Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:19 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀਮਤੀ ਮਮਤਾ ਰਾਣੀ ਨੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਟੂਰਨਾਮੈਂਟ ਵਿੱਚ 3000 ਮੀਟਰ ਰੇਸ ਵਾਕ ਵਿੱਚ ਜਿੱਤਿਆ ਬਰਾਊਂਜ਼ ਮੈਡਲ

ਸ੍ਰੀਮਤੀ ਮਮਤਾ ਰਾਣੀ ਨੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਟੂਰਨਾਮੈਂਟ ਵਿੱਚ 3000 ਮੀਟਰ ਰੇਸ ਵਾਕ ਵਿੱਚ ਜਿੱਤਿਆ ਬਰਾਊਂਜ਼ ਮੈਡਲ

ਸ੍ਰੀਮਤੀ ਮਮਤਾ ਰਾਣੀ ਨੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਟੂਰਨਾਮੈਂਟ ਵਿੱਚ 3000 ਮੀਟਰ ਰੇਸ ਵਾਕ ਵਿੱਚ ਜਿੱਤਿਆ ਬਰਾਊਂਜ਼ ਮੈਡਲ
ਪਟਿਆਲਾ()- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਸ੍ਰੀ ਹਰਪਿੰਦਰ ਸਿੰਘ ਦੀ ਅਗਵਾਈ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਏ ਜਾ ਰਹੇ ਹਨ। ਖੇਡਾਂ ਵਤਨ ਪੰਜਾਬ ਦੀਆਂ-2024 ਦਾ ਅਥਲੈਟਿਕਸ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਨਵੀਨਰ ਸ੍ਰੀ ਗੁਰਪਾਲ ਸਿੰਘ ਦੀ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ। ਜ਼ਿਲ੍ਹਾ ਪੱਧਰੀ ਅਥਲੈਟਿਕਸ ਟੂਰਨਾਮੈਂਟ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ। ਇਸ ਟੂਰਨਾਮੈਂਟ ਵਿੱਚ ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ., ਸ.ਮਿ.ਸ.ਖੇੜੀ ਗੁੱਜਰਾਂ, ਪਟਿਆਲਾ) ਨੇ 51 ਤੋਂ 60 ਸਾਲ ਉਮਰ ਵਰਗ ਦੀ 3000 ਮੀਟਰ ਰੇਸ/ਵਾਕ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬਰਾਊਂਜ਼ ਮੈਡਲ ਹਾਸਲ ਕੀਤਾ। ਸ੍ਰੀਮਤੀ ਮਮਤਾ ਰਾਣੀ ਨੇ ਕਿਹਾ ਕਿ ਉਹ ਪਿਛਲੇ ਕੁੱਝ ਮਹੀਨਿਆਂ ਤੋਂ ਇਸ ਈਵੈਂਟ ਦੀ ਤਿਆਰੀ ਕਰ ਰਹੇ ਸਨ। ਸ੍ਰੀਮਤੀ ਮਮਤਾ ਰਾਣੀ ਨੇ ਕਿਹਾ ਕਿ ਜਦੋਂ ਤੱਕ ਉਹਨਾਂ ਦਾ ਸਰੀਰ ਸਾਥ ਦਿੰਦਾ ਰਹੇਗਾ, ਉਦੋਂ ਤੱਕ ਉਹ ਖੇਡਾਂ ਵਿੱਚ ਭਾਗ ਲੈਂਦੇ ਰਹਿਣਗੇ। ਸ੍ਰੀਮਤੀ ਮਮਤਾ ਰਾਣੀ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਕਿ ਪੰਜਾਬ ਸਰਕਾਰ ਨੇ ਉਹਨਾਂ ਨੂੰ ਫਿਰ ਤੋਂ ਖੇਡਾਂ ਵਿੱਚ ਭਾਗ ਲੈਣ ਦਾ ਮੌਕਾ ਦਿਤਾ ਹੈ। ਸ੍ਰੀਮਤੀ ਮਮਤਾ ਰਾਣੀ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੇ ਬਹੁਤ ਹੀ ਚੰਗੇ ਪ੍ਰਬੰਧ ਕੀਤੇ ਗਏ ਹਨ ਅਤੇ ਹਰ ਵਿਅਕਤੀ ਪ੍ਰਬੰਧਾਂ ਤੋਂ ਬਹੁਤ ਖੁਸ਼ ਹੈ। ਇਸ ਟੂਰਨਾਮੈਂਟ ਮੌਕੇ ਸ੍ਰੀ ਮਨਦੀਪ ਸਿੰਘ, ਸ੍ਰੀ ਪਰਮਜੀਤ ਸਿੰਘ ਸੋਹੀ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਬਲਕਾਰ ਸਿੰਘ, ਸ੍ਰੀ ਦੀਪਇੰਦਰ ਸਿੰਘ, ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਪਰਮਿੰਦਰਜੀਤ ਕੌਰ, ਸ੍ਰੀਮਤੀ ਪ੍ਰਭਜੋਤ ਕੌਰ ਅਤੇ ਕੋਚ ਸਾਹਿਬਾਨਜ਼ ਮੌਜੂਦ ਸਨ।

Advertisement
Advertisement
Advertisement
Advertisement
Scroll to Top