Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 11:02 am

+91 90915 01313 , +91 90916 01313

punjabbanni@gmail.com
punjabbani@yahoo.com

ਅਸਾਮ ਦੇ ਡਿਬੜੂਗੜ੍ਹ ਵਿੱਚ ਬਣੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਕਮੇਟੀ ਨੂੰ ਲੈ ਕੇ ਸਿੱਖ ਪ੍ਰਤੀਨਿਧੀ ਬੋਰਡ ਪੂਰਬੀ ਜੋਨ ਧੋਬੜੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ

ਅਸਾਮ ਦੇ ਡਿਬੜੂਗੜ੍ਹ ਵਿੱਚ ਬਣੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਕਮੇਟੀ ਨੂੰ ਲੈ ਕੇ ਸਿੱਖ ਪ੍ਰਤੀਨਿਧੀ ਬੋਰਡ ਪੂਰਬੀ ਜੋਨ ਧੋਬੜੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ

ਅਸਾਮ ਦੇ ਡਿਬੜੂਗੜ੍ਹ ਵਿੱਚ ਬਣੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਕਮੇਟੀ ਨੂੰ ਲੈ ਕੇ ਸਿੱਖ ਪ੍ਰਤੀਨਿਧੀ ਬੋਰਡ ਪੂਰਬੀ ਜੋਨ ਧੋਬੜੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ : ਅਸਾਮ ਦੇ ਡਿਬੜੂਗੜ੍ਹ ਵਿੱਚ ਬਣੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਕਮੇਟੀ ਨੂੰ ਲੈ ਕੇ ਸਿੱਖ ਪ੍ਰਤੀਨਿਧੀ ਬੋਰਡ ਪੂਰਬੀ ਜੋਨ ਧੋਬੜੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਹਨਾਂ ਨੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਚਲਾਉਣ ਵਿੱਚ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਜਥੇਦਾਰ ਸਾਹਿਬ ਜਾਣੂ ਕਰਵਾਇਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਨੇ ਕਿਹਾ ਕਿ ਅਸਾਮ ਦੇ ਡਿਬੜੂਗੜ੍ਹ ਵਿਖੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਕਮੇਟੀ ਦੇ ਆਗੂ ਦਲਜੀਤ ਸਿੰਘ ਸੇਠੀ ਵੱਲੋਂ 18 ਅਗਸਤ ਨੂੰ ਗੈਰ ਸੰਵਿਧਾਨਿਕ ਮੀਟਿੰਗ ਕੀਤੀ ਗਈ ਸੀ। ਉਸ ਦੀ ਅਸੀਂ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦੇ ਹਾਂ। ਉਹਨਾਂ ਕਿਹਾ ਕਿ ਇਹ ਮੀਟਿੰਗ ਸਿੱਖ ਪ੍ਰਤੀਨਿਧੀ ਬੋਰਡ ਪੂਰਬੀ ਜ਼ੋਨ ਦੇ ਨਿਯਮਾਂ ਦੀ ਉਲੰਘਣਾ ਕਰਦੀ ਸੀ। ਆਗੂਆਂ ਨੇ ਕਿਹਾ ਕਿ ਉਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਧੋਬੜੀ ਸਾਹਿਬ ਤੋਂ ਆਏ ਹਨ। ਉਹਨਾਂ ਕਿਹਾ ਕਿ ਅਸੀਂ ਪ੍ਰਬੰਧਕ ਕਮੇਟੀ ਚਲਾ ਰਹੇ ਹਾਂ, ਪਰ ਕੁਝ ਲੋਕ ਰਾਜਨੀਤਿਕ ਦਬਾਅ ਹੇਠ ਉਹਨਾਂ ਨੂੰ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਨਹੀਂ ਚਲਾਉਂਦੇ ਦੇ ਰਹੇ, ਜਿਸ ਦੇ ਵਿਰੁੱਧ ਉਹ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਮੰਗ ਪੱਤਰ ਦੇਣ ਆਏ ਹਨ ਅਤੇ ਆਸ ਕਰਦੇ ਹਨ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਇਸ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਣਗੇ ਹੋਏ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੋਈ ਐਲਾਨ ਕਰਨਗੇ। ਜਿਸ ਨਾਲ ਕਿ ਉਹਨਾਂ ਨੂੰ ਅਸਾਮ ਵਿਖੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਦਾ ਪ੍ਰਬੰਧ ਚਲਾਉਣ ਦੇ ਵਿੱਚ ਕੋਈ ਦਿੱਕਤ ਪਰੇਸ਼ਾਨੀ ਨਾ ਆਵੇ।

Advertisement
Advertisement
Advertisement
Advertisement
Scroll to Top