Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 7:43 am

+91 90915 01313 , +91 90916 01313

punjabbanni@gmail.com
punjabbani@yahoo.com

ਖ਼ਾਲਸਾ ਕਾਲਜ ਪਟਿਆਲਾ ਦੇ ਵੱਖ-ਵੱਖ ਵਿਭਾਗਾਂ ਵੱਲੋਂ ਨਵੇਂ ਵਿਦਿਆਰਥੀਆਂ ਲਈ ਕਰਵਾਏ ਗਏ ਇੰਡਕਸ਼ਨ-ਕਮ-ਓਰੀਐਂਟੇਸ਼ਨ ਪ੍ਰੋਗਰਾਮ

ਖ਼ਾਲਸਾ ਕਾਲਜ ਪਟਿਆਲਾ ਦੇ ਵੱਖ-ਵੱਖ ਵਿਭਾਗਾਂ ਵੱਲੋਂ ਨਵੇਂ ਵਿਦਿਆਰਥੀਆਂ ਲਈ ਕਰਵਾਏ ਗਏ ਇੰਡਕਸ਼ਨ-ਕਮ-ਓਰੀਐਂਟੇਸ਼ਨ ਪ੍ਰੋਗਰਾਮ

ਖ਼ਾਲਸਾ ਕਾਲਜ ਪਟਿਆਲਾ ਦੇ ਵੱਖ-ਵੱਖ ਵਿਭਾਗਾਂ ਵੱਲੋਂ ਨਵੇਂ ਵਿਦਿਆਰਥੀਆਂ ਲਈ ਕਰਵਾਏ ਗਏ ਇੰਡਕਸ਼ਨ-ਕਮ-ਓਰੀਐਂਟੇਸ਼ਨ ਪ੍ਰੋਗਰਾਮ
ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਵੱਲੋਂ ਕਾਲਜ ਵਿੱਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਕਾਲਜ ਦੇ ਸੱਭਿਆਚਾਰ, ਕੰਮਕਾਜੀ ਮਾਹੌਲ, ਵੱਖ ਵੱਖ ਵਿਦਿਅਕ ਗਤੀਵਿਧੀਆਂ ਅਤੇ ਵਿਦਿਆਰਥੀਆਂ ਦੀ ਮਦਦ ਲਈ ਕੰਮ ਕਰ ਰਹੀਆਂ ਵੱਖ ਵੱਖ ਬਰਾਂਚਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਅਨੇਕਾਂ ਵਿਭਾਗਾਂ ਵੱਲੋਂ ਇੰਡਕਸ਼ਨ ਕਮ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ ਕੀਤੇ ਗਏ। ਜਿਨ੍ਹਾਂ ਵਿਭਾਗਾਂ ਵੱਲੋਂ ਇਹ ਪ੍ਰੋਗਰਾਮ ਕਰਵਾਏ ਗਏ ਉਹਨਾਂ ਵਿੱਚ ਪੋਸਟ ਗ੍ਰੈਜੂਏਟ ਇਤਿਹਾਸ ਵਿਭਾਗ, ਪੋਸਟ ਗਰੈਜੂਏਟ ਅਰਥਸ਼ਾਸਤਰ ਵਿਭਾਗ, ਪੋਸਟ ਗਰੈਜੂਏਟ ਮਨੋਵਿਗਿਆਨ ਵਿਭਾਗ, ਧਰਮ ਅਧਿਐਨ ਵਿਭਾਗ, ਸਮਾਜ ਵਿਗਿਆਨ ਵਿਭਾਗ, ਸੰਗੀਤ ਵਾਦਨ ਵਿਭਾਗ, ਪੋਸਟ ਗ੍ਰੈਜੂਏਟ ਐਗਰੀਕਲਚਰ ਵਿਭਾਗ, ਪੋਸਟ ਗਰੈਜੂਏਟ ਫੈਸ਼ਨ ਡਿਜਾਈਨਿੰਗ ਅਤੇ ਹੋਮ ਸਾਇੰਸ ਵਿਭਾਗ, ਹਿੰਦੀ ਵਿਭਾਗ, ਥੀਏਟਰ ਵਿਭਾਗ, ਪੋਸਟ ਗਰੈਜੂਏਟ ਇੰਗਲਿਸ਼ ਅਤੇ ਵਿਦੇਸ਼ੀ ਭਾਸ਼ਾਵਾਂ ਵਿਭਾਗ, ਪੋਸਟ ਗ੍ਰੈਜੂਏਟ ਰਾਜਨੀਤਿਕ ਵਿਗਿਆਨ ਵਿਭਾਗ, ਪੋਸਟ ਗਰੈਜੂਏਟ ਜੌਗਰਫੀ ਅਤੇ ਵਾਤਾਵਰਨ ਵਿਭਾਗ ਸ਼ਾਮਿਲ ਹਨ ।
ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਇਨ੍ਹਾਂ ਸਮਾਗਮਾਂ ਦੀ ਪ੍ਰਧਾਨਗੀ ਕਰਦਿਆਂ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ। ਉਹਨਾਂ ਆਪਣੇ ਸੰਬੋਧਨ ਵਿੱਚ ਸੰਪੂਰਨ ਸਿੱਖਿਆ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਅਤੇ ਵਿਦਿਆਰਥੀਆਂ ਨੂੰ ਸਹਿ-ਪਾਠਕ੍ਰਮ ਗਤੀਵਿਧੀਆਂ ਦੇ ਨਾਲ-ਨਾਲ ਅਕਾਦਮਿਕ ਉੱਤਮਤਾ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਖ਼ਾਲਸਾ ਕਾਲਜ ਦਾ ਗਿਆਨ ਚਾਨਣ ਮੁਨਾਰਾ ਹੈ ਅਤੇ ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਤੁਹਾਨੂੰ ਇੱਕ ਉੱਜਵਲ ਭਵਿੱਖ ਵੱਲ ਅੱਗੇ ਵਧਣ ਲਈ ਸੇਧ ਦੇਈਏ । ਵਾਈਸ ਪਿ੍ਰੰਸੀਪਲ ਡਾ: ਹਰਵਿੰਦਰ ਕੌਰ ਨੇ ਵੀ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਅਨੁਸ਼ਾਸਨ ਬਣਾਈ ਰੱਖਣ ਅਤੇ ਕਾਲਜ ਵਿਖੇ ਉਪਲਬਧ ਵੱਖ-ਵੱਖ ਅਕਾਦਮਿਕ ਸਾਧਨਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ । ਵਾਈਸ ਪਿ੍ਰੰਸੀਪਲ ਡਾ: ਗੁਰਮੀਤ ਸਿੰਘ ਨੇ ਲੀਡਰਸ਼ਿਪ ਅਤੇ ਸਮਾਜ ਸੇਵਾ ਦੇ ਮਹੱਤਵ ਬਾਰੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਸਮਾਜ ਵਿੱਚ ਸਕਾਰਾਤਮਕ ਯੋਗਦਾਨ ਪਾਉਣ ਲਈ ਕਿਹਾ । ਇਹਨਾਂ ਵੱਖ-ਵੱਖ ਪ੍ਰੋਗਰਾਮਾਂ ਵਿੱਚ ਪ੍ਰੋ. ਜਤਿੰਦਰ ਸਿੰਘ ਭੁਟਾਲ, ਡਾ. ਕੁਲਦੀਪ ਕੁਮਾਰ, ਡਾ. ਹਰਪ੍ਰੀਤ ਕੌਰ, ਡਾ. ਬਲਬੀਰ ਕੌਰ, ਡਾ. ਹਰਜੀਤ ਕੌਰ, ਡਾ. ਵੰਦਨਾ ਕਪੂਰ, ਪ੍ਰੋ. ਜਸਪ੍ਰੀਤ ਕੌਰ, ਡਾ ਜਗਤਾਰ ਸਿੰਘ, ਡਾ. ਗੋਰਖ ਸਿੰਘ ਸਮੇਤ ਕਈ ਹੋਰ ਪਤਵੰਤੇ ਫੈਕਲਟੀ ਮੈਂਬਰਾਂ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਹਰੇਕ ਫੈਕਲਟੀ ਮੈਂਬਰ ਨੇ ਆਪੋ-ਆਪਣੇ ਵਿਭਾਗਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਇਸ ਬਾਰੇ ਸਲਾਹ ਦਿੱਤੀ ਕਿ ਕਿਵੇਂ ਵਿਦਿਆਰਥੀ ਖ਼ਾਲਸਾ ਕਾਲਜ ਵਿੱਚ ਆਪਣੇ ਸਮੇਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਦੇ ਹਨ। ਓਰੀਐਂਟੇਸ਼ਨ ਪ੍ਰੋਗਰਾਮ ਇੰਟਰਐਕਟਿਵ ਸ਼ੈਸ਼ਨਾਂ ਦੇ ਨਾਲ ਸਮਾਪਤ ਹੋਏ ਅਤੇ ਵਿਦਿਆਰਥੀਆਂ ਨੂੰ ਹੋਰ ਵੀ ਅਨੇਕਾਂ ਕਿਸਮ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ।

Advertisement
Advertisement
Advertisement
Advertisement
Scroll to Top