Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:41 am

+91 90915 01313 , +91 90916 01313

punjabbanni@gmail.com
punjabbani@yahoo.com

ਖੇਡਾਂ ਵਤਨ ਪੰਜਾਬ ਦੀਆਂ-2024 ਵਿੱਚ ਸਰਕਾਰੀ ਸਕੂਲਾਂ ਦੇ ਅਧਿਆਪਕ ਛਾਏ

ਖੇਡਾਂ ਵਤਨ ਪੰਜਾਬ ਦੀਆਂ-2024 ਵਿੱਚ ਸਰਕਾਰੀ ਸਕੂਲਾਂ ਦੇ ਅਧਿਆਪਕ ਛਾਏ

ਖੇਡਾਂ ਵਤਨ ਪੰਜਾਬ ਦੀਆਂ-2024 ਵਿੱਚ ਸਰਕਾਰੀ ਸਕੂਲਾਂ ਦੇ ਅਧਿਆਪਕ ਛਾਏ
ਪਟਿਆਲਾ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੂਰੇ ਸੂਬੇ ਵਿੱਚ ਖੇਡਾ ਵਤਨ ਪੰਜਾਬ ਦੀਆਂ-2024 ਕਰਵਾਈਆਂ ਜਾ ਰਹੀਆਂ ਹਨ। ਪੰਜਾਬ ਦੇ ਹਰ ਉਮਰ ਵਰਗ ਦੇ ਲੋਕਾਂ ਵਿੱਚ ਇਹਨਾ ਖੇਡਾਂ ਪ੍ਰਤੀ ਬਹੁਤ ਉਤਸਾਹ ਪਾਇਆ ਜਾ ਰਿਹਾ ਹੈ। ਇਹਨਾਂ ਖੇਡਾਂ ਵਿੱਚ ਵੱਖ-ਵੱਖ ਉਮਰ ਵਰਗ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀ ਭਾਗ ਲੈ ਰਹੇ ਹਨ। ਖੇਡਾਂ ਵਤਨ ਪੰਜਾਬ ਦੀਆਂ-2024 ਦੀਆਂ ਪਟਿਆਲਾ ਸ਼ਹਿਰੀ ਦੀਆਂ ਬਲਾਕ ਪੱਧਰੀ ਖੇਡਾਂ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਈਆ ਜਾ ਰਹੀਆਂ ਹਨ। ਇਹਨਾਂ ਖੇਡਾਂ ਵੱਡੀ ਗਿਣਤੀ ਵਿੱਚ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਭਾਗ ਲਿਆ। ਅਥਲੈਟਿਕਸ ਵਿੱਚ 51 ਤੋਂ 60 ਸਾਲ ਉਮਰ ਵਰਗ ਦੀ 800 ਮੀਟਰ ਦੋੜ ਵਿੱਚ ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ., ਸ.ਮਿ.ਸ.ਖੇੜੀ ਗੁੱਜਰਾਂ, ਪਟਿਆਲਾ) ਨੇ ਗੋਲਡ ਅਤੇ ਸ੍ਰੀਮਤੀ ਰੈਨੂੰ ਕੋਸ਼ਲ (ਲੈਕਚਰਾਰ ਸਰੀਰਿਕ ਸਿੱਖਿਆ, ਸ.ਸ.ਸ.ਸ. ਪੰਜੋਲਾ ਪਟਿਆਲਾ) ਨੇ ਸਿਲਵਰ, 51 ਤੋਂ 60 ਸਾਲ ਉਮਰ ਵਰਗ ਦੀ 100 ਮੀਟਰ ਦੌੜ ਵਿੱਚ ਸ੍ਰੀ ਪੁਨੀਤ ਚੌਪੜਾ (ਡੀ.