Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:57 pm

+91 90915 01313 , +91 90916 01313

punjabbanni@gmail.com
punjabbani@yahoo.com

ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਆਸਾਨੀ ਨਾਲ ਉਪਲੱਬਧ ਕਰਵਾਉਣ ਲਈ "ਉੱਨਤ ਕਿਸਾਨ" ਮੋਬਾਈਲ ਐਪ ਲਾਂਚ

ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਆਸਾਨੀ ਨਾਲ ਉਪਲੱਬਧ ਕਰਵਾਉਣ ਲਈ "ਉੱਨਤ ਕਿਸਾਨ" ਮੋਬਾਈਲ ਐਪ ਲਾਂਚ

ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਆਸਾਨੀ ਨਾਲ ਉਪਲੱਬਧ ਕਰਵਾਉਣ ਲਈ “ਉੱਨਤ ਕਿਸਾਨ” ਮੋਬਾਈਲ ਐਪ ਲਾਂਚ
ਉੱਨਤ ਕਿਸਾਨ ਐਪ ਪੰਜਾਬ ਦੇ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਵਰਦਾਨ ਹੋਵੇਗੀ ਸਾਬਤ: ਗੁਰਮੀਤ ਸਿੰਘ ਖੁੱਡੀਆਂ
ਮਸ਼ੀਨਾਂ ਦੀ ਸੌਖੀ ਉਪਲੱਬਧਤਾ ਲਈ 1.30 ਲੱਖ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਨੂੰ ਕੀਤਾ ਮੈਪ
ਸੀ.ਆਰ.ਐਮ. ਮਸ਼ੀਨਾਂ ਦੀ ਬੁਕਿੰਗ ਪ੍ਰਕਿਰਿਆ ਵਿੱਚ ਕਿਸਾਨਾਂ ਦੀ ਸਹਾਇਤਾ ਲਈ 5 ਹਜ਼ਾਰ ਤੋਂ ਵੱਧ ਫੈਸਿਲੀਟੇਟਰ/ਨੋਡਲ ਅਧਿਕਾਰੀ ਤਾਇਨਾਤ
ਚੰਡੀਗੜ੍ਹ, 26 ਸਤੰਬਰ : ਸੂਬੇ ਵਿੱਚ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ “ਉੱਨਤ ਕਿਸਾਨ” ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਆਸਾਨੀ ਨਾਲ ਉਪਲੱਬਧ ਕਰਵਾਈਆਂ ਜਾ ਸਕਣ।
ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਸੀ.ਆਰ.ਐਮ. ਮਸ਼ੀਨਾਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਐਪ ‘ਤੇ ਕਿਸਾਨਾਂ ਲਈ 1.30 ਲੱਖ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਨੂੰ ਮੈਪ ਕੀਤਾ ਗਿਆ ਹੈ। ਇਸ ਮੋਬਾਈਲ ਐਪਲੀਕੇਸ਼ਨ ਰਾਹੀਂ ਕਿਸਾਨ ਆਪਣੇ ਆਸ-ਪਾਸ ਉਪਲਬਧ ਮਸ਼ੀਨ ਆਸਾਨੀ ਨਾਲ ਬੁੱਕ ਕਰਵਾ ਸਕਦੇ ਹਨ। ਮਸ਼ੀਨ ਦੀ ਵਰਤੋਂ ਦੀ ਨਿਗਰਾਨੀ ਕਰਨ ਅਤੇ ਕਿਸਾਨਾਂ ਵੱਲੋਂ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਕੀਤੀਆਂ ਗਈਆਂ ਸਾਰੀਆਂ ਗਤੀਵਿਧੀਆਂ ਦਾ ਦਸਤਾਵੇਜ਼ੀਕਰਨ ਕਰਨ ਲਈ ਹਰੇਕ ਮਸ਼ੀਨ ਨੂੰ ਕਾਸ਼ਤਯੋਗ ਜ਼ਮੀਨ ਦੇ ਖੇਤਰ ਅਨੁਸਾਰ ਜੀਓ-ਟੈਗ ਕੀਤਾ ਗਿਆ ਹੈ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮਸ਼ੀਨਾਂ ਦੀ ਬੁਕਿੰਗ ਪ੍ਰਕਿਰਿਆ ਵਿੱਚ ਕਿਸਾਨਾਂ ਦੀ ਸਹਾਇਤਾ ਲਈ 5,000 ਤੋਂ ਵੱਧ ਫੈਸਿਲੀਟੇਟਰ/ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਇਸ ਐਪ ਰਾਹੀਂ ਪ੍ਰਾਈਵੇਟ ਵਿਅਕਤੀ, ਜਿਹਨਾਂ ਕੋਲ ਸੀ.ਆਰ.ਐਮ. ਮਸ਼ੀਨਾਂ, ਅਤੇ ਬੇਲਰ ਐਗਰੀਗੇਟਰ ਹਨ, ਇਸ ਐਪ ‘ਤੇ ਰਜਿਸਟਰੇਸ਼ਨ ਕਰਾ ਕੇ ਆਪਣੀਆਂ ਮਸ਼ੀਨਾਂ ਨੂੰ ਖੇਤੀਬਾੜੀ ਉਦੇਸ਼ਾਂ ਲਈ ਦੇ ਸਕਦੇ ਹਨ।
ਸੂਬੇ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਤੋਂ ਵਾਤਾਵਰਨ ਨੂੰ ਬਚਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਇਸ ਮੋਬਾਈਲ ਐਪ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ https://play.google.com/store/apps/details?id=com.app.unnatkisan ਅਤੇ ਐਪਲ ਐਪ ਸਟੋਰ https://apps.apple.com/in/app/unnat-kisan/id6451381977 ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।
ਇਸ ਮੌਕੇ ਖੇਤੀਬਾੜੀ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਅਤੇ ਆਈ.ਟੀ. ਵਿੰਗ ਦੀ ਟੀਮ ਵੀ ਮੌਜੂਦ ਸੀ।

Advertisement
Advertisement
Advertisement
Advertisement
Scroll to Top