Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 8:28 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਚ ਵਿੱਚ ਚੋਣਾਂ ਸਮੇਂ ਨਿਘਾਰ ਆ ਜਾਂਦਾ ਹੈ : ਭੂਪੇਸ਼ ਬਘੇਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਚ ਵਿੱਚ ਚੋਣਾਂ ਸਮੇਂ ਨਿਘਾਰ ਆ ਜਾਂਦਾ ਹੈ : ਭੂਪੇਸ਼ ਬਘੇਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਚ ਵਿੱਚ ਚੋਣਾਂ ਸਮੇਂ ਨਿਘਾਰ ਆ ਜਾਂਦਾ ਹੈ : ਭੂਪੇਸ਼ ਬਘੇਲ
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਿਆਨਬਾਜ਼ੀ ਨੂੰ ਲੈ ਕੇ ਉਨ੍ਹਾਂ ’ਤੇ ਨਿਸ਼ਾਨਾ ਸੇਧਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਚ ਵਿੱਚ ਚੋਣਾਂ ਸਮੇਂ ਨਿਘਾਰ ਆ ਜਾਂਦਾ ਹੈ, ਜਿਸ ਕਾਰਨ ਚੋਣ ਪ੍ਰਚਾਰ ਦੌਰਾਨ ਅਜਿਹੀ ਸ਼ਬਦਾਵਲੀ ਦੀ ਵਰਤੋਂ ਕਰਦੇ ਹਨ, ਜੋ ਪ੍ਰਧਾਨ ਮੰਤਰੀ ’ਤੇ ਅਹੁਦੇ ’ਤੇ ਬੈਠੇ ਸ਼ਖਸ ਇਹ ਸਹੀ ਨਹੀਂ। ਭੂਪੇਸ਼ ਬਘੇਲ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ । ਉਨ੍ਹਾਂ ਕਿਹਾ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚੋਣਾਂ ਸਮੇਂ ਕਥਿਤ ਤੌਰ ’ਤੇ ਲੋਕਾਂ ਦੇ ਧਰਮ ਤੇ ਜਾਤ ਬਾਰੇ ਸ਼ਬਾਦਵਲੀ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਪ੍ਰਧਾਨ ਮੰਤਰੀ ਨੂੰ ਅਜਿਹੀ ਭਾਸ਼ਾ ਦੀ ਵਰਤੋਂ ਨਹੀਂ ਕਰਨੀ ਚਾਹੀਦੀ।’ ਕਾਂਗਰਸੀ ਆਗੂ ਨੇ ਕਿਹਾ ਕਿ ਸੂਬੇ ਦੇ ਕਿਸਾਨ, ਜਵਾਨ ਤੇ ਪਹਿਲਵਾਨ ਭਾਜਪਾ ਤੋਂ ਨਾਰਾਜ਼ ਹਨ, ਜੋ 5 ਅਕਤੂਬਰ ਨੂੰ ਮਤਦਾਨ ਦੌਰਾਨ ਭਾਜਪਾ ਨੂੰ ਕਰਾਰਾ ਜਵਾਬ ਦੇਣਗੇੇ।ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਨੂੰ ਕਿਸਾਨਾਂ ਦੇ ਰੋਸ ਕਰਕੇ ਤਿੰਨ ਖੇਤੀ ਕਾਨੂੰਨ ਵਾਪਸ ਲੈਣੇ ਪਏ ਸਨ ਪਰ ਹੁਣ ਭਾਜਪਾ ਮੁੜ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਰਾਹੀਂ ਤਿੰਨੋਂ ਖੇਤੀ ਕਾਨੂੰਨ ਵਾਪਸ ਲਿਆਉਣ ਦਾ ਪਿੜ ਤਿਆਰ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਇਸੇ ਕਰਕੇ ਕੰਗਨਾ ਰਣੌਤ ਦੇ ਬਿਆਨ ਦਾ ਦੇਸ਼ ਭਰ ਵਿੱਚ ਵਿਰੋਧ ਹੋਣ ਦੇ ਬਾਵਜੂਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਢਾ ਸਣੇ ਕਿਸੇ ਵੀ ਕੌਮੀ ਆਗੂ ਵੱਲੋਂ ਪਾਰਟੀ ਦੀ ਸੰਸਦ ਮੈਂਬਰ ਨੂੰ ਕੁਝ ਵੀ ਨਹੀਂ ਕਿਹਾ ਗਿਆ। ਉਨ੍ਹਾਂ ਕਿਹਾ ਕਿ ਭਾਜਪਾ ਹਾਈਕਮਾਂਡ ਨੂੰ ਕੰਗਨਾ ਦੇ ਬਿਆਨ ਬਾਰੇ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।

Advertisement
Advertisement
Advertisement
Advertisement
Scroll to Top