Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 11:11 am

+91 90915 01313 , +91 90916 01313

punjabbanni@gmail.com
punjabbani@yahoo.com

ਭਾਈ ਕਾਹਨ ਸਿੰਘ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਲੜਕੀਆਂ) ਵਿਖੇ ਅਧਿਆਪਕ ਦਿਵਸ ਮਨਾਇਆ ਗਿਆ

ਭਾਈ ਕਾਹਨ ਸਿੰਘ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਲੜਕੀਆਂ) ਵਿਖੇ ਅਧਿਆਪਕ ਦਿਵਸ ਮਨਾਇਆ ਗਿਆ

ਭਾਈ ਕਾਹਨ ਸਿੰਘ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਲੜਕੀਆਂ) ਵਿਖੇ ਅਧਿਆਪਕ ਦਿਵਸ ਮਨਾਇਆ ਗਿਆ
ਨਾਭਾ 6 ਸਤੰਬਰ () ਭਾਈ ਕਾਹਨ ਸਿੰਘ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਲੜਕੀਆਂ) ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਦੇ ਮੁੱਖ ਮਹਿਮਾਨ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਉਨਾਂ ਵੱਲੋਂ ਸਕੂਲ ਦੇ ਸਮੂਹ 90 ਅਧਿਆਪਕ ਸਾਹਿਬਾਨਾਂ ਦਾ ਅਧਿਆਪਕ ਦਿਵਸ ਦੇ ਮੌਕੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਇੰਚਾਰਜ਼ ਗੁਰਦੀਪ ਸਿੰਘ ਸੇਖੋ ਵੱਲੋਂ ਉਹਨਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਸਨਮਾਨ ਚਿੰਨ ਨਾਲ ਸਨਮਾਨਿਤ ਕੀਤਾ। ਸੀਨੀਅਰ ਲੈਕਚਰਾਰ ਰਾਮ ਕ੍ਰਿਸ਼ਨ ਵੱਲੋਂ ਸਟੇਜ ਦੀ ਕਾਰਵਾਈ ਸੰਭਾਲੀ ਗਈ। ਸਨਮਾਨਿਤ ਹੋਣ ਉਪਰੰਤ ਵਿਧਾਇਕ ਦੇਵ ਮਾਨ ਜੀ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਦੇ ਅਧਿਆਪਕਾਂ ਦੀ ਖਾਸ ਤੌਰ ਤੇ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਧਿਆਪਕ ਹਜਾਰਾਂ, ਲੱਖਾਂ ਵਿਦਿਆਰਥੀਆ ਦੀ ਜ਼ਿੰਦਗੀ ਨੂੰ ਸਵਾਰਦਾ ਹੈ, ਉਹਨਾਂ ਨੂੰ ਪੜਾਈ ਸਿਖਾਉਣ ਤੋ ਲੈ ਕੇ ਡਾਕਟਰ, ਇੰਜੀਨੀਅਰ, ਆਈਏਐਸ, ਆਈਪੀਐਸ ਵਰਗੇ ਅਫਸਰ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆ ਨੂੰ ਮਾਪੇ, ਵੱਡੇ ਭੈਣ ਭਰਾ, ਦੋਸਤ ਸਭ ਦੀ ਭੂਮਿਕਾ ਨਿਭਾ ਕੇ ਇਕ ਚੰਗਾ ਇਨਸਾਨ ਬਣਾਉਂਦਾ ਹੈ। ਦੇਵ ਮਾਨ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਅਧਿਆਪਕਾਂ ਦਾ ਮਾਨ ਸਤਿਕਾਰ ਜਰੂਰ ਕਰਨਾ ਚਾਹੀਦਾ ਹੈ। ਇਹਨਾਂ ਦੀ ਬਦੌਲਤ ਹੀ ਅਸੀਂ ਆਪਣਾ ਮੁਕਾਮ ਹਾਸਿਲ ਕਰ ਸਕਦੇ ਹਾਂ। ਇਸ ਦੌਰਾਨ ਹਲਕਾ ਵਿਧਾਇਕ ਦੇਵ ਮਾਨ ਜੀ ਵੱਲੋਂ ਸਕੂਲ ਵਿੱਚ ਸਥਾਪਤ ਸਟੈਮ ਲੈਬ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਸਰਦਾਰ ਤਰਲੋਚਨ ਸਿੰਘ ਇਕਬਾਲ ਸਿੰਘ, ਗੁਰਬਖਸ਼ ਸਿੰਘ, ਸ੍ਰੀਮਤੀ ਗੁਰਪ੍ਰੀਤ ਕੌਰ, ਸ੍ਰੀਮਤੀ ਪ੍ਰੇਮ, ਸ਼੍ਰੀਮਤੀ ਹਰਜੀਤ ਕੌਰ, ਸ਼੍ਰੀਮਤੀ ਨੀਲਮਾ, ਸ਼੍ਰੀਮਤੀ ਅੰਸੂ ਸੇਠ , ਤੇਜਿੰਦਰ ਸਿੰਘ ਖਹਿਰਾ, ਜਸਵੀਰ ਸਿੰਘ ਛਿੰਦਾ , ਭੁਪਿੰਦਰ ਸਿੰਘ ਕੱਲਰ ਮਾਜਰੀ ਅਤੇ ਸਮੂਹ ਅਧਿਆਪਕ ਆਦਿ ਹਾਜ਼ਰ ਸਨ।

Advertisement
Advertisement
Advertisement
Advertisement
Scroll to Top