ਪੀ.ਈ, ਸ.ਹ.ਸ. ਸਨੋਰੀ ਗੇਟ, ਪਟਿਆਲਾ) ਨੇ ਗੋਲਡ ਅਤੇ ਸ੍ਰੀ ਪਰਮਜੀਤ ਸਿੰਘ ਸੋਹੀ (ਲੈਕਚਰਾਰ ਸਰੀਰਿਕ ਸਿੱਖਿਆ, ਸ.ਮ.ਸ.ਸ.ਸ. ਸਿਵਲ ਲਾਈਨ, ਪਟਿਆਲਾ) ਨੇ ਸਿਲਵਰ, 41 ਤੋਂ 50 ਸਾਲ ਉਮਰ ਵਰਗ ਦੀ 3000 ਰੇਸ/ਵਾਕ ਵਿੱਚ ਸ੍ਰੀ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ, ਸ.ਸ.ਸ.ਸ.ਸ਼ੇਰਮਾਜਰਾ, ਪਟਿਆਲਾ) ਨੇ ਗੋਲਡ ਅਤੇ ਸ੍ਰੀ ਦੀਪਇੰਦਰ ਸਿੰਘ (ਪੀ.ਟੀ.ਆਈ., ਸ.ਮਿ.ਸ. ਮੈਣ, ਪਟਿਆਲਾ) ਨੇ ਸਿਲਵਰ, 31 ਤੋਂ 40 ਸਾਲ ਉਮਰ ਵਰਗ ਦੇ ਸ਼ਾਟ ਪੁਟ ਵਿੱਚ ਸ੍ਰੀਮਤੀ ਪਰਮਿੰਦਰਜੀਤ ਕੌਰ (ਡੀ.ਪੀ.ਈ., ਸ.ਸ.ਸ.ਸ.ਗੱਜੂਮਾਜਰਾ, ਪਟਿਆਲਾ) ਨੇ ਗੋਲਡ ਅਤੇ ਸ੍ਰੀਮਤੀ ਪ੍ਰਭਜੋਤ ਕੌਰ (ਡੀ.ਪੀ.ਈ., ਸ.ਹ.ਸ.ਭਾਨਰਾ, ਪਟਿਆਲਾ) ਨੇ ਸਿਲਵਰ, 41 ਤੋਂ 50 ਸਾਲ ਉਮਰ ਵਰਗ ਦੀ ਲੰਬੀ ਛਾਲ ਵਿੱਚ ਸ੍ਰੀਮਤੀ ਰੁਪਿੰਦਰ ਕੌਰ (ਡੀ.ਪੀ.ਈ., ਸ.ਸ.ਸ.ਸ. ਪਸਿਆਣਾ, ਪਟਿਆਲਾ) ਨੇ ਗੋਲਡ, 41 ਤੋਂ 50 ਸਾਲ ਉਮਰ ਵਰਗ ਦੇ ਸ਼ਾਟ ਪੁੱਟ ਵਿੱਚ ਸ੍ਰੀ ਮਨਦੀਪ ਕੁਮਾਰ (ਡੀ.ਪੀ.ਈ, ਸਕੂਲ ਆਫ਼ ਐਮੀਨੈਂਸ ਫੀਲਖਾਨਾ, ਪਟਿਆਲਾ) ਨੇ ਗੋਲਡ ਅਤੇ 51 ਤੋਂ 60 ਸਾਲ ਉਮਰ ਵਰਗ ਦੀ 100 ਮੀਟਰ ਦੋੜ ਵਿੱਚ ਸ੍ਰੀਮਤੀ ਰਾਜਵਿੰਦਰ ਕੌਰ (ਲੈਕਚਰਾਰ ਸਰੀਰਿਕ ਸਿੱਖਿਆ, ਸ.ਗ.ਸ.ਸ.ਸ. ਵਿਕਟੋਰੀਆ ਪਟਿਆਲਾ) ਨੇ ਗੋਲਡ ਮੈਡਲ ਹਾਸਲ ਕੀਤਾ।ਇਸ ਮੌਕੇ ਤੇ ਸ੍ਰੀ ਮਨਪ੍ਰੀਤ ਸਿੰਘ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀ ਰਾਜਿੰਦਰ ਸਿੰਘ, ਸ੍ਰੀ ਰਜੇਸ਼ ਕੁਮਾਰ, ਸ੍ਰੀ ਇੰਦਰਜੀਤ ਸਿੰਘ ਅਤੇ ਹੋਰ ਕੋਚ ਸਾਹਿਬਾਨ ਮੋਜੂਦ ਸਨ।

Advertisement
Advertisement
Advertisement
Advertisement
Scroll to Top