Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:30 pm

+91 90915 01313 , +91 90916 01313

punjabbanni@gmail.com
punjabbani@yahoo.com

ਯੂਪੀ ’ਚ 69 ਹਜ਼ਾਰ ਸਹਾਇਕ ਅਧਿਆਪਕਾਂ ਦੀ ਭਰਤੀ ਸਬੰਧੀ ਹੁਕਮਾਂ ’ਤੇ ਸੁਪਰੀਮ ਕੋਰਟ ਵੱਲੋਂ ਰੋਕ

ਯੂਪੀ ’ਚ 69 ਹਜ਼ਾਰ ਸਹਾਇਕ ਅਧਿਆਪਕਾਂ ਦੀ ਭਰਤੀ ਸਬੰਧੀ ਹੁਕਮਾਂ ’ਤੇ ਸੁਪਰੀਮ ਕੋਰਟ ਵੱਲੋਂ ਰੋਕ

ਯੂਪੀ ’ਚ 69 ਹਜ਼ਾਰ ਸਹਾਇਕ ਅਧਿਆਪਕਾਂ ਦੀ ਭਰਤੀ ਸਬੰਧੀ ਹੁਕਮਾਂ ’ਤੇ ਸੁਪਰੀਮ ਕੋਰਟ ਵੱਲੋਂ ਰੋਕ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਨ੍ਹਾਂ ਹੁਕਮਾਂ ’ਤੇ ਰੋਕ ਲਗਾ ਦਿੱਤੀ ਹੈ, ਜਿਸ ’ਚ ਉੱਤਰ ਪ੍ਰਦੇਸ਼ ਸਰਕਾਰ ਨੂੰ 69 ਹਜ਼ਾਰ ਸਹਾਇਕ ਅਧਿਆਪਕਾਂ ਦੀ ਨਿਯੁਕਤੀ ਲਈ ਨਵੀਂ ਚੋਣ ਸੂਚੀ ਤਿਆਰ ਕਰਨ ਲਈ ਕਿਹਾ ਸੀ। ਸਿਖ਼ਰਲੀ ਅਦਾਲਤ ਨੇ ਜੂਨ 2020 ਅਤੇ ਜਨਵਰੀ 2022 ’ਚ ਜਾਰੀ ਅਧਿਆਪਕਾਂ ਦੀ ਚੋਣ ਸੂਚੀਆਂ ਰੱਦ ਕਰਨ ਸਬੰਧੀ ਹਾਈ ਕੋਰਟ ਦੇ ਹੁਕਮਾਂ ’ਤੇ ਵੀ ਰੋਕ ਲਗਾ ਦਿੱਤੀ, ਜਿਨ੍ਹਾਂ ’ਚ 6,800 ਉਮੀਦਵਾਰ ਸ਼ਾਮਲ ਸਨ। ਹਾਈ ਕੋਰਟ ਦੇ ਫ਼ੈਸਲੇ ’ਤੇ ਰੋਕ ਲਾਉਂਦਿਆਂ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ’ਤੇ ਆਧਾਰਿਤ ਬੈਂਚ ਨੇ ਰਵੀ ਕੁਮਾਰ ਸਕਸੈਨਾ ਅਤੇ 51 ਹੋਰਾਂ ਵੱਲੋਂ ਦਾਖ਼ਲ ਅਰਜ਼ੀ ’ਤੇ ਸੂਬਾ ਸਰਕਾਰ ਅਤੇ ਯੂਪੀ ਬੇਸਿਕ ਸਿੱਖਿਆ ਬੋਰਡ ਦੇ ਸਕੱਤਰ ਸਮੇਤ ਹੋਰਾਂ ਨੂੰ ਨੋਟਿਸ ਵੀ ਜਾਰੀ ਕੀਤੇੇ। ਸਿਖਰਲੀ ਅਦਾਲਤ ਨੇ ਕਿਹਾ ਕਿ ਉਹ ਇਸ ਮਾਮਲੇ ’ਚ ਅੰਤਿਮ ਸੁਣਵਾਈ ਕਰੇਗੀ ਅਤੇ ਸਬੰਧਤ ਧਿਰਾਂ ਦੇ ਵਕੀਲਾਂ ਨੂੰ ਕਿਹਾ ਕਿ ਉਹ ਸੱਤ ਪੰਨਿਆਂ ਦੇ ਸੰਖੇਪ ਨੋਟ ਦਾਖ਼ਲ ਕਰਨ। ਬੈਂਚ ਨੇ ਕਿਹਾ ਕਿ ਉਹ ਅਰਜ਼ੀ ’ਤੇ ਸੁਣਵਾਈ 23 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਹਫ਼ਤੇ ’ਚ ਤੈਅ ਕਰੇਗਾ।

Advertisement
Advertisement
Advertisement
Advertisement
Scroll to Top