Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:36 am

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਟੀਮਾਂ ਵੱਲੋਂ ਹੁਣ ਤੱਕ ਖੁਸ਼ਕ ਦਿਵਸ ਮੋਕੇ 5,89,395 ਘਰਾਂ/ਥਾਂਵਾਂ  ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ

ਸਿਹਤ ਟੀਮਾਂ ਵੱਲੋਂ ਹੁਣ ਤੱਕ ਖੁਸ਼ਕ ਦਿਵਸ ਮੋਕੇ 5,89,395 ਘਰਾਂ/ਥਾਂਵਾਂ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ

ਸਿਹਤ ਟੀਮਾਂ ਵੱਲੋਂ ਹੁਣ ਤੱਕ ਖੁਸ਼ਕ ਦਿਵਸ ਮੋਕੇ 5,89,395 ਘਰਾਂ/ਥਾਂਵਾਂ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ
525 ਥਾਂਵਾਂ ਤੇ ਮੱਛਰਾਂ ਦਾ ਲਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ ।ਹਰੇਕ ਹਫਤੇ ਫਰਾਈਡੇਅ-ਡਰਾਈ ਡੇਅ ਤੇ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ।
ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆ ਜਰੂਰੀ :- ਸਿਵਲ ਸਰਜਨ ਡਾ. ਜਤਿੰਦਰ ਕਾਂਸਲ
ਪਟਿਆਲਾ : ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈ ਡੇਅ- ਡਰਾਈ ਡੇਅ ਅਭਿਆਨ ਤਹਿਤ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਦੇ ਦਿਸ਼ਾ -ਨਿਰਦੇਸ਼ਾਂ ਅਨੁਸਾਰ ਜਿਲਾ ਸਿਹਤ ਵਿਭਾਗ ਦੀਆ ਟੀਮਾਂ ਵੱਲੋਂ ਅੱਜ ਵਿਸ਼ੇਸ਼ ਮੁਹਿੰਮ ਦੋਰਾਨ ਜਿਲੇ ਭਰ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ ।ਸਿਵਲ ਸਰਜਨ ਡਾ.ਜਤਿੰਦਰ ਕਾਂਸਲ ਨੇ ਦੱਸਿਆ ਕਿ ਕਿਸੇ ਕਿਸਮ ਦਾ ਬੁਖਾਰ ਹੋਣ ਤੇ ਜਾਂਚ ਕਰਨੀ ਯਕੀਨੀ ਬਣਾਈ ਜਾਵੇ ਜੋ ਜਿ ਸਾਰੇ ਸਰਕਾਰੀ ਸਿਹਤ ਸੰਸਥਾਂਵਾਂ ਵਿੱਚ ਮੁਫਤ ਕੀਤੀ ਜਾਂਦੀ ਹੈ।ਦਵਾਈ ਸਿਰਫ ਡਾਕਟਰ ਦੀ ਸਲਾਹ ਨਾਲ ਹੀ ਲੈਣੀ ਚਾਹੀਦੀ ਹੈ।ਬੁਖਾਰ ਹੋਣ ਦੀ ਸੂਰਤ ਵਿੱਚ ਸਿਰਫ ਪੈਰਾਸੀਟਾਮੋਲ ਦੀ ਹੀ ਗੋਲੀ ਲੈਣੀ ਚਾਹੀਦੀ ਹੈ । ਡੇਂਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈੈਲਦਾ ਹੈ।ਇਹ ਮੱਛਰ ਸਾਫ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ।ਉਨ੍ਹਾਂ ਨੇ ਲੋਕਾਂ ਨੁੰ ਮੱਛਰਾਂ ਦੀ ਪੈਦਾਇਸ਼ ਰੋਕਣ ਲਈ ਅਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਟੁੱਟੇ -ਫੁੱਟੇ ਬਰਤਨਾਂ ਨੂੰ ਨਸ਼ਟ ਕਰਨ,ਗਮਲਿਆਂ,ਕੂਲਰਾਂ,ਫਰਿੱਜਾਂ ਦੀਆਂ ਟਰੇਆਂ ਨੂੰ ਸਾਫ ਕਰਨ ਦੀ ਅਪੀਲ ਕੀਤੀ ।
ਜਿਲਾ ਐਪੀਡੀਮੋਲਿਜਸਟ ਡਾ.ਸੁਮੀਤ ਸਿੰਘ ਨੇ ਦੱਸਿਆ ਕਿ ਬਰਸਾਤ ਦਾ ਮੋਸਮ ਹੋਣ ਕਾਰਣ ਮੱਛਰਾਂ ਦੀ ਪੈਦਾਵਾਰ ਵਿੱਚ ਵਾਧਾ ਹੋਣਾ ਕੁਦਰਤੀ ਹੈ,ਇਸ ਲਈ ਸੁਚੇਤ ਰਹਿਣ ਦੀ ਲੋੜ ਹੈ।ਜੇਕਰ ਤੇਜ ਬੁਖਾਰ ਦੇ ਨਾਲ ਸਿਰ ਦਰਦ,ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ,ਪਿੱਠ ਵਿੱਚ ਅਕੜਾਅ,ਮਾਸ ਪੇਸ਼ੀਆਂ ਅਤੇ ਹੱਡੀਆਂ ਵਿੱਚ ਦਰਦ ਅਤੇ ਸਰੀਰ ਤੇ ਲਾਲ ਧੱਬੇ ਹੋ ਜਾਣ ਤਾਂ ਡੇਂਗੂ ਦਾ ਟੈਸਟ ਕਰਵਾਉਣਾ ਜਰੂਰੀ ਹੈ।ਇਹ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾਂਦਾ ਹੈ।ਇਸ ਮੋਸਮ ਦੋਰਾਨ ਸਾਫ-ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ।ਆਲੇ ਦੁਆਲੇ ਪਾਣੀ ਖੜ੍ਹਾ ਨਾਂ ਹੋਣ ਦਿੱਤਾ ਜਾਵੇ। ਮੱਛਰ ਮਾਰ ਸਪਰੇਆਂ ਤੇ ਕਰੀਮਾਂ ਦੀ ਵਰਤੋ ਕੀਤੀ ਜਾਵੇ ।ਅੱਜ ਡਰਾਈ ਡੇਅ-ਫਰਾਈ ਡੇਅ ਅਭਿਆਨ ਤਹਿਤ 39,732 ਘਰਾਂ ਵਿੱਚ ਪਹੂੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ।ਅਤੇ 525 ਥਾਵਾਂ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੋਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ 5,89,395 ਘਰਾਂ ਦਾ ਸਰਵੇ ਕੀਤਾ ਗਿਆ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।ਇਸ ਮਹੀਨੇ ਦੋਰਾਨ ਸਕੂਲਾਂ ਵਿੱਚ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਗਤੀਵਿਧੀਆਂ ਜਾਰੀ ਰਹਿਣਗੀਆਂ ਅਤੇ ਸਿਹਤ ਵਿਭਾਗ ਵੱਲੋਂ ਬਾਰਸ਼ਾਂ ਦੇ ਖੜ੍ਹੇ ਪਾਣੀ ਉੱਪਰ ਲਾਰਵੀਸਾਈਡ ਦਾ ਛਿੜਕਾਅ ਵੀ ਕੀਤਾ ਜਾ ਰਿਹਾ ਹੈ ।

Advertisement
Advertisement
Advertisement
Advertisement
Scroll to Top