Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:05 pm

+91 90915 01313 , +91 90916 01313

punjabbanni@gmail.com
punjabbani@yahoo.com

ਰੈਗੂਲੇਟਰੀ ਸੰਸਥਾਵਾਂ ਦੀ ਕਾਰਗੁਜ਼ਾਰੀ ਬਾਰੇ ਨਜ਼ਰਸਾਨੀ ਲਈ ਪੀਏਸੀ ਦੀ ਮੀਟਿੰਗ 10 ਨੂੰ

ਰੈਗੂਲੇਟਰੀ ਸੰਸਥਾਵਾਂ ਦੀ ਕਾਰਗੁਜ਼ਾਰੀ ਬਾਰੇ ਨਜ਼ਰਸਾਨੀ ਲਈ ਪੀਏਸੀ ਦੀ ਮੀਟਿੰਗ 10 ਨੂੰ

ਰੈਗੂਲੇਟਰੀ ਸੰਸਥਾਵਾਂ ਦੀ ਕਾਰਗੁਜ਼ਾਰੀ ਬਾਰੇ ਨਜ਼ਰਸਾਨੀ ਲਈ ਪੀਏਸੀ ਦੀ ਮੀਟਿੰਗ 10 ਨੂੰ
ਕਿਸੇ ਅਧਿਕਾਰਤ ਸੰਸਥਾ ਦੀ ਰਿਪੋਰਟ ’ਤੇ ਹੀ ਮਾਮਲੇ ਦੀ ਹੋ ਸਕਦੀ ਹੈ ਪੜਤਾਲ: ਨਿਸ਼ੀਕਾਂਤ ਦੂਬੇ
ਨਵੀਂ ਦਿੱਲੀ : ਲੋਕ ਲੇਖਾ ਕਮੇਟੀ (ਪੀਏਸੀ) ਦੇ ਚੇਅਰਮੈਨ ਕੇਸੀ ਵੇਣੂਗੋਪਾਲ ਨੇ ਅੱਜ ਕਿਹਾ ਕਿ ਸੇਬੀ ਚੇਅਰਪਰਸਨ ਮਾਧਵੀ ਬੁਚ, ਜੋ ਹਿੱਤਾਂ ਦੇ ਟਕਰਾਅ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀ ਹੈ, ਨੂੰ ਤਲਬ ਕਰਨ ਬਾਰੇ ਕਮੇਟੀ ਕੋਈ ਫ਼ੈਸਲਾ ਲਵੇਗੀ। ਬੁਚ ਨੂੰ ਪੁੱਛ-ਪੜਤਾਲ ਲਈ ਸੱਦੇ ਜਾਣ ਦੇ ਸੁਝਾਅ ਬਾਰੇ ਭਾਜਪਾ ਦੇ ਸੰਸਦ ਮੈਂਬਰ ਅਤੇ ਪੀਏਸੀ ਦੇ ਮੈਂਬਰ ਨਿਸ਼ੀਕਾਂਤ ਦੂਬੇ ਨੇ ਕਿਹਾ ਕਿ ਕਮੇਟੀ ਸਿਰਫ਼ ਕਿਸੇ ਅਧਿਕਾਰਤ ਸੰਸਥਾ ਵੱਲੋਂ ਤਿਆਰ ਤੱਥਾਂ ’ਤੇ ਆਧਾਰਿਤ ਰਿਪੋਰਟਾਂ ’ਤੇ ਹੀ ਮਾਮਲੇ ਦੀ ਪੜਤਾਲ ਕਰ ਸਕਦੀ ਹੈ। ਪੀਏਸੀ ਦੀ ਮੀਟਿੰਗ 10 ਸਤੰਬਰ ਨੂੰ ਹੋਵੇਗੀ, ਜਦੋਂ ਜਲ ਸ਼ਕਤੀ ਮੰਤਰਾਲੇ ਦੇ ਨੁਮਾਇੰਦੇ ਕੰਪਟਰੋਲਰ ਅਤੇ ਆਡੀਟਰ ਜਨਰਲ (ਸੀਏਜੀ) ਦੀ ਰਿਪੋਰਟ ਦੇ ਆਧਾਰ ’ਤੇ ਜਲ ਜੀਵਨ ਮਿਸ਼ਨ ਬਾਰੇ ਕਾਰਗੁਜ਼ਾਰੀ ਦੀ ਜਾਣਕਾਰੀ ਸਾਂਝੀ ਕਰਨਗੇ। ਸੇਬੀ ਚੇਅਰਪਰਸਨ ਮਾਧਵੀ ਬੁਚ ਖ਼ਿਲਾਫ਼ ਹਿੱਤਾਂ ਦੇ ਟਕਰਾਅ ਦੇ ਦੋਸ਼ਾਂ ਨੂੰ ਲੈ ਕੇ ਸੰਸਦੀ ਕਮੇਟੀ ਵੱਲੋਂ ਤਲਬ ਕੀਤੇ ਜਾਣ ਦੀਆਂ ਰਿਪੋਰਟਾਂ ਦਰਮਿਆਨ ਕਾਂਗਰਸ ਆਗੂ ਵੇਣੂਗੋਪਾਲ ਨੇ ਕਿਹਾ ਕਿ ਪੀਏਸੀ ਨੇ ਸੰਸਦ ਦੇ ਐਕਟਾਂ ਰਾਹੀਂ ਬਣੀਆਂ ਰੈਗੂਲੇਟਰੀ ਸੰਸਥਾਵਾਂ ਦੇ ਕੰਮਕਾਜ ਦੀ ਨਜ਼ਰਸਾਨੀ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਆਪਣੇ ਮੈਂਬਰਾਂ ਦੇ ਸੁਝਾਅ ’ਤੇ ਸੇਬੀ ਅਤੇ ਟਰਾਈ ਵਰਗੇ ਰੈਗੂਲੇਟਰਾਂ ਦੀ ਕਾਰਗੁਜ਼ਾਰੀ ਦੀ ਨਜ਼ਰਸਾਨੀ ਵੀ ਕੀਤੀ ਜਾਵੇਗੀ। ਵੇਣੂਗੋਪਾਲ ਨੇ ਕਿਹਾ ਕਿ ਮੈਂਬਰਾਂ ਨੇ ਸੰਸਦ ਦੇ ਐਕਟਾਂ ਰਾਹੀਂ ਸਥਾਪਤ ਰੈਗੂਲੇਟਰਾਂ ਦੀ ਕਾਰਗੁਜ਼ਾਰੀ ਦੀ ਨਜ਼ਰਸਾਨੀ ਸਮੇਤ ਵੱਖ ਵੱਖ ਵਿਸ਼ਿਆਂ ’ਤੇ ਸੁਝਾਅ ਦਿੱਤੇ ਹਨ, ਜਿਨ੍ਹਾਂ ਨੂੰ ਏਜੰਡੇ ’ਚ ਸ਼ਾਮਲ ਕਰ ਲਿਆ ਗਿਆ ਹੈ।

Advertisement
Advertisement
Advertisement
Advertisement
Scroll to Top