Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 19 Oct 2026 | 11:16 am

+91 90915 01313 , +91 90916 01313

punjabbanni@gmail.com
punjabbani@yahoo.com

ਜਲੰਧਰ ਫਾਸਟ ਟਰੈਕ ਕੋਰਟ ਨੇ ਸੁਣਾਈ 12 ਸਾਲਾਂ ਮਾਸੂਮ ਨੂੰ ਜਬਰ-ਜਨਾਹ ਤੋਂ ਬਾਅਦ ਕਤਲ ਕਰਨ ਦੇ ਮਾਮਲੇ ਦੇ ਵਿੱਚ ਦੋਸ਼ੀ ਨੂੰ ਫਾਂਸੀ ਦੀ ਸਜ਼ਾ

ਜਲੰਧਰ ਫਾਸਟ ਟਰੈਕ ਕੋਰਟ ਨੇ ਸੁਣਾਈ 12 ਸਾਲਾਂ ਮਾਸੂਮ ਨੂੰ ਜਬਰ-ਜਨਾਹ ਤੋਂ ਬਾਅਦ ਕਤਲ ਕਰਨ ਦੇ ਮਾਮਲੇ ਦੇ ਵਿੱਚ ਦੋਸ਼ੀ ਨੂੰ ਫਾਂਸੀ ਦੀ ਸਜ਼ਾ

ਜਲੰਧਰ ਫਾਸਟ ਟਰੈਕ ਕੋਰਟ ਨੇ ਸੁਣਾਈ 12 ਸਾਲਾਂ ਮਾਸੂਮ ਨੂੰ ਜਬਰ-ਜਨਾਹ ਤੋਂ ਬਾਅਦ ਕਤਲ ਕਰਨ ਦੇ ਮਾਮਲੇ ਦੇ ਵਿੱਚ ਦੋਸ਼ੀ ਨੂੰ ਫਾਂਸੀ ਦੀ ਸਜ਼ਾ
ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰ ਦੀ ਫਾਸਟ ਟਰੈਕ ਕੋਰਟ ਨੇ 12 ਸਾਲਾਂ ਮਾਸੂਮ ਨੂੰ ਜਬਰ-ਜਨਾਹ ਤੋਂ ਬਾਅਦ ਕਤਲ ਕਰਨ ਦੇ ਮਾਮਲੇ ਦੇ ਵਿੱਚ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਕੋਰਟ ਵੱਲੋਂ ਸੁਣਾਈ ਗਈ ਸਖਤ ਸਜ਼ਾ ਦੇ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ ਜਿੰਨੀ ਦੇਰ ਤੱਕ ਦੋਸ਼ੀ ਦੀ ਜਾਨ ਨਹੀਂ ਨਿਕਲਦੀ ਫਾਂਸੀ `ਤੇ ਹੀ ਲਟਕਦਾ ਰਹਿਣ ਦਿੱਤਾ ਜਾਵੇ। ਦੱਸਣਯੋਗ ਹੈ ਕਿ ਮਾਮਲਾ ਫਰਵਰੀ 2021 ਦਾ ਹੈ ਜਦੋਂ ਥਾਣਾ ਗੁਰਾਇਆਂ ਵਿੱਚ 12 ਸਾਲਾਂ ਮਾਸੂਮ ਨੂੰ ਗੁਆਂਢੀ ਵੱਲੋਂ ਅਗ਼ਵਾ ਦਾ ਕੇਸ ਦਰਜ ਕੀਤਾ ਗਿਆ ਸੀ । ਜਾਣਕਾਰੀ ਅਨੁਸਾਰ ਦੋਸ਼ੀ ਨੇ ਬੱਚੀ ਨੂੰ ਅਗਵਾ ਕਰਨ ਤੋਂ ਬਾਅਦ ਪਹਿਲਾਂ ਉਸ ਨਾਲ ਜਬਰ-ਜਨਾਹ ਸੀ ਅਤੇ ਫਿਰ ਬੱਚੀ ਨੂੰ ਆਪਣੇ ਘਰ ਵਿੱਚ ਹੀ ਕਤਲ ਕਰਕੇ ਦੱਬ ਦਿੱਤਾ ਸੀ। ਗੁਰਾਇਆ ਪੁਲਿਸ ਵੱਲੋਂ ਮਾਮਲੇ ਦੇ ਵਿੱਚ ਪਹਿਲਾਂ ਬੱਚੀ ਦੀ ਗੁਮਸ਼ੁਦਗੀ ਦਾ ਮਾਮਲਾ ਦਰਜ ਕੀਤਾ ਗਿਆ। ਪਰੰਤੂ ਜਦੋਂ ਪੁਲਿਸ ਨੇ ਬਾਰੀਕੀ ਨਾਲ ਜਾਂਚ ਕੀਤੀ ਤਾਂ ਬੱਚੀ ਦਾ ਗੁਆਂਢੀ ਗੁਰਪ੍ਰੀਤ ਗੋਪੀ ਹੀ ਦੋਸ਼ੀ ਨਿਕਲਿਆ।ਪੁਲਸ ਨੇ ਬੱਚੀ ਦੀ ਲਾਸ਼ ਗੋਪੀ ਦੇ ਘਰ ਵਿਚੋਂ ਹੀ ਬਰਾਮਦ ਕੀਤੀ, ਜਿਸ ਨੂੰ ਖੁਰਦ-ਬੁਰਦ ਕਰਨ ਲਈ ਦੱਬਿਆ ਗਿਆ ਸੀ ।ਉਪਰੰਤ ਜਦੋਂ ਲਾਸ਼ ਦਾ ਮੈਡੀਕਲ ਕਰਵਾਇਆ ਗਿਆ ਤਾਂ ਖੁਲਾਸਾ ਹੋਇਆ ਕਿ ਦਰਿੰਦੇ ਵੱਲੋਂ ਮਾਸੂਮ ਬੱਚੀ ਨਾਲ ਕਈ ਵਾਰ ਜਬਰ-ਜਨਾਹ ਕੀਤਾ ਗਿਆ ਸੀ।ਮਾਮਲੇ ਵਿੱਚ ਫਾਸਟ ਟਰੈਕ ਦੇ ਅਡੀਸ਼ਨਲ ਸੈਸ਼ਨ ਜੱਜ ਅਰਜਨਾ ਕੰਬੋਜ ਵੱਲੋਂ ਪੂਰੇ ਮਾਮਲੇ ਦੀ ਸੁਣਵਾਈ ਕੀਤੀ ਗਈ, ਜਿਸ ਤੋਂ ਬਾਅਦ ਕੋਰਟ ਵੱਲੋਂ 12 ਸਾਲਾ ਮਾਸੂਮ ਦੇ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਦੇ ਵਿੱਚ ਦੋਸ਼ੀ ਨੂੰ ਫਾਂਸੀ ਸੁਣਾਈ ਗਈ ਹੈ।

Advertisement
Advertisement
Advertisement
Advertisement
Scroll to Top