Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 27 Oct 2026 | 9:16 pm

+91 90915 01313 , +91 90916 01313

punjabbanni@gmail.com
punjabbani@yahoo.com

ਸਬ ਡਵੀਜਨਲ ਮੈਜਿਸਟ੍ਰੇਟ ਪ੍ਰਮੋਦ ਸਿੰਗਲਾ ਨੇ ਸ਼ਹਿਰ ਦੇ ਸਫਾਈ ਪ੍ਰਬੰਧਾਂ ਦਾ ਨਿਰੀਖਣ ਕੀਤਾ

ਸਬ ਡਵੀਜਨਲ ਮੈਜਿਸਟ੍ਰੇਟ ਪ੍ਰਮੋਦ ਸਿੰਗਲਾ ਨੇ ਸ਼ਹਿਰ ਦੇ ਸਫਾਈ ਪ੍ਰਬੰਧਾਂ ਦਾ ਨਿਰੀਖਣ ਕੀਤਾ

ਸਬ ਡਵੀਜਨਲ ਮੈਜਿਸਟ੍ਰੇਟ ਪ੍ਰਮੋਦ ਸਿੰਗਲਾ ਨੇ ਸ਼ਹਿਰ ਦੇ ਸਫਾਈ ਪ੍ਰਬੰਧਾਂ ਦਾ ਨਿਰੀਖਣ ਕੀਤਾ
ਸੁਨਾਮ ਊਧਮ ਸਿੰਘ ਵਾਲਾ, 9 ਸਤੰਬਰ: ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ਅਨੁਸਾਰ ਸਬ ਡਵੀਜ਼ਨਲ ਮੈਜਿਸਟ੍ਰੇਟ (ਐਸ.ਡੀ.ਐਮ.) ਸੁਨਾਮ ਊਧਮ ਸਿੰਘ ਵਾਲਾ ਪ੍ਰਮੋਦ ਸਿੰਗਲਾ ਨੇ ਅੱਜ ਸ਼ਹਿਰ ਦੀ ਸਾਫ਼-ਸਫ਼ਾਈ ਦੀ ਕਾਰਜਪ੍ਰਣਾਲੀ ਦਾ ਨਿਰੀਖਣ ਕੀਤਾ | ਇਸ ਦੌਰਾਨ ਐਸ.ਡੀ.ਐਮ. ਪ੍ਰਮੋਦ ਸਿੰਗਲਾ ਨੇ ਸਮੁੱਚੇ ਸ਼ਹਿਰ ਦੇ ਨਾਲ-ਨਾਲ ਬਖਸ਼ੀਵਾਲਾ ਰੋਡ ‘ਤੇ ਬਣਾਏ ਗਏ ਕੂੜਾ ਡੰਪ ਅਤੇ ਐਮ.ਆਰ.ਐਫ ਕੇਂਦਰ ਦਾ ਵੀ ਦੌਰਾ ਕੀਤਾ । ਐਸ.ਡੀ.ਐਮ. ਨੇ ਕਾਰਜ ਸਾਧਕ ਅਫ਼ਸਰ ਬਾਲਕ੍ਰਿਸ਼ਨ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀ ਸੁੰਦਰਤਾ ਬਰਕਰਾਰ ਰੱਖਣ ਅਤੇ ਸ਼ਹਿਰਵਾਸੀਆਂ ਨੂੰ ਸਾਫ-ਸੁਥਰਾ ਮਾਹੌਲ ਪ੍ਰਦਾਨ ਕਰਨ ਦੇ ਮਕਸਦ ਨਾਲ ਨਿਯਮਤ ਤੌਰ ‘ਤੇ ਸਫਾਈ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਾਰਜਸਾਧਕ ਅਫ਼ਸਰ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਘਰਾਂ ਵਿੱਚੋਂ ਕੂੜਾ ਕਰਕਟ ਇਕੱਤਰ ਕਰਨ ਸਮੇਂ ਵਰਤੇ ਜਾਣ ਵਾਲੇ ਵਾਹਨਾਂ ਵਿੱਚੋਂ ਕੂੜਾ ਕਰਕਟ ਰਸਤਿਆਂ ਵਿੱਚ ਨਾ ਖਿੱਲਰੇ ਅਤੇ ਕੂੜੇ ਦੇ ਡੰਪਾਂ ਤੋਂ ਸਮੇਂ ਸਿਰ ਕੂੜੇ ਦੀ ਚੁਕਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਸ਼ਹਿਰ ਵਾਸੀਆਂ ਨੂੰ ਗਿੱਲਾ ਅਤੇ ਸੁੱਕਾ ਕੂੜਾ ਵੱਖੋ-ਵੱਖਰਾ ਇਕੱਠਾ ਕਰਨ ਲਈ ਜਾਗਰੂਕ ਕੀਤਾ ਜਾਵੇ। ਉਹਨਾਂ ਕਿਹਾ ਕਿ ਕੂੜਾ ਇਕੱਤਰ ਕਰਨ ਲਈ ਤਾਇਨਾਤ ਟੀਮਾਂ ਕੂੜੇ ਦੇ ਯੋਗ ਪ੍ਰਬੰਧਨ ਨੂੰ ਨਾਲੋਂ ਨਾਲ ਹੀ ਯਕੀਨੀ ਬਣਾਉਣ । ਐਸਡੀਐਮ ਨੇ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਫਾਈ ਦਾ ਧਿਆਨ ਰੱਖਣ ਅਤੇ ਗਿੱਲੇ-ਸੁੱਕੇ ਕੂੜੇ ਨੂੰ ਅਲੱਗ ਅਲੱਗ ਕਰਕੇ ਹੀ ਕੂੜੇ ਦਾਨਾਂ ਵਿੱਚ ਪਾਇਆ ਜਾਵੇ ।

Advertisement
Advertisement
Advertisement
Advertisement
Scroll to Top