Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 11:40 am

+91 90915 01313 , +91 90916 01313

punjabbanni@gmail.com
punjabbani@yahoo.com

ਪੁੱਛਗਿੱਛ ਲਈ ਅੰਮ੍ਰਿਤਸਰ ਤੋਂ ਚੰਡੀਗੜ੍ਹ ਲਿਆਏਗੀ ਪੁਲਸ ਭੂਰਾ ਨੂੰ

ਪੁੱਛਗਿੱਛ ਲਈ ਅੰਮ੍ਰਿਤਸਰ ਤੋਂ ਚੰਡੀਗੜ੍ਹ ਲਿਆਏਗੀ ਪੁਲਸ ਭੂਰਾ ਨੂੰ

ਪੁੱਛਗਿੱਛ ਲਈ ਅੰਮ੍ਰਿਤਸਰ ਤੋਂ ਚੰਡੀਗੜ੍ਹ ਲਿਆਏਗੀ ਪੁਲਸ ਭੂਰਾ ਨੂੰ
ਚੰਡੀਗੜ੍ਹ : ਅੰਮ੍ਰਿਤਸਰ ਪੁਲਸ ਨੇ ਸੁਰੱਖਿਆ ਏਜੰਸੀ ਦੇ ਸੰਚਾਲਕ ਗੁਰਜੀਤ ਸਿੰਘ ਉਰਫ ਭੂਰਾ ਵਾਸੀ ਧਨਾਸ `ਤੇ ਗੋਲ਼ੀ ਚਲਾਉਣ ਦੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਸੀ। ਹੁਣ ਚੰਡੀਗੜ੍ਹ ਪੁਲਿਸ ਛੇਤੀ ਹੀ ਉਸ ਨੂੰ ਪੁੱਛਗਿੱਛ ਲਈ ਅੰਮ੍ਰਿਤਸਰ ਤੋਂ ਚੰਡੀਗੜ੍ਹ ਲਿਆਏਗੀ। ਇਸ ਦੇ ਲਈ ਇਸ ਹਫਤੇ ਪੁਲਿਸ ਵੱਲੋਂ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਜਾਵੇਗੀ।ਦੂਜੇ ਪਾਸੇ ਇਸ ਮਾਮਲੇ ਦੀ ਜਾਂਚ ਐਨਆਈਏ ਨੂੰ ਵੀ ਦਿੱਤੀ ਜਾ ਸਕਦੀ ਹੈ। ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਜੁੜੇ ਮਾਮਲਿਆਂ ਦੀ ਜਾਂਚ ਐਨਆਈਏ ਕਰ ਰਹੀ ਹੈ । ਅੰਮ੍ਰਿਤਸਰ ਪੁਲਿਸ ਅਨੁਸਾਰ ਗੋਲਡੀ ਬਰਾੜ ਨੇ ਗੁਰਜੀਤ ਸਿੰਘ ਉਰਫ ਭੂਰਾ ਤੋਂ ਇਕ ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ। ਉਸਨੇ ਤਿੰਨ ਲੱਖ ਰੁਪਏ ਦਾ ਭੁਗਤਾਨ ਕੀਤਾ ਸੀ, ਪਰ ਬਾਕੀ ਨਹੀਂ ਦਿੱਤਾ। ਇਸ ਲਈ ਉਸ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ। ਇਸ ਤੋਂ ਪਹਿਲਾਂ ਗੋਲਡੀ ਬਰਾੜ ਨੇ ਸੈਕਟਰ-5 ਦੇ ਵਸਨੀਕ ਕੁਲਦੀਪ ਮੱਕੜ ਦੇ ਘਰ `ਤੇ ਵੀ ਗੋਲ਼ੀਆਂ ਚਲਾਈਆਂ ਸਨ। ਉਸ ਕੇਸ ਵਿਚ ਕਈ ਮੁਲਜ਼ਮ ਫੜੇ ਗਏ ਸਨ। ਬਾਅਦ `ਚ ਇਸ ਮਾਮਲੇ ਦੀ ਜਾਂਚ ਐਨਆਈਏ ਨੂੰ ਸੌਂਪ ਦਿੱਤੀ ਗਈ ਸੀ। ਧਨਾਸ `ਚ ਸੁਰੱਖਿਆ ਏਜੰਸੀ ਚਲਾਉਣ ਵਾਲੇ ਗੁਰਜੀਤ ਸਿੰਘ ਉਰਫ ਭੂਰਾ ਨੂੰ ਸੋਮਵਾਰ ਰਾਤ ਨੂੰ ਦੋ ਅਣਪਛਾਤੇ ਕਾਰ ਸਵਾਰ ਹਮਲਾਵਰਾਂ ਨੇ ਗੋਲ਼ੀਆਂ ਚਲਾਈਆਂ ਗਈਆਂ ਸੀ।ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਟੈਕਸੀ ਡਰਾਈਵਰ ਤੋਂ ਪੁੱਛਗਿੱਛ ਤੇ ਸੂਤਰਾਂ ਦੀ ਮਦਦ ਨਾਲ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਦੀ ਪਛਾਣ ਗੁਰਸ਼ਰਨਜੀਤ ਸਿੰਘ ਅਤੇ ਹਰਸ਼ਦੀਪ ਸਿੰਘ ਵਾਸੀ ਫਰੀਦਕੋਟ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਪੁਲਿਸ ਨੇ ਉਨ੍ਹਾਂ ਕੋਲੋਂ ਇਕ ਪਿਸਤੌਲ ਅਤੇ ਵੱਡੀ ਗਿਣਤੀ ਵਿਚ ਕਾਰਤੂਸ ਬਰਾਮਦ ਕੀਤੇ। ਉਸਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਸੀ ਕਿ ਉਸਨੇ ਗੈਂਗਸਟਰ ਗੋਲਡੀ ਬਰਾੜ ਦੇ ਕਹਿਣ `ਤੇ ਗੁਰਜੀਤ `ਤੇ ਗੋਲ਼ੀਆਂ ਚਲਾਈਆਂ ਸਨ ।

Advertisement
Advertisement
Advertisement
Advertisement
Scroll to Top