Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:51 am

+91 90915 01313 , +91 90916 01313

punjabbanni@gmail.com
punjabbani@yahoo.com

ਉੱਤਰ ਪ੍ਰਦੇਸ਼ ਵਿਚ ਚੋਣ ਡਿਊਟੀ ਕਰਨ ਵਾਲੇ 2217 ਕਰਮਚਾਰੀਆਂ ਨੂੰ ਦੇਵੇਗੀ ਯੋਗੀ ਸਰਕਾਰ ਇਕ ਮਹੀਨੇ ਦੀ ਵਾਧੂ ਤਨਖਾਹ

ਉੱਤਰ ਪ੍ਰਦੇਸ਼ ਵਿਚ ਚੋਣ ਡਿਊਟੀ ਕਰਨ ਵਾਲੇ 2217 ਕਰਮਚਾਰੀਆਂ ਨੂੰ ਦੇਵੇਗੀ ਯੋਗੀ ਸਰਕਾਰ ਇਕ ਮਹੀਨੇ ਦੀ ਵਾਧੂ ਤਨਖਾਹ

ਉੱਤਰ ਪ੍ਰਦੇਸ਼ ਵਿਚ ਚੋਣ ਡਿਊਟੀ ਕਰਨ ਵਾਲੇ 2217 ਕਰਮਚਾਰੀਆਂ ਨੂੰ ਦੇਵੇਗੀ ਯੋਗੀ ਸਰਕਾਰ ਇਕ ਮਹੀਨੇ ਦੀ ਵਾਧੂ ਤਨਖਾਹ
ਉੱਤਰ ਪ੍ਰਦੇਸ : ਉੱਤਰ ਪ੍ਰਦੇਸ਼ ਵਿਚ ਚੋਣ ਡਿਊਟੀ ਕਰਨ ਵਾਲੇ 2217 ਕਰਮਚਾਰੀਆਂ ਨੂੰ ਯੋਗੀ ਸਰਕਾਰ ਵੱਡਾ ਤੋਹਫਾ ਦੇਣ ਜਾ ਰਹੀ ਹੈ। ਚੋਣ ਡਿਊਟੀ ਕਰ ਰਹੇ ਇਨ੍ਹਾਂ ਮੁਲਾਜ਼ਮਾਂ ਨੂੰ ਇਕ ਮਹੀਨੇ ਦੀ ਵਾਧੂ ਤਨਖਾਹ ਮਿਲੇਗੀ। ਇਸ ਲਈ ਸਰਕਾਰ ਵੱਲੋਂ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਇਸ ਦੇ ਲਈ ਸਰਕਾਰ ਉਤੇ 11 ਕਰੋੜ 54 ਲੱਖ ਰੁਪਏ ਦਾ ਵਾਧੂ ਵਿੱਤੀ ਬੋਝ ਪਵੇਗਾ। ਪ੍ਰਮੁੱਖ ਸਕੱਤਰ ਚੋਣ ਨਵਦੀਪ ਰਿਣਵਾ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਚੋਣ ਡਿਊਟੀ ਨਿਭਾਉਣ ਵਾਲੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਇੱਕ ਮਹੀਨੇ ਦੀ ਮੁੱਢਲੀ ਤਨਖ਼ਾਹ ਦੇ ਬਰਾਬਰ ਵਾਧੂ ਮਾਣ ਭੱਤਾ ਦਿੱਤਾ ਜਾਵੇਗਾ। ਇਸ ਤਹਿਤ ਸੂਬੇ ਦੇ 2217 ਸਰਕਾਰੀ ਮੁਲਾਜ਼ਮਾਂ ਨੂੰ ਲਾਭ ਮਿਲੇਗਾ। ਹੁਕਮਾਂ ਅਨੁਸਾਰ ਸਾਰੇ 75 ਜ਼ਿਲ੍ਹਾ ਚੋਣ ਅਫ਼ਸਰਾਂ ਨੂੰ 1.2 ਲੱਖ ਰੁਪਏ ਮਿਲਣਗੇ। ਜਦੋਂ ਕਿ ਰਿਟਰਨਿੰਗ ਅਫ਼ਸਰ ਨੂੰ 60 ਹਜ਼ਾਰ ਰੁਪਏ, ਸਹਾਇਕ ਰਿਟਰਨਿੰਗ ਅਫ਼ਸਰ ਨੂੰ 50 ਹਜ਼ਾਰ ਰੁਪਏ ਮਿਲਣਗੇ। ਇਸੇ ਤਰ੍ਹਾਂ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਵਿੱਚ ਤਾਇਨਾਤ ਰੈਗੂਲਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਇੱਕ ਮਹੀਨੇ ਦੀ ਮੁੱਢਲੀ ਵਾਧੀ ਤਨਖ਼ਾਹ ਮਿਲੇਗੀ। ਚੋਣ ਸੈਕਸ਼ਨ ਦੇ ਸਹਾਇਕ ਤੋਂ ਲੈ ਕੇ ਸਕੱਤਰ ਤੱਕ 41 ਹਜ਼ਾਰ ਤੋਂ 86 ਹਜ਼ਾਰ ਰੁਪਏ ਮਿਲਣਗੇ। ਇਸ ਤੋਂ ਇਲਾਵਾ ਜ਼ਿਲ੍ਹਾ ਚੋਣ ਦਫ਼ਤਰਾਂ ਵਿੱਚ ਤਾਇਨਾਤ ਉਪ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ 90,000 ਰੁਪਏ, ਸਹਾਇਕ ਜ਼ਿਲ੍ਹਾ ਚੋਣ ਅਫ਼ਸਰਾਂ ਅਤੇ ਮੁੱਖ ਸਹਾਇਕਾਂ ਨੂੰ 55,000 ਰੁਪਏ, ਸੀਨੀਅਰ ਸਹਾਇਕਾਂ ਨੂੰ 50,000 ਰੁਪਏ ਅਤੇ ਜੂਨੀਅਰ ਸਹਾਇਕਾਂ ਨੂੰ 25,000 ਰੁਪਏ ਭੱਤੇ ਦਿੱਤੇ ਜਾਣਗੇ।

Advertisement
Advertisement
Advertisement
Advertisement
Scroll to Top