫ਼ਸਲਾਂ ਪੈਦਾ ਕਰਨ ਲਈ ਕਿਹਾ ਸੀ। ਉਸੇ ਸਮੇਂ ਸਰਕਾਰ ਨੇ ਕਿਹਾ ਸੀ ਕਿ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿੱਤੇ ਜਾਣਗੇ, ਪਰ ਅੱਜ ਕਿਸਾਨਾਂ ਤੋਂ ਜ਼ਮੀਨਾਂ ਖੋਹੀਆਂ ਜਾ ਰਹੀਆਂ ਹਨ ਤੇ ਧੱਕਾ ਵੀ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਅੱਜ ਸਰਕਾਰ ਵੱਲੋਂ ਪੈਸੇ ਭਰਨ ਲਈ ਵੀ ਕਿਹਾ ਜਾ ਰਿਹਾ ਹੈ, ਜੋ ਕਿ ਸਰਾਸਰ ਗਲਤ ਹੈ।ਕਿਸਾਨ ਆਗੂਆਂ ਨੇ ਕਿਹਾ ਕਿ 70-70 ਸਾਲ ਪੁਰਾਣੀਆਂ ਗਰਦੋਰੀਆਂ ਤੋੜੀਆਂ ਜਾ ਰਹੀਆਂ ਹਨ। ਉੱਥੇ ਧਾਰਾ 45 ਲਗਾ ਦਿੱਤੀ ਗਈ ਹੈ। ਸ਼ਰੇਆਮ ਕਿਸਾਨਾਂ ਦੇ ਨਾਲ ਧੱਕਾ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦੇ ਮਜਬੂਰਨ ਸਾਨੂੰ ਰੋਡ ਜਾਮ ਕਰਨੇ ਪੈ ਰਹੇ ਹਨ ।

Advertisement
Advertisement
Advertisement
Advertisement
Scroll to Top